ਪੜਚੋਲ ਕਰੋ
Advertisement
Punjab News : ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਨਵਜੋਤ ਸਿੱਧੂ , ਪਰਿਵਾਰ ਨਾਲ ਕਰਨਗੇ ਦੁੱਖ ਸਾਂਝਾ
Punjab News : ਰੋਡਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਕੱਟ ਕੇ ਬਾਹਰ ਆਏ ਨਵਜੋਤ ਸਿੱਧੂ (Navjot Singh Sidhu) ਅੱਜ ਸਿੱਧੂ ਮੂਸੇਵਾਲਾ ਦੀ ਹਵੇਲੀ ਪਿੰਡ ਮੂਸਾ ਵਿਖੇ ਪਹੁੰਚ ਗਏ ਹਨ। ਜਿੱਥੇ ਨਵਜੋਤ ਸਿੱਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ।
ਸ਼ੰਕਰ ਦਾਸ ਦੀ ਰਿਪੋਰਟ
Punjab News : ਨਵਜੋਤ ਸਿੱਧੂ (Navjot Singh Sidhu) ਅੱਜ ਸਿੱਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿੱਧੂ ਮੂਸੇਵਾਲਾ ਦੀ ਹਵੇਲੀ ਪਿੰਡ ਮੂਸਾ ਵਿਖੇ ਪਹੁੰਚ ਗਏ ਹਨ। ਉਨ੍ਹਾਂ ਨੇ ਅੱਜ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਸੀ। ਉਨ੍ਹਾਂ ਟਵੀਟ ਕੀਤਾ, "ਮੈਂ ਕੱਲ੍ਹ ਦੁਪਹਿਰ 2 ਵਜੇ ਪਿੰਡ ਮੂਸੇ ਪਹੁੰਚ ਕੇ ਭਾਈ ਬਲਕੌਰ ਸਿੰਘ ਜੀ ਨਾਲ ਆਪਣਾ ਦੁੱਖ ਸਾਂਝਾ ਕਰਾਂਗਾ... ਮੈਂ ਸ਼ਾਮ 4:15 ਵਜੇ ਉਨ੍ਹਾਂ ਦੇ ਘਰ ਜਾਵਾਂਗਾ ਅਤੇ ਅਮਨ-ਕਾਨੂੰਨ ਦੀ ਸਥਿਤੀ ਬਾਰੇ ਮੀਡੀਆ ਨੂੰ ਸੰਬੋਧਨ ਕਰਾਂਗਾ।
ਦਰਅਸਲ 'ਚ ਬੀਤੇ ਦਿਨੀਂ ਜੇਲ੍ਹ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਸੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਜਲਦੀ ਹੀ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਖੁੱਲ੍ਹ ਕੇ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਮੂਸੇਵਾਲਾ ਵਰਗੀ ਸ਼ਖ਼ਸੀਅਤ ਦਾ ਕਤਲ ਹੋ ਜਾਵੇ ਤੇ ਜੇਕਰ ਸਿੱਧੂ ਦੇ ਕਾਤਲਾਂ ਨੂੰ ਨਾ ਫੜਿਆ ਗਿਆ ਤਾਂ ਅਜਿਹੀ ਸਰਕਾਰ ਤੋਂ ਕੀ ਹੀ ਉਮੀਦ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਸੁਰੱਖਿਆ ਏਜੰਸੀਆਂ ਦਾ ਇੱਕ ਹੋਰ ਦਾਅਵਾ! ਹੁਣ ਅੰਮ੍ਰਿਤਪਾਲ ਦੇ ਯੂਪੀ 'ਚ ਹੋਣ ਦਾ ਸ਼ੱਕ! ਪੰਜਾਬ ਪੁਲਿਸ ਨੇ ਮੇਰਠ 'ਚ ਲਾਏ ਡੇਰੇ
ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਿੱਚ ਲਿਆਂਦਾ ਸੀ। ਮੂਸੇਵਾਲਾ ਨੂੰ ਵੀ ਉਨ੍ਹਾਂ ਦੇ ਇਸ਼ਾਰੇ 'ਤੇ ਹੀ ਚੋਣਾਂ 'ਚ ਟਿਕਟ ਮਿਲੀ ਸੀ ਪਰ ਨਵਜੋਤ ਸਿੰਘ ਦੇ ਜੇਲ੍ਹ ਜਾਣ ਤੋਂ 9 ਦਿਨ ਬਾਅਦ ਹੀ ਗੈਂਗਸਟਰਾਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, 17 ਅਪ੍ਰੈਲ ਤੱਕ ਜੇਲ੍ਹ 'ਚ ਹੀ ਰਹਿਣਗੇ ਸਾਬਕਾ ਡਿਪਟੀ CM
ਓਧਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਿਛਲੇ ਸਾਢੇ 10 ਮਹੀਨਿਆਂ ਤੋਂ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ। ਸਰਕਾਰਾਂ ਖ਼ਿਲਾਫ਼ ਮੋਰਚਾ ਵੀ ਖੋਲ੍ਹਿਆ ਗਿਆ ਸੀ ਪਰ ਉਨ੍ਹਾਂ ਦੇ ਬਿਆਨ ਅਨੁਸਾਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਆਸ ਲਗਾਈ ਜਾ ਰਹੀ ਹੈ ਕਿ ਹੁਣ ਨਵਜੋਤ ਸਿੰਘ ਦੇ ਬਾਹਰ ਹੋਣ ਤੋਂ ਬਾਅਦ ਜਸਟਿਸ ਫਾਰ ਮੂਸੇਵਾਲਾ ਮੁਹਿੰਮ ਨੂੰ ਵੀ ਹੁਲਾਰਾ ਮਿਲੇਗਾ।
ਓਧਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਿਛਲੇ ਸਾਢੇ 10 ਮਹੀਨਿਆਂ ਤੋਂ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ। ਸਰਕਾਰਾਂ ਖ਼ਿਲਾਫ਼ ਮੋਰਚਾ ਵੀ ਖੋਲ੍ਹਿਆ ਗਿਆ ਸੀ ਪਰ ਉਨ੍ਹਾਂ ਦੇ ਬਿਆਨ ਅਨੁਸਾਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਆਸ ਲਗਾਈ ਜਾ ਰਹੀ ਹੈ ਕਿ ਹੁਣ ਨਵਜੋਤ ਸਿੰਘ ਦੇ ਬਾਹਰ ਹੋਣ ਤੋਂ ਬਾਅਦ ਜਸਟਿਸ ਫਾਰ ਮੂਸੇਵਾਲਾ ਮੁਹਿੰਮ ਨੂੰ ਵੀ ਹੁਲਾਰਾ ਮਿਲੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਜਲੰਧਰ
ਪੰਜਾਬ
Advertisement