ਪੜਚੋਲ ਕਰੋ

ਕੈਪਟਨ ਦੀ ਐਸਆਈਟੀ 'ਤੇ ਸਿੱਧੂ ਦਾ ਸਵਾਲ, ਮਿੱਥੇ ਸਮੇਂ 'ਚ ਹੋਏ ਬੇਅਦਬੀ ਮਾਮਲਿਆਂ ਦੀ ਜਾਂਚ

ਗੁਰਦਾਸਪੁਰ: ਵਿਧਾਨ ਸਭਾ ਵਿੱਚ ਬੇਅਦਬੀ ਮਾਮਲਿਆਂ ਦੀ ਜਾਂਚ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਤੋਂ ਕਰਵਾਉਣ ਦੇ ਪਾਸ ਕੀਤੇ ਮਤੇ 'ਤੇ ਫੁੱਲ ਚੜ੍ਹਾਉਣ ਭਾਵ ਐਸਆਈਟੀ ਦਾ ਗਠਨ ਕਰਨ ਤੋਂ ਬਾਅਦ ਕੈਪਟਨ ਦੇ ਮੰਤਰੀਆਂ ਨੇ ਹੀ ਇਸ 'ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੰਗ ਕੀਤੀ ਹੈ ਕਿ ਐਸਆਈਟੀ ਨੂੰ ਜਾਂਚ ਕਰਨ ਲਈ ਮਿਥਿਆ ਸਮਾਂ ਹੀ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਿੱਧੂ ਦੇ ਸਾਥੀ ਮੰਤਰੀ ਸੁਖਜਿੰਦਰ ਰੰਧਾਵਾ ਨੇ ਖ਼ਾਸ ਮਕਸਦ ਲਈ ਬਾਦਲਾਂ ਦੀ ਲੰਮੀ ਉਮਰ ਦੀ ਅਰਦਾਸ ਵੀ ਕੀਤੀ। ਗੁਰਦਾਸਪੁਰ 'ਚ ਧਾਰਮਿਕ ਸਮਾਗਮ ਵਿੱਚ ਪਹੁੰਚੇ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ 'ਤੇ ਤਿੱਖੇ ਹਮਲੇ ਕੀਤੇ। ਇਸ ਤੋਂ ਇਲਾਵਾ ਮੰਤਰੀ ਨੇ ਕਿਹਾ ਕਿ ਉਹ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਸਬੰਧੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਲਿਖੇ ਪੱਤਰ ਦੇ ਜਵਾਬ ਦਾ ਇੰਤਜ਼ਾਰ ਕਰ ਰਹੇ ਹਨ। ਉੱਧਰ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਧਾਰਮਿਕ ਸਮਾਗਮ ਵਿੱਚ ਇਹ ਅਰਦਾਸ ਕਰਨ ਜਾ ਰਹੇ ਹਨ ਕਿ ਬਾਦਲ ਪਰਿਵਾਰ ਦੀ ਉਮਰ ਲੰਬੀ ਹੋਵੇ ਤਾਂ ਉਹ ਜਿਊਂਦੇ ਜੀਅ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਮਿਲਣ ਵਾਲੀ ਸਜ਼ਾ ਨੂੰ ਦੇਖ ਸਕੇ। ਜ਼ਿਲ੍ਹੇ ਦੇ ਪਿੰਡ ਨਿੱਕੇ ਘੁੰਮਨ ਵਿੱਚ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚੋਂ ਭੱਜ ਰਿਹਾ ਹੈ। ਉਲਟਾ ਕਾਂਗਰਸੀਆਂ 'ਤੇ ਧੱਕੇਸ਼ਾਹੀ ਦੇ ਇਲਜ਼ਾਮ ਲਾ ਰਿਹਾ ਹੈ। ਉਨ੍ਹਾਂ ਕਿਹਾ ਦੀ ਉਨ੍ਹਾਂ ਦੇ ਹਲਕੇ ਵਿੱਚ ਅਕਾਲੀ ਦਲ ਨੇ ਹੀ ਪੱਥਰਬਾਜ਼ੀ ਕੀਤੀ ਸੀ, ਜਦੋਂ ਅਕਾਲੀ ਕੋਈ ਵਾਰ ਕਰੇਗਾ ਤਾਂ ਕਾਂਗਰਸ ਵਰਕਰ ਵੀ ਜਵਾਬ ਦੇਣਗੇ ਕਿਉਂਕਿ ਕਾਂਗਰਸੀਆਂ ਨੇ ਕੋਈ ਚੂੜੀਆਂ ਤਾਂ ਪਾਈਆਂ ਨਹੀਂ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਤੇ ਬਹਿਬਲ ਕਲਾਂ ਮਾਮਲੇ ਦੀ ਜਾਂਚ ਲਈ ਬਣਾਈ ਐਸਆਈਟੀ ਨੂੰ ਸਮਾਂਬੱਧ ਪੜਤਾਲ ਕੀਤੇ ਜਾਣ ਦੇ ਹੁਕਮ ਹੋਣੇ ਚਾਹੀਦੇ ਹਨ ਤਾਂ ਜੋ ਛੇਤੀ ਤੋਂ ਛੇਤੀ ਦੋਸ਼ੀਆਂ ਨੂੰ ਸਜ਼ਾ ਹੋ ਸਕੇ। ਸਿੱਧੂ ਨੇ ਕਿਹਾ ਦੀ ਇੰਨੇ ਦਿਨ ਸਾਬਕਾ ਮੁੱਖ ਮੰਤਰੀ ਆਪਣੇ ਆਪ ਨੂੰ ਬਿਮਾਰ ਦੱਸ ਤੇ ਲੁਕ ਰਹੇ ਸਨ ਤੇ ਜੇਕਰ ਬਾਹਰ ਆਏ ਤਾਂ ਉਨ੍ਹਾਂ ਪੰਜਾਬ ਵਿੱਚ ਮਾਹੌਲ ਖ਼ਰਾਬ ਹੋਣ ਦਾ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ। ਮੰਤਰੀ ਨੇ ਕਿਹਾ ਕਿ ਕੋਈ ਮਾਹੌਲ ਖ਼ਰਾਬ ਨਹੀਂ ਤੇ ਕੋਈ ਫਿਰਕੂ ਤਾਕਤਾਂ ਪੰਜਾਬ ਵਿੱਚ ਨਹੀਂ, ਉਲਟਾ ਜੋ ਇਨ੍ਹਾਂ ਲੋਕਾਂ ਨੇ ਸਿੱਖ ਪੰਥ ਦੇ ਨਾਂ 'ਤੇ ਨਿੱਜੀ ਮੁਨਾਫ਼ਾ ਕਮਾਇਆ ਹੈ, ਉਸ ਦਾ ਜਵਾਬ ਹੁਣ ਸਿੱਖ ਮੰਗ ਰਹੇ ਹਨ।

ਟਾਪ ਹੈਡਲਾਈਨ

ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਦੇ ਸਕੂਲਾਂ 'ਚ ਅੱਜ ਅਤੇ ਕੱਲ੍ਹ ਲੱਗਣਗੇ SIR ਕੈਂਪ, ਜਮ੍ਹਾ ਕਰ ਸਕਣਗੇ ਫਾਰਮ; ਬੂਥ 'ਤੇ ਮਿਲੇਗਾ ਨਾਮ ਜੁੜਵਾਉਣ ਦਾ ਮੌਕਾ
ਪੰਜਾਬ ਦੇ ਸਕੂਲਾਂ 'ਚ ਅੱਜ ਅਤੇ ਕੱਲ੍ਹ ਲੱਗਣਗੇ SIR ਕੈਂਪ, ਜਮ੍ਹਾ ਕਰ ਸਕਣਗੇ ਫਾਰਮ; ਬੂਥ 'ਤੇ ਮਿਲੇਗਾ ਨਾਮ ਜੁੜਵਾਉਣ ਦਾ ਮੌਕਾ
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਬਘੇਲ ਨੇ ਚੰਨੀ ਧੜੇ ਨੂੰ ਕਰਵਾਇਆ ਲੰਬਾ ਇਤਜ਼ਾਰ; ਸਾਬਕਾ CM ਬੋਲੇ- ਅਸੀਂ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਬਘੇਲ ਨੇ ਚੰਨੀ ਧੜੇ ਨੂੰ ਕਰਵਾਇਆ ਲੰਬਾ ਇਤਜ਼ਾਰ; ਸਾਬਕਾ CM ਬੋਲੇ- ਅਸੀਂ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
Embed widget