ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਵਿਧਾਇਕ ਨਵਜੋਤ ਸਿੱਧੂ ਦੀ ਕੈਬਨਿਟ 'ਚ ਵਾਪਸੀ ਫਿਲਹਾਲ ਨਹੀਂ ਹੋ ਸਕੇਗੀ। ਦਰਅਸਲ ਕਿਸਾਨ ਅੰਦੋਲਨ ਕਰਕੇ ਸਿੱਧੂ ਦੀ ਵਾਪਸੀ ਫਿਲਹਾਲ ਟਲ ਗਈ ਹੈ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ।


ਮੀਡੀਆ ਰਿਪੋਰਟਾਂ ਮੁਤਾਬਕ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਢਾਂਚੇ ਦੇ ਪੁਨਰਗਠਨ ਦੇ ਨਾਲ-ਨਾਲ ਸਿੱਧੂ ਦੀ ਕੈਬਨਿਟ ਦੀ ਵਾਪਸੀ 'ਤੇ ਵੀ ਵਿਚਾਰ ਵਟਾਂਦਰਾ ਕੀਤਾ। ਜਿਸ ਤੋਂ ਬਾਅਦ ਕਿਸਾਨ ਸੰਘਰਸ਼ ਖਤਮ ਹੋਣ ਤਕ ਇਸ ਨੂੰ ਫਿਲਹਾਲ ਟਾਲ ਦਿੱਤਾ ਗਿਆ ਹੈ।


ਸੂਤਰਾਂ ਮੁਤਾਬਕ ਕੈਪਟਨ ਨੇ ਹਰੀਸ਼ ਰਾਵਤ ਨੇ ਵਿਚਾਰ ਕੀਤਾ ਕਿ ਇਹ ਢੁਕਵਾਂ ਸਮਾਂ ਨਹੀਂ ਹੈ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੂੰ ਅਜੇ ਹੋਰ ਇੰਤਜ਼ਾਰ ਕਰਨਾ ਪਵੇਗਾ। ਉਂਝ ਸ਼ੁਰੂ ਤੋਂ ਹੀ ਇਹ ਮੰਨਿਆ ਜਾ ਰਿਹਾ ਸੀ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਸਿੱਧੂ ਤੇ ਕੈਪਟਨ ਵਿਚਾਲੇ ਮਨ ਮਟਾਵ ਦੂਰ ਕਰਨ ਦਾ ਕੰਮ ਕਰ ਰਹੇ ਹਨ ਤੇ ਉਹ ਇਸ 'ਚ ਕਾਮਯਾਬ ਹੁੰਦੇ ਵੀ ਦਿਖਾਈ ਦਿੱਤੇ।


ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਕਰਾਂਗਾਂ ਜਨ ਅੰਦੋਲਨ: ਅੰਨਾ ਹਜਾਰੇ ਦੀ ਕੇਂਦਰ ਨੂੰ ਚੇਤਾਵਨੀ


ਆਪਣੇ ਵਿਆਹ 'ਚ ਅਨੋਖਾ ਕੰਮ ਕਰਕੇ ਬੌਕਸਰ ਦਾ ਕਿਸਾਨ ਅੰਦੋਲਨ ਨੂੰ ਸਮਰਥਨ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ