Bathinda news: ਕੋਟਸ਼ਮੀਰ 'ਚ ਗੱਜੇ ਨਵਜੋਤ ਸਿੱਧੂ, ਮਾਨ ਸਰਕਾਰ 'ਤੇ ਸਾਧੇ ਨਿਸ਼ਾਨੇ, ਕਿਹਾ - ਕੇਜਰੀਵਾਲ ਤੇ ਭਗਵੰਤ ਮਾਨ ਇੱਕ ਨੰਬਰ ਦੇ ਚੋਰ...
Navjot sidhu rally: ਰੈਲੀ ਦੌਰਾਨ ਨਵਜੋਤ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਨੰਬਰ ਦਾ ਚੋਰ ਦੱਸਿਆ।
Navjot sidhu rally: ਬਠਿੰਡਾ ਦੇ ਪਿੰਡ ਕੋਟਸ਼ਮੀਰ 'ਚ ਨਵਜੋਤ ਸਿੰਘ ਸਿੱਧੂ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ। ਇਸ ਦੌਰਾਨ ਸਿੱਧੂ ਟਰੈਕਟਰ 'ਤੇ ਸਵਾਰ ਹੋ ਕੇ ਰੈਲੀ 'ਚ ਦਾਖਲ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਉਹ ਕਾਂਗਰਸ ਦੇ ਵਰਕਰ ਹਨ ਅਤੇ ਪੰਜਾਬ ਦੇ ਲੋਕ ਇਸ ਵਰਕਰ ਦੇ ਨਾਲ ਖੜ੍ਹੇ ਹਨ।
ਸਟੇਜ 'ਤੇ ਭਾਸ਼ਣ ਦਿੰਦਿਆਂ ਹੋਇਆਂ ਨਵਜੋਤ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਨੰਬਰ ਦਾ ਚੋਰ ਦੱਸਿਆ।
ਇਹ ਵੀ ਪੜ੍ਹੋ: Sangrur News: ਇਲੈਕਟ੍ਰਾਨਿਕ ਮੀਡੀਆ ਦੇ ਪ੍ਰਧਾਨ ਬਣਨ 'ਤੇ ਪੱਤਰਕਾਰ ਅਨਿਲ ਜੈਨ ਦਾ ਸਨਮਾਨ
ਸਿੱਧੂ ਨੇ ਕਿਹਾ ਕਿ ਨਵਾਂ ਸਾਲ ਆਉਂਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਤੋਂ 2500 ਕਰੋੜ ਰੁਪਏ ਦਾ ਕਰਜ਼ਾ ਚੁੱਕ ਲਿਆ। ਇਸ ਦੇ ਨਾਲ ਹੀ ਔਰਤਾਂ ਨੂੰ 1000 ਰੁਪਏ ਦੇਣ ਦਾ ਝੂਠਾ ਵਾਅਦਾ ਕੀਤਾ ਸੀ, ਜੋ ਅੱਜ ਤੱਕ ਔਰਤਾਂ ਦੇ ਖਾਤਿਆਂ 'ਚ ਨਹੀਂ ਪਹੁੰਚਿਆ, ਹੁਣ ਤੱਕ ਉਨ੍ਹਾਂ ਝੂਠੇ ਵਾਅਦੇ ਕੀਤੇ, ਜਿਨ੍ਹਾਂ ਵਿੱਚੋਂ ਇੱਕ ਵੀ ਪੂਰਾ ਨਹੀਂ ਹੋਇਆ।
ਦੱਸ ਦਈਏ ਲੋਕ ਸਭਾ ਚੋਣਾਂ ਨੇੜੇ ਹਨ ਤੇ ਹਰੇਕ ਸਿਆਸੀ ਆਗੂ ਹੁਣ ਪ੍ਰਚਾਰ ਕਰਨ ਵਿਚ ਲੱਗਿਆ ਹੋਇਆ ਹੈ ਅਤੇ ਇੱਕ ਦੂਜੇ 'ਤੇ ਨਿਸ਼ਾਨੇ ਵਿੰਨ੍ਹ ਰਹੇ ਹਨ। ਹੁਣ ਹਰੇਕ ਸਿਆਸੀ ਆਗੂ ਪਿੰਡ-ਪਿੰਡ ਜਾ ਕੇ ਪਾਰਟੀ ਦਾ ਪ੍ਰਚਾਰ ਕਰ ਰਿਹਾ ਹੈ ਅਤੇ ਸਰਗਰਮ ਹੋ ਗਿਆ ਹੈ।
ਇਹ ਵੀ ਪੜ੍ਹੋ: Sangrur News: ਫੌਜੀ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਰਾਮਗੜ੍ਹ ਰਾਂਚੀ 'ਚ ਸੀ ਤਾਇਨਾਤ