ਅੰਮ੍ਰਿਤਸਰ : ਪੰਜਾਬ ਦੀ ਸਿਆਸਤ ਵਿੱਚ ਸਾਬਕਾ ਸੰਸਦ ਮੈਂਬਰ ਨਵਜੋਤ ਸਿੱਧੂ ਚਰਚਾ ਦਾ ਵਿਸ਼ਾ ਹਨ। ਇਸ ਬਾਰੇ ਜਦੋਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਨੂੰ ਸਵਾਲ ਕੀਤਾ ਤਾਂ ਉਨ੍ਹਾਂ ਨੇ ਬੜਾ ਦਿਲਚਸਪ ਜਵਾਬ ਦਿੱਤਾ।
ਸੁਖਬੀਰ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਬਣੀ ਬਣਾਈ ਰੋਟੀ ਖਾਣ ਦੀ ਆਦਤ ਹੈ, ਕਿਉਂਕਿ ਉਹ ਆਪ ਰੋਟੀ ਬਣਾ ਕੇ ਨਹੀਂ ਖਾ ਸਕਦੇ। ਇਹ ਬਿਆਨ ਉਪ ਮੁੱਖ ਮੰਤਰੀ ਨੇ ਸਿੱਧੂ ਦੇ ਉਹ ਐਲਾਨ 'ਤੇ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਉਹ ਨਵੀਂ ਪਾਰਟੀ ਨਹੀਂ ਬਣਾਉਣਗੇ ਪਰ ਗਠਜੋੜ ਲਈ ਆਵਾਜ਼-ਏ-ਪੰਜਾਬ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।
ਦਰਅਸਲ ਉਪ ਮੁੱਖ ਮੰਤਰੀ ਹਰਿਮੰਦਰ ਸਾਹਿਬ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਰੀਖਣ ਕਰਨ ਲਈ ਪਹੁੰਚੇ ਸਨ। ਸਖਬੀਰ ਨੇ ਕਿਹਾ ਕਿ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਹੈੱਡਕਵਾਟਰ ਹੈ, ਇਸ ਲਈ ਇਸ ਸ਼ਹਿਰ ਨੂੰ ਵੀ ਸੋਹਣਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਇੱਕ ਮਹੀਨੇ ਵਿੱਚ ਸਾਰੇ ਕੰਮ ਮੁਕੰਮਲ ਹੋ ਜਾਣਗੇ।