ਪੜਚੋਲ ਕਰੋ

ਕੌਮੀ ਮੰਚ 'ਤੇ ਸਿੱਧੂ ਦੇ ਛੱਕੇ! ਮੋਦੀ ਨਾਲ ਸਿੱਧਾ ਆਢਾ ਲਾ ਛਾਅ ਗਏ 'ਗੁਰੂ'

ਪੰਜਾਬ ਦੀ ਸਿਆਸਤ ਵਿੱਚ ਚੰਗਾ ਮੁਕਾਮ ਬਣਾ ਚੁੱਕੇ ਨਵਜੋਤ ਸਿੰਘ ਸਿੱਧੂ ਹੁਣ ਕੌਮੀ ਸਿਆਸਤ ਵਿੱਚ ਉੱਭਰ ਰਹੇ ਹਨ। ਕਾਂਗਰਸ ਹਾਈਕਮਾਨ ਨੇ ਉਨ੍ਹਾਂ ਨੂੰ ਕੌਮੀ ਚੋਣ ਮੁਹਿੰਮ ਵਿੱਚ ਸਟਾਰ ਪ੍ਰਚਾਰਕ ਦੀ ਜ਼ਿੰਮੇਵਾਰੀ ਸੌਂਪੀ ਹੈ ਜਿਸ ਵਿੱਚ ਉਹ ਸੱਚਮੁੱਚ ਸਟਾਰ ਬਣੇ ਕੇ ਹੀ ਉੱਭਰ ਰਹੇ ਹਨ। ਉਂਝ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ ਪਰ ਉਹ ਅਜੇ ਤੱਕ ਪੰਜਾਬ ਵਿੱਚ ਸੀਮਤ ਹਨ।

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਚੰਗਾ ਮੁਕਾਮ ਬਣਾ ਚੁੱਕੇ ਨਵਜੋਤ ਸਿੰਘ ਸਿੱਧੂ ਹੁਣ ਕੌਮੀ ਸਿਆਸਤ ਵਿੱਚ ਉੱਭਰ ਰਹੇ ਹਨ। ਕਾਂਗਰਸ ਹਾਈਕਮਾਨ ਨੇ ਉਨ੍ਹਾਂ ਨੂੰ ਕੌਮੀ ਚੋਣ ਮੁਹਿੰਮ ਵਿੱਚ ਸਟਾਰ ਪ੍ਰਚਾਰਕ ਦੀ ਜ਼ਿੰਮੇਵਾਰੀ ਸੌਂਪੀ ਹੈ ਜਿਸ ਵਿੱਚ ਉਹ ਸੱਚਮੁੱਚ ਸਟਾਰ ਬਣੇ ਕੇ ਹੀ ਉੱਭਰ ਰਹੇ ਹਨ। ਉਂਝ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ ਪਰ ਉਹ ਅਜੇ ਤੱਕ ਪੰਜਾਬ ਵਿੱਚ ਸੀਮਤ ਹਨ। ਚੋਣ ਪ੍ਰਚਾਰ ਦੌਰਾਨ ਨਵਜੋਤ ਸਿੱਧੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖੇ ਨਿਸ਼ਾਨੇ ਸਾਧ ਰਹੇ ਹਨ। ਇਸ ਕਰਕੇ ਉਹ ਰੋਜ਼ਾਨਾ ਕੌਮੀ ਮੀਡੀਆ ਵਿੱਚ ਸੁਰਖੀਆਂ ਬਣ ਰਹੇ ਹਨ। ਸਿੱਧੂ ਆਪਣੇ ਬੇਬਾਕ ਤੇ ਤਿੱਖੇ ਬਿਆਨਾਂ ਕਰਕੇ ਵਿਵਾਦਾਂ ਵਿੱਚ ਵੀ ਘਿਰ ਰਹੇ ਹਨ ਪਰ ਇਸ ਨਾਲ ਵੀ ਉਨ੍ਹਾਂ ਮੀਡੀਆ ਵਿੱਚ ਚੰਗੀ ਥਾਂ ਮਿਲ ਰਹੀ ਹੈ। ਸੋਸ਼ਲ ਮੀਡੀਆ ਉੱਤੇ ਵੀ ਹੋਰ ਕਾਂਗਰਸੀ ਲੀਡਰਾਂ ਦੀ ਥਾਂ ਸਿੱਧੂ ਦੀ ਹੀ ਬੱਲੇ-ਬੱਲੇ ਹਨ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਸਿੱਧੂ ਬੜੀ ਤੇਜ਼ੀ ਨਾਲ ਕੌਮੀ ਸਿਆਸਤ ਵਿੱਚ ਉੱਭਰ ਰਹੇ ਹਨ। ਉਹ ਇਹ ਸਭ ਤੈਅ ਰਣਨੀਤੀ ਮੁਤਾਬਕ ਕਰ ਰਹੇ ਹਨ। ਇਸ ਨਾਲ ਉਹ ਜਿੱਥੇ ਪਾਰਟੀ ਦੀ ਕੌਮੀ ਲੀਡਰਸ਼ਿਪ ਵਿੱਚ ਆਪਣਾ ਪ੍ਰਭਾਵ ਬਣਾ ਰਹੇ ਹਨ, ਉੱਥੇ ਹੀ ਸੂਬੇ ਦੀ ਸੀਨੀਅਰ ਲੀਡਰਸ਼ਿਪ ਨੂੰ ਸ਼ੀਸ਼ਾ ਵਿਖਾ ਰਹੇ ਹਨ ਕਿ ਉਨ੍ਹਾਂ ਦੀਆਂ ਤਾਰਾ ਹੁਣ ਕਿੱਥੇ-ਕਿੱਥੇ ਜੁੜ ਗਈਆਂ ਹਨ। ਨਵਜੋਤ ਸਿੱਧੂ ਇੱਕ ਵਾਰ ਫਿਰ ਮੀਡੀਆ ਵਿੱਚ ਛਾਅ ਗਏ ਜਦੋਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ’ਤੇ ਦੇਸ਼ ਵਿਰੋਧੀ ਹੋਣ ਦਾ ਇਲਜ਼ਾਮ ਲਾਇਆ ਤੇ ਦਾਅਵਾ ਕੀਤਾ ਕਿ ਪੰਜ ਸਾਲਾਂ ਦੇ ਕਾਰਜਕਾਲ ’ਚ ਮੋਦੀ ਨੇ ਸਰਕਾਰੀ ਕੰਪਨੀਆਂ ਦੇ ਹਿੱਤਾਂ ਨੂੰ ਮਾਰ ਕੇ ਪ੍ਰਾਈਵੇਟ ਕੰਪਨੀਆਂ ਨੂੰ ਫਾਇਦਾ ਪਹੁੰਚਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਚੋਣਾਂ ’ਚ ਵਾਅਦੇ ਪੂਰੇ ਕਰਨ ’ਚ ਨਾਕਾਮ ਸਾਬਤ ਹੋਏ ਪ੍ਰਧਾਨ ਮੰਤਰੀ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਰਾਸ਼ਟਰਵਾਦ ਤੇ ਕੌਮੀ ਸੁਰੱਖਿਆ ਦੇ ਮੁੱਦੇ ਚੁੱਕ ਰਹੇ ਹਨ। ਸਿੱਧੂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ’ਚ ਸਰਕਾਰੀ ਕੰਪਨੀਆਂ ਡੁੱਬਦੀਆਂ ਚਲੀਆਂ ਗਈਆਂ ਤੇ ਕੁਝ ਪ੍ਰਾਈਵੇਟ ਕੰਪਨੀਆਂ ਮੁਨਾਫੇ ’ਚ ਆ ਗਈਆਂ। ਚੌਕੀਦਾਰ ਅਕਸਰ ਅਮੀਰਾਂ ਦੇ ਘਰ ਅੱਗੇ ਖੜ੍ਹਾ ਤੇ ਗਰੀਬਾਂ ਦੇ ਹੱਕਾਂ ਨੂੰ ਮਾਰਦਾ ਰਿਹਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ 55 ਮੁਲਕਾਂ ਦੇ ਦੌਰੇ ਕੀਤੇ ਤੇ ਇਨ੍ਹਾਂ ਦੌਰਿਆਂ ’ਤੇ ਅੰਬਾਨੀ ਤੇ ਅਡਾਨੀ ਉਨ੍ਹਾਂ ਨਾਲ ਗਏ ਤੇ 18 ਸੌਦੇ ਕੀਤੇ ਜਦਕਿ ਇਹ ਸੌਦੇ ਸਰਕਾਰੀ ਕੰਪਨੀਆਂ ਲਈ ਹੋਣੇ ਚਾਹੀਦੇ ਸਨ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget