ਪੜਚੋਲ ਕਰੋ

ਨਹੀਂ ਮੁੱਕਿਆ ਸਿੱਧੂ ਤੇ ਅਮਰਿੰਦਰ ਦਾ ਰੇੜਕਾ, ਹਾਈਕਮਾਨ ਨੇ ਖੁਦ ਕੀਤਾ ਸਪਸ਼ਟ

ਪੰਜਾਬ ਕਾਂਗਰਸ ਵਿੱਚ ਚੱਲ ਰਹੇ ਵਿਵਾਦ ਨੂੰ ਖਤਮ ਕਰਨ ਲਈ ਸੋਨੀਆ ਗਾਂਧੀ ਨੇ ਹਰੀਸ਼ ਰਾਵਤ ਦੀ ਅਗਵਾਈ ਵਿੱਚ 3 ਮੈਂਬਰੀ ਟੀਮ ਦਾ ਗਠਨ ਕੀਤਾ ਸੀ।

ਨਵੀਂ ਦਿੱਲੀ: ਕਾਂਗਰਸ ਹਾਈਕਮਾਨ ਨੇ ਮੰਨਿਆ ਹੈ ਕਿ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਰੇੜਕਾ ਪੂਰੀ ਤਰ੍ਹਾਂ ਸੁਲਝਿਆ ਨਹੀਂ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਦੋਵੇਂ ਲੀਡਰਾਂ ਵਿਚਾਲੇ ਵਿਵਾਦ ਪੂਰੀ ਤਰ੍ਹਾਂ ਖਤਮ ਕਰਨ ਲਈ ਕੁਝ ਮੁੱਦਿਆਂ ਨੂੰ ਸੁਲਝਾਇਆ ਜਾਣਾ ਬਾਕੀ ਹੈ। ਫਿਲਹਾਲ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੇ ਹੀ ਪਾਰਟੀ ਵਿੱਚ ਸੁਖਾਵਾਂ ਮਾਹੌਲ ਚਾਹੁੰਦੇ ਹਨ।

ਪੰਜਾਬ ਕਾਂਗਰਸ ਵਿੱਚ ਚੱਲ ਰਹੇ ਵਿਵਾਦ ਨੂੰ ਖਤਮ ਕਰਨ ਲਈ ਸੋਨੀਆ ਗਾਂਧੀ ਨੇ ਹਰੀਸ਼ ਰਾਵਤ ਦੀ ਅਗਵਾਈ ਵਿੱਚ 3 ਮੈਂਬਰੀ ਟੀਮ ਦਾ ਗਠਨ ਕੀਤਾ ਸੀ। ਰਾਵਤ ਨੇ ਕਿਹਾ ਕਿ ਪਾਰਟੀ ਦਾ ਪੂਰਾ ਧਿਆਨ ਹੁਣ ਚੋਣਾਂ ਤੇ ਹੈ। ਪਾਰਟੀ ਨੂੰ ਕੈਪਟਨ ਅਮਰਿੰਦਰ ਦੇ ਤਜ਼ਰਬੇ ਤੇ ਸਿੱਧੂ ਦੇ ਅੰਦਾਜ਼ ਦੀ ਲੋੜ ਹੈ।

ਹਰੀਸ਼ ਰਵਾਤ ਨੇ ਇੱਕ ਹਿੰਦੀ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸੰਕਟ ਪੂਰੀ ਤਰ੍ਹਾਂ ਸੁਲਝਿਆ ਨਹੀਂ। ਹਾਲਾਂਕਿ ਉਨ੍ਹਾਂ ਇਹ ਕਿਹਾ ਕਿ ਸਾਡੀ ਐਕਟਿਵ ਪਾਰਟੀ ਹੈ ਤੇ ਅਸੀਂ ਸਰਗਰਮ ਹਾਂ। ਉਨ੍ਹਾਂ ਕਿਹਾ ਫਿਲਹਾਲ ਕੋਸ਼ਿਸ਼ ਇਹੀ ਹੈ ਕਿ ਆਪਸ ਚ ਮਤਭੇਦ ਸੁਲਝਾਏ ਜਾਣ ਤੇ 2022 ਦੀਆਂ ਚੋਣਾਂ ਜਿੱਤੀਆਂ ਜਾਣ।

ਰਾਵਤ ਨੇ ਵਾਰ-ਵਾਰ ਇਸ ਗੱਲ ਤੇ ਜ਼ੋਰ ਦਿੱਤਾ ਕਿ ਅਸੀਂ ਸਾਰੇ ਇਕੱਠੇ ਹਾਂ। ਉਨ੍ਹਾਂ ਕਿਹਾ ਕੈਪਟਨ ਦੇ ਨਾਲ ਹੀ ਚੋਣ ਲੜਾਂਗੇ ਤੇ ਸਿੱਧੂ ਦੇ ਹੱਥ ਪਾਰਟੀ ਦੀ ਕਮਾਨ ਹੋਵੇਗੀ। ਉਨ੍ਹਾਂ ਕਿਹਾ ਪਾਰਟੀ ਲੀਡਰਸ਼ਿਪ ਦੇ ਫੈਸਲੇ ਦੇ ਨਾਲ ਹਾਂ। ਵਰਕਰ ਹੁਣ ਸਮਝ ਰਹੇ ਹਨ ਤੇ ਸਾਰੇ ਪਾਰਟੀ ਦਾ ਸਾਥ ਦੇ ਰਹੇ ਹਨ।

ਮੰਤਰੀ ਮੰਡਲ 'ਚ ਫੇਰਬਦਲ ਦੀ ਤਿਆਰੀ 

ਇਸ ਸਭ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਬਦਲਣ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਕਰ ਰਹੇ ਹਨ। ਚੋਣਾਂ ਤੋਂ ਪਹਿਲਾਂ ਦੀ ਇਸ ਤਬਦੀਲੀ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਜਾਤੀ ਸਮੀਕਰਨ ਨੂੰ ਵੇਖਦਿਆਂ ਕੈਪਟਨ ਉਪ ਮੁੱਖ ਮੰਤਰੀ ਵਜੋਂ ਇੱਕ ਹਿੰਦੂ ਚਿਹਰੇ ਨੂੰ ਵੀ ਸ਼ਾਮਲ ਕਰ ਸਕਦੇ ਹਨ। ਇਸ ਬਦਲਾਅ ਵਿੱਚ ਰਾਜਕੁਮਾਰ ਵੇਰਕਾ ਤੇ ਕੇਪੀ ਰਾਣਾ ਦੇ ਨਾਲ ਕੁਝ ਨਵੇਂ ਚਿਹਰੇ ਲਿਆਉਣ ਲਈ ਕੈਪਟਨ ਨੇ ਪੂਰੀ ਯੋਜਨਾ ਬਣਾ ਲਈ ਹੈ।

ਕੈਪਟਨ ਦੇ ਕਰੀਬੀ ਸੂਤਰਾਂ ਨੇ ਇਸ ਦੀ ਪੁਸ਼ਟੀ ਕਰਦਿਆਂ ਮੰਨਿਆ ਹੈ ਕਿ ਅਜਿਹੀ ਸਥਿਤੀ ਵਿੱਚ ਸਿੱਧੂ ਦਾ ਖੁੱਲ੍ਹ ਕੇ ਸਮਰਥਨ ਕਰਨ ਵਾਲੇ ਮੰਤਰੀਆਂ ਦੇ ਪੱਤੇ ਵੀ ਕੱਟੇ ਜਾ ਸਕਦੇ ਹਨ। ਪੰਜਾਬ ਵਿੱਚ ਜਾਤੀ ਦੇ ਸਮੀਕਰਨ ਦੇ ਹੱਲ ਲਈ ਕੈਪਟਨ ਆਪਣਾ ਧੜਾ ਵਧਾਉਣ ਦੀ ਤਿਆਰੀ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਦੇ ਜਥੇਬੰਦਕ ਢਾਂਚੇ 'ਤੇ ਸਿੱਧੂ ਦੀ ਪਕੜ ਮਜਬੂਤ ਹੋਣ ਮਗਰੋਂ ਕੈਪਟਨ ਆਪਣੇ ਮੰਤਰੀ ਮੰਡਲ ਵਿੱਚ ਸਿੱਧੂ ਧੜੇ ਨੂੰ ਠਿੱਬੀ ਲਾ ਸਕਦੇ ਹਨ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget