ਪੜਚੋਲ ਕਰੋ
ਲਓ ਜੀ ਫਸ ਗਏ ਕੁੰਢੀਆਂ ਦੇ ਸਿੰਙ, ਕੋਈ ਨਿੱਤਰੂ ਵੜੇਵੇਂ ਖਾਣੀ! ਸਿੱਧੂ ਨੇ ਕੀਤੇ ਕੈਪਟਨ ਨੂੰ ਸਿੱਧੇ ਸਵਾਲ
ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਹੈ ਕਿ ਉਹ ਫਰੈਂਡਲੀ ਮੈਚ ਬਾਰੇ ਆਪਣੇ ਦਿੱਤੇ ਬਿਆਨ 'ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਕੈਪਟਨ ਦੱਸਣ ਕਿ ਪਿਛਲੇ 40 ਸਾਲਾਂ ਵਿੱਚ ਬਠਿੰਡਾ ਸੀਟ ਕਾਂਗਰਸ ਨੇ ਕਦੋਂ ਜਿੱਤੀ ਤੇ ਮੈਂ ਇਕੱਲਾ ਹਾਰ ਲਈ ਜ਼ਿੰਮੇਵਾਰ ਕਿਵੇਂ ਹੋ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਖ਼ੁਦ 25,000 ਵੋਟਾਂ ਦੇ ਫਰਕ ਨਾਲ ਲੰਬੀ ਤੋਂ ਹਾਰੇ ਸਨ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਰਮਿਆਨ ਵਿਵਾਦ ਹੁਣ ਇੱਕਤਰਫਾ ਨਹੀਂ ਰਿਹਾ, ਸਗੋਂ ਹੁਣ ਲਗਾਤਾਰ ਵਾਰ ਸਹਿੰਦੇ ਆ ਰਹੇ ਸਿੱਧੂ ਨੇ ਵੀ 'ਫ਼ਨ' ਚੁੱਕ ਲਿਆ ਹੈ। ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧੇ ਸਵਾਲ ਕੀਤੇ ਹਨ ਤੇ ਆਪਣੀ ਮੰਤਰੀ ਦੀ ਕੁਰਸੀ ਦੀ ਪਰਵਾਹ ਨਾ ਹੋਣ ਦਾ ਐਲਾਨ ਕੀਤਾ।
ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਹੈ ਕਿ ਉਹ ਫਰੈਂਡਲੀ ਮੈਚ ਬਾਰੇ ਆਪਣੇ ਦਿੱਤੇ ਬਿਆਨ 'ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਕੈਪਟਨ ਦੱਸਣ ਕਿ ਪਿਛਲੇ 40 ਸਾਲਾਂ ਵਿੱਚ ਬਠਿੰਡਾ ਸੀਟ ਕਾਂਗਰਸ ਨੇ ਕਦੋਂ ਜਿੱਤੀ ਤੇ ਮੈਂ ਇਕੱਲਾ ਹਾਰ ਲਈ ਜ਼ਿੰਮੇਵਾਰ ਕਿਵੇਂ ਹੋ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਖ਼ੁਦ 25,000 ਵੋਟਾਂ ਦੇ ਫਰਕ ਨਾਲ ਲੰਬੀ ਤੋਂ ਹਾਰੇ ਸਨ।
ਸਿੱਧੂ ਨੇ ਆਪਣੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਪ੍ਰਾਪਤੀਆਂ ਗਿਣਵਾਈਆਂ ਤੇ ਕੈਪਟਨ ਵੱਲੋਂ ਉਨ੍ਹਾਂ ਨੂੰ ਨਾਨ-ਪਰਫਾਰਮਰ ਦਾ ਟੈਗ ਦਿੱਤੇ ਜਾਣ ਨੂੰ ਝੂਠਾ ਪਾਉਣ ਦੀ ਕੋਸ਼ਿਸ਼ ਕੀਤੀ। ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਉਨ੍ਹਾਂ ਨੂੰ ਆਪਣਾ ਪੁੱਤਰ ਕਹਿੰਦੇ ਹਨ, ਪਰ ਹਾਂ ਕਿ ਨਾ ਇਹ ਤਾਂ ਉਹੀ ਜਾਣਦੇ ਹਨ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਤੋਂ ਮੰਤਰੀ ਦਾ ਅਹੁਦਾ ਵਾਪਸ ਲੈਣਾ ਤਾਂ ਲੈ ਲੈਣ, ਮੁੱਖ ਮੰਤਰੀ ਦੀ ਮਰਜ਼ੀ, ਤਾਂ ਵੀ ਉਹ ਉਹੀ ਕਰਨਗੇ ਜੋ ਸਹੀ ਹੋਵੇਗਾ।
ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਇੱਕ ਦਿਨ ਪਹਿਲਾਂ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਲਈ ਚੋਣ ਰੈਲੀਆਂ ਸੰਬੋਧਨ ਕਰਦਿਆਂ ਕਿਹਾ ਸੀ ਕਿ ਫਰੈਂਡਲੀ ਮੈਚ ਖੇਡਣ ਵਾਲਿਆਂ ਨੂੰ ਲੋਕ ਲਾਂਭੇ ਕਰ ਦੇਣ।
ਇਸ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਵੀ ਕਈ ਕਾਂਗਰਸੀ ਮੰਤਰੀਆਂ ਤੇ ਲੀਡਰਾਂ ਨੇ ਕਿਹਾ ਹੈ ਕਿ ਸਿੱਧੂ ਦੇ ਬਿਆਨ ਨਾਲ ਪਾਰਟੀ ਨੂੰ ਨੁਕਸਾਨ ਹੋਇਆ ਹੈ ਤੇ ਸਿੱਧੂ ਖ਼ਿਲਾਫ਼ ਹਾਈਕਮਾਨ ਕਾਰਵਾਈ ਕਰੇ। ਇਸ ਮਗਰੋਂ ਕਾਂਗਰਸ ਦੀ ਕਾਰਜਕਾਰਨੀ ਦੀ ਬੈਠਕ ਵੀ ਹੋ ਚੁੱਕੀ ਹੈ ਪਰ ਉੱਥੇ ਦੇਸ਼ ਵਿੱਚ ਪਾਰਟੀ ਦੇ ਮੰਦੇ ਪ੍ਰਦਰਸ਼ਨ ਦਾ ਮੁੱਦਾ ਹੀ ਛਾਇਆ ਰਿਹਾ। ਸਿੱਧੂ ਖ਼ਿਲਾਫ਼ ਕਾਰਵਾਈ ਹੁਣ ਠੰਢੇ ਬਸਤੇ ਵਿੱਚ ਪੈ ਗਈ ਜਾਪਦੀ ਹੈ ਤਾਹੀਓਂ ਉਨ੍ਹਾਂ ਅੱਜ ਬੜ੍ਹਕ ਮਾਰੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਅੰਮ੍ਰਿਤਸਰ
ਦੇਸ਼
Advertisement