Navjot Singh Sidhu News : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਦੇ 51 ਕੈਦੀਆਂ ਦੀ ਸੰਭਾਵਿਤ ਸੂਚੀ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਗਣਤੰਤਰ ਦਿਵਸ 'ਤੇ ਮੁਆਫੀ ਲਈ ਯੋਗ ਮੰਨਿਆ ਗਿਆ ਹੈ। 1988 ਦੇ ਰੋਡ ਰੇਜ ਕੇਸ ਵਿੱਚ ਆਪਣੀ ਸਾਲ ਭਰ ਦੀ ਜੇਲ੍ਹ ਦੀ ਸਜ਼ਾ ਦੇ ਅੱਠ ਮਹੀਨੇ ਕੱਟਣ ਤੋਂ ਬਾਅਦ ਹੀ ਉਸ ਨੂੰ ਰਿਹਾਅ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 26 ਜਨਵਰੀ ਨੂੰ ਕੈਦੀਆਂ ਦੀ ਰਿਹਾਈ ਲਈ ਤਿਆਰ ਕੀਤੀ ਪ੍ਰਸਤਾਵਿਤ ਸੂਚੀ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ। ਮੰਤਰੀ ਮੰਡਲ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਨਾਂ ਰਾਜਪਾਲ ਨੂੰ ਉਨ੍ਹਾਂ ਦੀ ਮਨਜ਼ੂਰੀ ਲਈ ਭੇਜੇ ਜਾਣਗੇ।
ਸੂਬਾ ਸਰਕਾਰ ਨਵਜੋਤ ਸਿੰਘ ਸਿੱਧੂ ਨੂੰ ਕੋਈ ਵਿਸ਼ੇਸ਼ ਨਹੀਂ ਦੇਵੇਗੀ ਰਾਹਤ
ਟਾਈਮਜ਼ ਆਫ਼ ਇੰਡੀਆ ਦੀ ਖ਼ਬਰ ਮੁਤਾਬਕ ਜੇਲ੍ਹ ਵਿਭਾਗ ਦੇ ਇੱਕ ਸੂਤਰ ਨੇ ਕਿਹਾ ਕਿ ਸੂਬਾ ਸਰਕਾਰ ਨਵਜੋਤ ਸਿੰਘ ਸਿੱਧੂ ਨੂੰ ਕੋਈ ਵਿਸ਼ੇਸ਼ ਰਾਹਤ ਨਹੀਂ ਦੇਵੇਗੀ। ਸਜ਼ਾ ਵਿੱਚ ਛੋਟ ਦੇਣ ਲਈ ਇੱਕ ਖਾਸ ਮਾਪਦੰਡ ਹੈ। ਇਸ ਸੂਚੀ ਵਿੱਚ ਦੋ ਹੋਰ ਕੈਦੀ ਵੀ ਸ਼ਾਮਲ ਹਨ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਜੁਰਮਾਨਾ ਅਦਾ ਕਰਨ ਵਿੱਚ ਅਸਮਰੱਥਾ ਕਾਰਨ ਜੇਲ੍ਹ ਵਿੱਚ ਸਨ। ਕੁਝ ਅਜਿਹੇ ਕੈਦੀ ਹਨ ਜੋ ਆਪਣੀ ਜੇਲ੍ਹ ਦੀ ਮਿਆਦ ਦਾ 60-70% ਪੂਰਾ ਕਰ ਚੁੱਕੇ ਹਨ। ਸੂਬੇ ਦੀ ਮੁਆਫ਼ੀ ਨੀਤੀ ਨੂੰ ਜੇਲ੍ਹ ਅਧਿਕਾਰੀਆਂ ਵਿੱਚ ਵੰਡਿਆ ਜਾਂਦਾ ਹੈ ਤਾਂ ਜੋ ਉਨ੍ਹਾਂ ਕੈਦੀਆਂ ਦੀ ਸੂਚੀ ਤਿਆਰ ਕੀਤੀ ਜਾ ਸਕੇ ਜੋ ਸਰਕਾਰ ਦੀ ਪ੍ਰਕਿਰਿਆ ਦੇ ਅਨੁਸਾਰ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਕਰਦੇ ਹਨ।
ਸੁਪਰੀਮ ਕੋਰਟ ਨੇ ਮਈ 'ਚ ਇੱਕ ਸਾਲ ਦੀ ਸੁਣਾਈ ਸੀ ਸਜ਼ਾ
ਸੂੂਬਾ ਸਰਕਾਰ ਦੀਆਂ ਤਿੰਨ ਢਿੱਲ ਦੇਣ ਵਾਲੀਆਂ ਨੀਤੀਆਂ ਤੋਂ ਇਲਾਵਾ, ਕੇਂਦਰ ਦੀਆਂ ਕੈਦੀਆਂ ਲਈ ਗਣਤੰਤਰ ਦਿਵਸ ਵਰਗੇ ਵਿਸ਼ੇਸ਼ ਮੌਕਿਆਂ ਲਈ ਵੱਖਰੀਆਂ ਨੀਤੀਆਂ ਹਨ। ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਮਈ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਸੀ। ਸਿੱਧੂ ਨੇ 20 ਮਈ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ਅਤੇ ਉਸ ਨੂੰ ਪਟਿਆਲਾ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਿਛਲੀਆਂ ਵਿਧਾਨ ਸਭਾ ਚੋਣਾਂ ਆਪਣੇ ਅੰਮ੍ਰਿਤਸਰ (ਪੂਰਬੀ) ਤੋਂ ਹਾਰ ਗਏ ਸਨ।