ਚੰਡੀਗੜ੍ਹ: ਕਾਂਗਰਸ (Congress) ਨੂੰ ਖੇਤੀਬਾੜੀ ਕਾਨੂੰਨਾਂ (Farm Laws) ਨਾਲ ਜੁੜੇ ਮਾਮਲੇ ਵਿਚ ਕਿਸਾਨਾਂ ਦੀਆਂ ਸ਼ੰਕਾਵਾਂ ਅਤੇ ਸ਼ਿਕਾਇਤਾਂ ‘ਤੇ ਵਿਚਾਰ ਕਰਨ ਲਈ ਉੱਚ ਪੱਧਰੀ ਕਮੇਟੀ ਬਣਾਉਣ ਦਾ ਫੈਸਲਾ ਰਾਸ ਨਹੀਂ ਆ ਰਿਹਾ। ਇਸ ਮਾਮਲੇ ਵਿੱਚ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਟਵੀਟ ਕੀਤਾ ਹੈ।


ਕ੍ਰਿਕਟਰ ਤੋਂ ਸਿਆਸਤਦਾਨ ਬਣੇ ਸਿੱਧੂ ਨੇ ਆਪਣੇ ਟਵੀਟ ਵਿੱਚ ਕੀ ਕੁਝ ਲਿਖਿਆ ਹੇਠ ਪੜ੍ਹੋ:



ਅਹਿਮ ਗੱਲ ਇਹ ਹੈ ਕਿ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਦੇ ਕਾਰਨ ਪੈਦਾ ਹੋਈ ਸਥਿਤੀ ਦਾ ਹੱਲ ਲੱਭਣ ਲਈ ਤਿੰਨ ਵਿਵਾਦਪੂਰਨ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਰੋਕ ਲਗਾਉਣ ਦੇ ਨਾਲ-ਨਾਲ ਕਿਸਾਨਾਂ ਦੀਆਂ ਸ਼ੰਕਾਵਾਂ ਅਤੇ ਸ਼ਿਕਾਇਤਾਂ 'ਤੇ ਵਿਚਾਰ ਕਰਨ ਲਈ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।

ਇਹ ਵੀ ਪੜ੍ਹੋ:  ਦਿੱਲੀ ਅਤੇ ਪੰਜਾਬ ਦੇ ਕਿਸਾਨਾਂ ਨੇ ਲੋਹੜੀ ਮੌਕੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ

ਹਾਲਾਂਕਿ, ਕਿਸਾਨ ਨੇਤਾਵਾਂ ਨੇ ਕਿਹਾ ਹੈ ਕਿ ਉਹ ਕੋਰਟ ਵਲੋਂ ਐਲਾਨੀ ਕਮੇਟੀ ਦੀ ਕਿਸੇ ਵੀ ਕਾਰਵਾਈ ਵਿਚ ਹਿੱਸਾ ਨਹੀਂ ਲੈਣਾ ਚਾਹੁੰਦੇ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੰਗਲਵਾਰ ਨੂੰ ਕਿਹਾ, "ਸਾਨੂੰ ਲਗਦਾ ਹੈ ਕਿ ਸੁਪਰੀਮ ਕੋਰਟ ਰਾਹੀਂ ਕਮੇਟੀ ਲਿਆਉਣਾ ਸਰਕਾਰ ਦੀ ਹਰਕੱਤ ਹੈ। ਕਮੇਟੀ ਦੇ ਸਾਰੇ ਮੈਂਬਰ ਸਰਕਾਰ ਨੂੰ ਜਾਇਜ਼ ਠਹਿਰਾਉਂਦੇ ਆ ਰਹੇ ਹਨ। ਇਹ ਲੋਕ ਪ੍ਰੈਸ ਵਿੱਚ ਲੇਖ ਲਿਖ ਕੇ ਕਾਨੂੰਨਾਂ ਨੂੰ ਜਾਇਜ਼ ਠਹਿਰਾ ਰਹੇ ਹਨ। ਤਾਂ ਅਜਿਹੀ ਕਮੇਟੀ ਦੇ ਸਾਹਮਣੇ ਕੀ ਕਹਿਣਾ ਹੈ।"

ਸਿੱਧੂ ਤੋਂ ਪਹਿਲਾਂ ਕਾਂਗਰਸ ਮੀਡੀਆ ਇੰਚਾਰਜ ਰਣਦੀਪ ਸੁਰਜੇਵਾਲਾ ਨੇ ਵੀ ਆਪਣੇ ਜਵਾਬ ਵਿੱਚ ਕਿਹਾ ਸੀ ਕਿ ਅਸੀਂ ਖੇਤੀਬਾੜੀ ਕਾਨੂੰਨਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੁਆਰਾ ਪ੍ਰਗਟ ਕੀਤੀ ਚਿੰਤਾ ਦਾ ਸਵਾਗਤ ਕਰਦੇ ਹਾਂ, ਪਰ ਬਣਾਈ ਗਈ ਚਾਰ ਮੈਂਬਰੀ ਕਮੇਟੀ ਹੈਰਾਨ ਕਰਨ ਵਾਲੀ ਹੈ। ਇਹ ਚਾਰੇ ਮੈਂਬਰ ਪਹਿਲਾਂ ਹੀ ਕਾਲੇ ਕਾਨੂੰਨ ਦੇ ਹੱਕ ਵਿੱਚ ਵੋਟ ਦੇ ਚੁੱਕੇ ਹਨ ਕਿ ਉਹ ਕਿਸਾਨਾਂ ਨਾਲ ਇਨਸਾਫ ਕਰ ਸਕਣਗੇ, ਇਹ ਇੱਕ ਵੱਡਾ ਸਵਾਲ ਹੈ।

ਇਹ ਵੀ ਪੜ੍ਹੋ:  Trump Impeachment: ਅਮਰੀਕੀ ਪ੍ਰਤੀਨਿਧ ਸਦਨ ਵਿੱਚ ਡੋਨਾਲਡ ਟਰੰਪ ਦੇ ਵਿਰੁੱਧ ਮਹਾਦੋਸ਼ ਸੈਸ਼ਨ ਦੀ ਸ਼ੁਰੂਆਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904