ਪੜਚੋਲ ਕਰੋ

ਨਵਜੋਤ ਸਿੱਧੂ ਨੇ ਕਰਵਾਏ ਪੰਜਾਬ ਲਈ 100 ਕਰੋੜ ਮਨਜ਼ੂਰ

ਨਵੀਂ ਦਿੱਲੀ/ਚੰਡੀਗੜ੍ਹ: ਪੰਜਾਬ ਦੇ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਦੇ ਸੁੰਦਰੀਕਰਨ ਤੇ ਵਿਰਾਸਤੀ ਸ਼ਹਿਰਾਂ ਵਿੱਚ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਸਹੂਲਤਾਂ ਸਥਾਪਤ ਕਰਨ ਲਈ ਕੇਂਦਰ ਸਰਕਾਰ ਨੇ 100 ਕਰੋੜ ਰੁਪਏ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸਬੰਧੀ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਵੀਂ ਦਿੱਲੀ ਵਿੱਚ ਤਿੰਨ ਕੇਂਦਰੀ ਮੰਤਰੀਆਂ ਅਰੁਣ ਜੇਤਲੀ, ਕੇ.ਜੇ. ਅਲਫੌਂਸ ਤੇ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭਾਰਤ ਸਰਕਾਰ ਦੇ ਸੈਰ ਸਪਾਟਾ ਮੰਤਰਾਲੇ ਵੱਲੋਂ ਪੰਜਾਬ ਦੇ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਲਈ 100 ਕਰੋੜ ਰੁਪਏ ਮਨਜ਼ੂਰ ਕੀਤੇ ਗਏ। ਸਿੱਧੂ ਨੇ ਕਿਹਾ ਕਿ ਇਸ ਤੋਂ ਇਲਾਵਾ ਤਿੰਨ ਸ਼ਹਿਰਾਂ ਵਿੱਚ ਸਮਾਰਟ ਸਿਟੀ ਦਾ ਪ੍ਰਾਜੈਕਟ ਹੁਣ ਤੇਜ਼ੀ ਫੜੇਗਾ ਜਿਸ ਲਈ ਸਾਰੇ ਰਾਹ ਪੱਧਰੇ ਹੋ ਗਏ ਹਨ। ਮੁੱਖ ਮੰਤਰੀ ਦਫਤਰ ਪੰਜਾਬ ਵੱਲੋਂ ਸਮਾਰਟ ਸਿਟੀ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਕੇਂਦਰ ਦੀ ਮੰਗ 'ਤੇ ਤੁਰੰਤ 50 ਕਰੋੜ ਰੁਪਏ ਜਾਰੀ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ 350 ਕਰੋੜ ਰੁਪਏ ਮਿਲਣਗੇ। ਸਿੱਧੂ ਨੇ ਦੱਸਿਆ ਕਿ ਪੰਜਾਬ ਨੂੰ ਧਾਰਮਿਕ, ਇਤਿਹਾਸਕ ਤੇ ਵਿਰਾਸਤੀ ਕੇਂਦਰ ਵਜੋਂ ਉਭਾਰਨ, ਅੰਮ੍ਰਿਤਸਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਸਥਾਪਤ ਕਰਨ ਤੇ ਪੰਜਾਬ ਦੇ ਵੱਡੇ ਸ਼ਹਿਰਾਂ ਦੀ ਕਾਇਆ ਕਲਪ ਕਰਨ ਲਈ ਅੱਜ ਉਨ੍ਹਾਂ ਤਿੰਨ ਮੀਟਿੰਗਾਂ ਕੀਤੀਆਂ। ਉਨ੍ਹਾਂ ਦੱਸਿਆ ਕਿ ਅੱਜ ਦੀਆਂ ਮੀਟਿੰਗਾਂ ਵਿੱਚੋਂ ਤਿੰਨੇ ਕੇਂਦਰੀ ਮੰਤਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਲਈ ਮਨਜ਼ੂਰ ਕੀਤੇ ਫੰਡ ਜਲਦ ਜਾਰੀ ਹੋਣਗੇ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਪੰਜਾਬ ਨੂੰ ਸੈਰ ਸਪਾਟਾ ਤੇ ਸ਼ਹਿਰੀ ਵਿਕਾਸ ਖੇਤਰਾਂ ਵਿੱਚ ਮਿਲਣ ਵਾਲੇ ਫੰਡ ਜਾਰੀ ਕਰਵਾਉਣ ਦੀ ਗੱਲ ਕੀਤੀ। ਸਿੱਧੂ ਨੇ ਅੱਗੇ ਦੱਸਿਆ ਕਿ ਕੇਂਦਰੀ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਰਾਜ ਮੰਤਰੀ ਕੇ.ਜੇ.ਅਲਫੌਂਸ ਨਾਲ ਕੀਤੀ ਮੁਲਾਕਾਤ ਵਿੱਚ ਉਨ੍ਹਾਂ ਕੇਂਦਰੀ ਸਕੀਮਾਂ ਤਹਿਤ ਪੰਜਾਬ ਦੇ ਧਾਰਮਿਕ, ਇਤਿਹਾਸਕ ਤੇ ਵਿਰਾਸਤੀ ਸ਼ਹਿਰਾਂ ਲਈ 100 ਕਰੋੜ ਰੁਪਏ ਦੇ ਫੰਡ ਮਨਜ਼ੂਰ ਕਰਵਾਏ। ਉਨ੍ਹਾਂ ਵੇਰਵੇ ਦਿੰਦਿਆਂ ਦੱਸਿਆ ਕਿ ਆਨੰਦਪੁਰ ਸਾਹਿਬ ਲਈ 32 ਕਰੋੜ, ਫਤਹਿਗੜ੍ਹ ਸਾਹਿਬ ਲਈ 20 ਕਰੋੜ, ਚਮਕੌਰ ਸਾਹਿਬ ਲਈ 18 ਕਰੋੜ, ਖਟਕੜ ਕਲਾਂ ਤੇ ਹੁਸੈਨੀਵਾਲਾ ਲਈ 15 ਕਰੋੜ, ਜਲ੍ਹਿਆ ਵਾਲਾ ਬਾਗ ਲਈ 10 ਕਰੋੜ, ਸਾਰਾਗੜ੍ਹੀ ਯਾਦਗਾਰ ਲਈ 3 ਕਰੋੜ ਤੇ ਕਲਾਨੌਰ ਲਈ 2 ਕਰੋੜ ਰੁਪਏ ਹੋਏ ਮਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਨਾਲ ਇਨ੍ਹਾਂ ਸ਼ਹਿਰਾਂ ਦਾ ਹੋਰ ਵਿਕਾਸ ਕੀਤਾ ਜਾਵੇਗਾ। ਕੇਂਦਰੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਰਾਜ ਮੰਤਰੀ ਹਰਦੀਪ ਪੁਰੀ ਨਾਲ ਮੀਟਿੰਗ ਬਾਰੇ ਸਿੱਧੂ ਨੇ ਕਿਹਾ ਕਿ ਪਵਿੱਤਰ ਨਗਰੀ ਅੰਮ੍ਰਿਤਸਰ ਸਾਹਿਬ ਨੂੰ ਢਾਂਚਾਗਤ ਸਹੂਲਤਾਂ ਨਾਲ ਲੈਸ ਕਰਨ ਲਈ ਠੋਸ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਕੇਂਦਰੀ ਸਕੀਮਾਂ ਤੋਂ ਇਲਾਵਾ ਸਮਾਰਟ ਸਿਟੀ, ਹਿਰਦੇ ਤੇ ਅਮਰੁਤ ਯੋਜਨਾ ਤਹਿਤ ਪੰਜਾਬ ਦੇ ਸ਼ਹਿਰਾਂ ਦੇ ਵਿਕਾਸ ਲਈ ਜਲਦ ਫੰਡ ਜਾਰੀ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਤਿੰਨ ਸ਼ਹਿਰਾਂ ਵਿੱਚ ਸਮਾਰਟ ਸਿਟੀ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਾਰੇ ਪ੍ਰਬੰਧ ਹੋ ਗਏ ਹਨ ਅਤੇ ਹੁਣ ਇਹ ਪ੍ਰਾਜੈਕਟ ਤੇਜ਼ੀ ਫੜੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਲਈ ਬਣਦਾ ਹਿੱਸਾ 50 ਕਰੋੜ ਰੁਪਏ ਪਾਇਆ ਜਾਵੇਗਾ ਜਿਸ ਨਾਲ ਭਾਰਤ ਸਰਕਾਰ ਵੱਲੋਂ ਤਿੰਨ ਸ਼ਹਿਰਾਂ ਲਈ 350 ਕਰੋੜ ਰੁਪਏ ਮਿਲਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਕੇਂਦਰੀ ਮੰਤਰੀ ਹਰਦੀਪ ਪੁਰੀ 6 ਜਨਵਰੀ 2018 ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਨਗੇ ਜਿਸ ਮੀਟਿੰਗ ਦੀ ਤਿਆਰੀ ਵਜੋਂ 1 ਜਨਵਰੀ ਨੂੰ ਪੁਰੀ ਵੱਲੋਂ ਕੇਂਦਰੀ ਮੰਤਰਾਲੇ ਦੀ ਟੀਮ ਚੰਡੀਗੜ੍ਹ ਭੇਜੀ ਜਾ ਰਹੀ ਹੈ। ਇਹ ਟੀਮ ਉਨ੍ਹਾਂ ਦੇ ਵਿਭਾਗ ਨਾਲ ਮੀਟਿੰਗ ਕਰਕੇ 6 ਜਨਵਰੀ ਨੂੰ ਹੋਣ ਵਾਲੀ ਮੀਟਿੰਗਾਂ ਦਾ ਖਾਕਾ ਉਲੀਕੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਸ਼੍ਰੁਤੀਕਾ ਕਿਸਦੀ ਨਕਲ ਉਤਾਰ ਰਹੀਬਿਗ ਬੌਸ ਦਾ ਇਹ ਕੈਸਾ ਫ਼ਰਮਾਨ , ਸਭ ਹੋਏ ਹੈਰਾਨਕਿਸਨੇ ਤੋੜ ਦਿੱਤਾ Bigg Boss ਦਾ Ruleਮੁਸਕਾਨ ਬਾਮਰਾ ਦੀ ਬਿਗ ਬੌਸ ਲਈ ਖਾਸ ਤਿਆਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Embed widget