ਪੜਚੋਲ ਕਰੋ

ਆਮ ਆਦਮੀ ਪਾਰਟੀ 'ਚ ਜਾਣ 'ਤੇ ਨਵਜੋਤ ਸਿੱਧੂ ਨੇ ਖੋਲ੍ਹੇ ਪੱਤੇ!

ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਬਾਰੇ ਚਰਚਾ ਛਿੜ ਗਈ ਹੈ ਕਿ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਰਹੇ ਹਨ। ਮੀਡੀਆ ਰਿਪੋਰਟਾਂ ਬਾਰੇ ਹੁਣ ਤੱਕ ਸਿੱਧੂ ਖਾਮੋਸ਼ ਹਨ।

ਚੰਡੀਗੜ੍ਹ: ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ (Navjot Singh Sidhu) ਬਾਰੇ ਚਰਚਾ ਛਿੜ ਗਈ ਹੈ ਕਿ ਉਹ ਆਮ ਆਦਮੀ ਪਾਰਟੀ (Aam Aadmi Party) 'ਚ ਸ਼ਾਮਲ ਹੋ ਰਹੇ ਹਨ। ਮੀਡੀਆ ਰਿਪੋਰਟਾਂ ਬਾਰੇ ਹੁਣ ਤੱਕ ਸਿੱਧੂ ਖਾਮੋਸ਼ ਹਨ। ਦੂਜੇ ਪਾਸੇ ਇਨ੍ਹਾਂ ਖਬਰਾਂ ਨੇ ਕਾਂਗਰਸ (Congress) ਵਿੱਚ ਭੂਚਾਲ ਲੈ ਆਂਦਾ ਹੈ। ਪੰਜਾਬ ਤੋਂ ਲੈ ਕੇ ਹਾਈਕਮਾਨ ਤੱਕ ਮੀਡੀਆ ਰਿਪੋਰਟਾਂ ਨੂੰ ਲੈ ਕੇ ਹੈਰਾਨ ਹਨ। ਦਰਅਸਲ ਨਵਜੋਤ ਸਿੱਧੂ ਕਾਫੀ ਸਮੇਂ ਤੋਂ ਪਾਰਟੀ ਤੇ ਸਰਕਾਰ ਤੋਂ ਦੂਰੀ ਬਣਾ ਕੇ ਚੱਲ ਰਹੇ ਹਨ। ਇਸ ਲਈ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਹੈ ਕਿ ਸਿੱਧੂ ਜਲਦੀ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਸਬੰਧੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਵਿਚਾਰ ਵਟਾਂਦਰੇ ਕੀਤੇ ਗਏ ਹਨ। ਇਸ ਬਾਰੇ ਅਜੇ ਤੱਕ ਸਿੱਧੂ ਜਾਂ ਫਿਰ ਆਮ ਆਦਮੀ ਪਾਰਟੀ ਨੇ ਕੋਈ ਪੁਸ਼ਟੀ ਨਹੀਂ ਕੀਤੀ। ਦੂਜੇ ਪਾਸੇ ਸੀਨੀਅਰ ਕਾਂਗਰਸੀ ਲੀਡਰ ਰਾਜਕੁਮਾਰ ਵੇਰਕਾ ਨੇ ਸਾਫ ਕੀਤਾ ਹੈ ਕਿ ਅਜਿਹੀ ਕੋਈ ਚੀਜ਼ ਨਹੀਂ। ਸਿੱਧੂ ਨੇ ਵੇਰਕਾ ਜ਼ਰੀਏ ਸਪਸ਼ਟ ਕੀਤਾ ਹੈ ਕਿ ਉਹ ਕਾਂਗਰਸ ਤੋਂ ਇਲਾਵਾ ਕਿਤੇ ਨਹੀਂ ਜਾ ਰਹੇ। ਉਨ੍ਹਾਂ ਨਾਲ ਨਾ ਤਾਂ ਪ੍ਰਸ਼ਾਂਤ ਕਿਸ਼ੋਰ ਨੇ ਗੱਲ ਕੀਤੀ ਹੈ ਤੇ ਨਾ ਹੀ 'ਆਪ' ਦੇ ਕਿਸੇ ਸੀਨੀਅਰ ਨੇਤਾ ਨਾਲ ਮੁਲਾਕਾਤ ਕੀਤੀ ਹੈ। ਕੁਝ ਲੋਕ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਸੀ ਸਬੰਧਾਂ ਕਾਰਨ ਮੀਡੀਆ ਵਿੱਚ ਅਜਿਹੀਆਂ ਗੱਲਾਂ ਫੈਲਾ ਰਹੇ ਹਨ। ਇਸ ਦੇ ਨਾਲ ਹੀ ਸੂਤਰਾਂ ਦਾ ਦਾਅਵਾ ਹੈ ਕਿ ਕਾਂਗਰਸ ਹਾਈ ਕਮਾਂਡ ਜੁਲਾਈ ਵਿੱਚ ਸਿੱਧੂ ਨੂੰ ਪਾਰਟੀ ਵਿੱਚ ਨਵੀਂ ਜ਼ਿੰਮੇਵਾਰੀ ਸੌਂਪ ਸਕਦੀ ਹੈ। ਅਜਿਹਾ ਹੋਣ ਦੀ ਸੂਰਤ ਵਿੱਚ ਕਾਂਗਰਸ ਵਿੱਚ ਖਿੱਚੋਤਾਣ ਹੋਰ ਵਧ ਸਕਦੀ ਹੈ। ਇਸ ਲਈ ਸਿੱਧੂ ਵੀ ਅਜੇ ਕੁਝ ਸਪਸ਼ਟ ਕਰਨ ਲਈ ਤਿਆਰ ਨਹੀਂ ਹਨ। ਇਸ ਬਾਰੇ ਸੀਨੀਅਰ ‘ਆਪ’ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿੱਧੂ ਦਾ ‘ਆਪ’ ਦੇ ਕਿਸੇ ਵੱਡੇ ਨੇਤਾ ਨਾਲ ਕੋਈ ਲੈਣਾ ਦੇਣਾ ਨਹੀਂ। ਇਹ ਅਫਵਾਹ ਹੈ ਕਿ ਸਿੱਧੂ ਨੇ ‘ਆਪ’ ਵਿੱਚ ਆਉਣ ਤੇ ਸੀਟਾਂ ਦੀ ਵੰਡ ਬਾਰੇ ਗੱਲ ਕੀਤੀ ਹੈ। ਕੋਈ ਵੀ ਵਿਅਕਤੀ ਬਿਨਾਂ ਸ਼ਰਤ ਪਾਰਟੀ ਵਿੱਚ ਆ ਸਕਦਾ ਹੈ। ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਸੀਨੀਅਰ ਨੇਤਾ ਸਿੱਧੂ ਪਾਰਟੀ ਛੱਡਣ ਲਈ ਕੋਈ ਕਦਮ ਚੁੱਕ ਰਹੇ ਹਨ। ਹਾਂ ਉਹ ਨਿੱਜੀ ਕਾਰਨਾਂ ਕਰਕੇ ਪਾਰਟੀ ਵਿੱਚ ਪੂਰੀ ਤਰ੍ਹਾਂ ਸਰਗਰਮ ਨਹੀਂ ਹਨ। ਪਾਰਟੀ ਲਈ ਸੰਗਠਤ ਰਹਿਣਾ ਮਹੱਤਵਪੂਰਨ ਹੈ। ਇਸ ਲਈ ਜੋ ਵੀ ਜ਼ਰੂਰੀ ਹੋਏਗਾ, ਅਸੀਂ ਸਾਰੇ ਯਤਨ ਕਰਾਂਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ

Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ

Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ

Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ

ABP Premium

ਵੀਡੀਓਜ਼

Narain Singh Chaura| Sukhbir badal Attacked| ਕੌਣ ਹੈ ਨਾਰਾਇਣ ਸਿੰਘ ਚੌੜਾ?Sukhbir Badal ਦੀ ਜਾਨ ਬਚਾਉਣ ਵਾਲਾ ਪੁਲਸ ਮੁਲਾਜਮ ਆਇਆ ਸਾਮਣੇ | Sukhbir Badal Attacked| Darbar Sahib|ਕਿਹੜੇ ਪੁਲਸ ਕਰਮਚਾਰੀ ਦੀ ਬਹਾਦਰੀ ਨਾਲ ਬਚੇ ਸੁਖਬੀਰ ਬਾਦਲ?ਹਮਲਾ ਕਰਨ ਵਾਲੇ ਪਿੱਛੇ ਕੌਣ ਹੈ, ਜਾਂਚ ਹੋਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ

Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?

Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ

Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 

Embed widget