Bathinda news: ਬਠਿੰਡਾ ਦੇ ਪਿੰਡ ਮਹਿਰਾਜ ਵਿੱਚ ਐਤਵਾਰ ਨੂੰ ਕਾਂਗਰਸ ਦੀ ਰੈਲੀ ਹੈ। ਰੈਲੀ ਤੋਂ ਇਕ ਦਿਨ ਪਹਿਲਾਂ ਕਾਂਗਰਸ ਨੇਤਾ ਨਵਜੋਤ ਸਿੱਧੂ ਸ਼ਨੀਵਾਰ ਨੂੰ ਬਠਿੰਡਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ 'ਤੇ ਜੰਮ ਕੇ ਨਿਸ਼ਾਨੇ ਸਾਧੇ ਅਤੇ ਪਾਰਟੀ ਨਾਲ ਗਠਜੋੜ 'ਤੇ ਵੀ ਆਪਣੀ ਰਾਏ ਦਿੱਤੀ।


ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਤੱਕ ਪੰਜਾਬ ਸਰਕਾਰ ਨੇ ਜਿਸ ਮਕਸਦ ਨਾਲ ਕੇਂਦਰ ਸਰਕਾਰ ਤੋਂ ਕਰੋੜਾਂ ਰੁਪਏ ਦਾ ਫੰਡ ਹਾਸਲ ਕੀਤਾ ਹੈ, ਉਸ ਮਕਸਦ ਨਾਲ ਫੰਡ ਦੀ ਵਰਤੋਂ ਨਹੀਂ ਕੀਤੀ ਗਈ ਹੈ। ਇਸ ਕਾਰਨ ਹੁਣ ਕੇਂਦਰ ਨੇ ‘ਆਪ’ ਸਰਕਾਰ ਨੂੰ ਫੰਡ ਦੇਣ ਤੋਂ ਇਨਕਾਰ ਕਰ ਦਿੱਤਾ ਹੈ।


ਸਿੱਧੂ ਨੇ ਕਿਹਾ ਕਿ ਆਮਦਨ ਵਿੱਚ ਲਗਾਤਾਰ ਕਟੌਤੀ ਕਾਰਨ ਸੂਬੇ ਵਿੱਚ ਵਿੱਤੀ ਸੰਕਟ ਦੀ ਸਥਿਤੀ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਅਤੇ ਭਗਵੰਤ ਮਾਨ ਸੂਬੇ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਦੇ ਸਨ ਕਿ ਜੇਕਰ 'ਆਪ' ਦੀ ਸਰਕਾਰ ਬਣੀ ਤਾਂ ਨਾ ਧਰਨੇ, ਹੜਤਾਲਾਂ, ਭ੍ਰਿਸ਼ਟਾਚਾਰ ਅਤੇ ਨਸ਼ਾਖੋਰੀ ਖਤਮ ਹੋਵੇਗੀ ਪਰ ਜਿਵੇਂ ਹੀ ਸਰਕਾਰ ਬਣੀ ਹੈ, ਇਹ ਸਭ ਕੁਝ ਦੁੱਗਣਾ ਹੋ ਗਿਆ। 


ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਦਿੱਤੀ ਨਵੀਂ ਜ਼ਿੰਮੇਵਾਰੀ


ਉਨ੍ਹਾਂ ਦੋਸ਼ ਲਾਇਆ ਕਿ ਹੁਣ ਸੂਬੇ ਦੀਆਂ ਤਹਿਸੀਲਾਂ ਵਿੱਚ ਦੋਹਰਾ ਭ੍ਰਿਸ਼ਟਾਚਾਰ ਚੱਲ ਰਿਹਾ ਹੈ। ਨਸ਼ਿਆਂ ਦੇ ਮੁੱਦੇ 'ਤੇ ਸਿੱਧੂ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਗਠਜੋੜ ਨੂੰ ਖਤਮ ਹੋਣ ਤੱਕ ਨਸ਼ਾ ਖਤਮ ਨਹੀਂ ਕੀਤਾ ਜਾ ਸਕਦਾ। ਸੂਬਾ ਸਰਕਾਰ ਨੂੰ ਇਸ ਲਈ ਨੀਤੀ ਬਣਾਉਣੀ ਪਵੇਗੀ। ਪਰ ਮੁੱਖ ਮੰਤਰੀ ਮਾਨ ਕੇਂਦਰ ਤੋਂ ਲਏ ਕਰਜ਼ੇ 'ਤੇ ਆਪਣੇ ਨੇਤਾ ਕੇਜਰੀਵਾਲ ਨਾਲ ਜਹਾਜ਼ਾਂ 'ਤੇ ਸਫ਼ਰ ਕਰ ਰਹੇ ਹਨ।


ਕਾਂਗਰਸ ਹਾਈਕਮਾਂਡ ਵੱਲੋਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨਾਲ ਗਠਜੋੜ ਕੀਤੇ ਜਾਣ ਦੇ ਸਵਾਲ 'ਤੇ ਸਿੱਧੂ ਨੇ ਕਿਹਾ ਕਿ ਉਹ ਹਾਈਕਮਾਂਡ ਦੇ ਹੁਕਮਾਂ 'ਤੇ ਸਿਪਾਹੀ ਵਾਂਗ ਗਠਜੋੜ ਲਈ ਕੰਮ ਕਰਨਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Parliament Security Breach: ਸੰਸਦ ਦੀ ਸੁਰੱਖਿਆ ਉਲੰਘਣਾ ਮਾਮਲੇ 'ਚ ਹੋਈ ਇਕ ਹੋਰ ਗ੍ਰਿਫਤਾਰੀ, ਪੁਲਿਸ ਨੂੰ ਮਿਲੇ ਸੜੇ ਹੋਏ ਮੋਬਾਇਲ ਫੋਨ