ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ 'ਚ ਮਿਲ ਸਕਦਾ ਕੋਈ ਵੱਡਾ ਰੋਲ: ਸੂਤਰ
ਪੰਜਾਬ ਕਾਂਗਰਸ ਦੇ ਅੰਦਰੂਨੀ ਕਲਾਹ ਕਲੇਸ਼ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।ਪਾਰਟੀ ਹਾਈ ਕਮਾਨ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਨੇ ਸੂਬਾ ਸੰਗਠਨ ਵਿਚ ਖਾਲੀ ਪੋਸਟਾਂ ਨੂੰ ਭਰਨ ਅਤੇ ਸੂਬਾ ਪ੍ਰਧਾਨ ਬਾਰੇ ਫੈਸਲਾ ਲੈਣ ਦੀ ਸਿਫਾਰਸ਼ ਕੀਤੀ ਹੈ।
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਅੰਦਰੂਨੀ ਕਲਾਹ ਕਲੇਸ਼ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।ਪਾਰਟੀ ਹਾਈ ਕਮਾਨ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਨੇ ਸੂਬਾ ਸੰਗਠਨ ਵਿਚ ਖਾਲੀ ਪੋਸਟਾਂ ਨੂੰ ਭਰਨ ਅਤੇ ਸੂਬਾ ਪ੍ਰਧਾਨ ਬਾਰੇ ਫੈਸਲਾ ਲੈਣ ਦੀ ਸਿਫਾਰਸ਼ ਕੀਤੀ ਹੈ।
ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੂੰ ਕੋਈ ਵੱਡਾ ਰੋਲ ਮਿਲ ਸਕਦਾ ਹੈ।ਤਿੰਨ ਮੈਂਬਰੀ ਕਮੇਟੀ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਉਸਨੂੰ ਸੂਬਾ ਇਕਾਈ ਵਿੱਚ ਕੋਈ ਨਾ ਕੋਈ ਅਹੁੱਦਾ ਦਿੱਤਾ ਜਾਣਾ ਚਾਹੀਦਾ ਹੈ।ਸਿੱਧੂ ਨੂੰ ਜਾਂ ਤਾਂ ਉੱਪ ਮੁੱਖ ਮੰਤਰੀ ਜਾਂ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ।
The Committee recommends it to fill vacant posts in state organization&decide on State president. For Navjot Singh Sidhu, panel has said he can't be ignored, he should be accommodated in State unit either as Dy CM, or chairman of poll campaign committee: Sources
— ANI (@ANI) June 10, 2021
ਦੱਸ ਦੇਈਏ ਕਿ ਪੰਜਾਬ ਦਾ ਅੰਦਰੂਨੀ ਕਲੇਸ਼ ਮਕਾਉਣ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟ ਨੇ ਕਾਂਗਰਸ ਹਾਈ ਕਮਾਨ ਨੂੰ ਆਪਣੀ ਰਿਪੋਰਟ ਪੇਸ਼ ਕਰ ਦਿੱਤੀ ਹੈ।ਇਸ ਕਮੇਟੀ ਵਿੱਚ ਹਰੀਸ਼ ਰਾਵਤ, ਮੱਲਿਕਾਰਜੁਨ ਖੜਗੇ ਅਤੇ ਜੇ ਪੀ ਅਗਰਵਾਲ ਸ਼ਾਮਲ ਸੀ।
ਇਸ ਕਮੇਟੀ ਨੇ ਪੰਜਾਬ ਦੇ ਇੱਕ ਤਿਹਾਈ ਵਿਧਾਇਕਾਂ, ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਸੀ। ਹਰੀਸ਼ ਰਾਵਤ ਨੇ ਕਿਹਾ ਕਿ, "ਸਾਰੇ ਲੋਕਾਂ ਨੇ ਆਮ ਰਾਏ ਨਾਲ ਰਿਪੋਰਟ ਬਣਾਈ ਹੈ।ਜਤਿਨ ਪ੍ਰਸਾਦ ਨੂੰ ਲੈ ਕੇ ਕਿਤੇ ਕੋਈ ਅਸਰ ਨਹੀਂ ਹੈ ਨਾ ਪੰਜਾਬ ਵਿੱਚ ਨਾ ਉੱਤਰ ਪ੍ਰਦੇਸ਼ ਵਿੱਚ।"
ਕਮੇਟੀ ਦੇ ਇੱਕ ਹੋਰ ਮੈਂਬਰ ਜੇਪੀ ਅਗਰਵਾਲ ਨੇ ਕਿਹਾ ਕਿ,"ਰਿਪੋਰਟ ਗੁਪਤ ਹੈ ਅਤੇ ਹਾਈਕਮਾਨ ਨੂੰ ਸੌਂਪ ਦਿੱਤੀ ਗਈ ਹੈ।ਪਿਛਲੇ ਦਿਨਾਂ ਦੌਰਾਨ ਹੋਈਆਂ ਮੀਟਿੰਗਾਂ ਵਿੱਚ ਜੋ ਵੀ ਗੱਲਬਾਤ ਹੋਈ ਉਹ ਸਾਰਾ ਕੁੱਝ ਲਿਖ ਦਿੱਤਾ ਗਿਆ ਹੈ।"
ਇਹ ਵੀ ਪੜ੍ਹੋ: ਵਿਦੇਸ਼ ਜਾਣ ਲਈ ਨਹੀਂ ਵੀਜ਼ੇ ਦਾ ਝੰਜਟ! ਇਨ੍ਹਾਂ 34 ਮੁਲਕਾਂ 'ਚ ਮਿਲਦਾ ਈ-ਵੀਜ਼ਾ ਤੇ ‘ਵੀਜ਼ਾ ਆਨ ਅਰਾਈਵਲ’
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :