ਪੜਚੋਲ ਕਰੋ
ਨਵਜੋਤ ਸਿੱਧੂ ਵੱਲੋਂ ਅਸਤੀਫਾ
ਕਾਂਗਰਸੀ ਲੀਡਰ ਨਵਜੋਤ ਸਿੱਧੂ ਨੇ ਕੈਬਨਿਟ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ ਹੈ। ਉਹ ਕਾਫੀ ਸਮੇਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਰਾਜ਼ ਸੀ।

ਚੰਡੀਗੜ੍ਹ: ਕਾਂਗਰਸੀ ਲੀਡਰ ਨਵਜੋਤ ਸਿੱਧੂ ਨੇ ਕੈਬਨਿਟ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ ਹੈ। ਉਹ ਕਾਫੀ ਸਮੇਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਰਾਜ਼ ਸੀ। ਉਨ੍ਹਾਂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।
ਦਿਲਚਸਪ ਗੱਲ਼ ਹੈ ਕਿ ਸਿੱਧੂ ਨੇ ਆਪਣਾ ਵਿਭਾਗ ਬਦਲੇ ਜਾਣ ਤੋਂ ਚਾਰ ਦਿਨ ਬਾਅਦ 10 ਜੂਨ ਨੂੰ ਹੀ ਅਸਤੀਫਾ ਦੇ ਦਿੱਤਾ ਸੀ ਪਰ ਇਸ ਦਾ ਖੁਲਾਸਾ ਅੱਜ ਹੋਇਆ ਹੈ। ਕੈਪਟਨ ਨੇ 6 ਜੂਨ ਨੂੰ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਖੋਹ ਕੇ ਬਿਜਲੀ ਮੰਤਰਾਲਾ ਦੇ ਦਿੱਤਾ ਸੀ। ਸਿੱਧੂ ਨੇ ਆਪਣਾ ਅਹੁਦਾ ਨਹੀਂ ਸੰਭਾਲਿਆ ਸੀ। ਇਸ ਲਈ ਉਨ੍ਹਾਂ ਦੀ ਵਿਰੋਧੀਆਂ ਵੱਲੋਂ ਅਲੋਚਨਾ ਵੀ ਹੋ ਰਹੀ ਸੀ। ਅੱਜ ਨਵਜੋਤ ਸਿੱਧੂ ਨੇ ਟਵਿੱਟਰ 'ਤੇ ਆਪਣਾ ਅਸਤੀਫਾ ਪਾ ਕੇ ਖੁਲਾਸਾ ਕੀਤਾ ਹੈ। ਦਰਅਸਲ ਸਿੱਧੂ ਨੇ ਲੋਕ ਸਭਾ ਚੋਣਾਂ ਵਿੱਚ ਕੈਪਟਨ ਤੇ ਬਾਦਲਾਂ ਦੇ ਮਿਲੇ ਹੋਣ ਦਾ ਇਸ਼ਾਰਾ ਕੀਤਾ ਸੀ। ਇਸ ਮਗਰੋਂ ਕੈਪਟਨ ਨੇ ਸਿੱਧੂ 'ਤੇ ਵਾਰ ਕਰਦਿਆਂ ਕਿਹਾ ਸੀ ਕਿ ਸਥਾਨਕ ਸਰਕਾਰਾਂ ਵਿਭਾਗ ਦੀ ਮਾੜੀ ਕਾਰਗੁਜਾਰੀ ਕਰਕੇ ਸ਼ਹਿਰਾਂ ਵਿੱਚ ਹੀ ਕਾਂਗਰਸ ਹਾਰੀ ਹੈ। ਉਨ੍ਹਾਂ ਨੇ ਸਿੱਧੂ ਤੋਂ ਵਿਭਾਗ ਵਾਪਸ ਲੈ ਲਿਆ ਸੀ। ਇਸ ਖਿਲਾਫ ਸਿੱਧੂ ਹਾਈਕਮਾਨ ਕੋਰ ਪਹੁੰਚ ਗਏ ਸੀ। ਉਧਰ, ਲੋਕ ਸਭਾ ਚੋਣਾਂ ਵਿੱਚ ਹਾਰ ਕਰਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਅਸਤੀਫਾ ਦੇ ਚੁੱਕੇ ਹਨ। ਇਸ ਲਈ ਸਿੱਧੂ ਦਾ ਮਾਮਲਾ ਲਟਕਿਆ ਹੋਇਆ ਹੈ। ਅਹੁਦਾ ਨਾ ਸੰਭਾਲਣ ਕਰਕੇ ਸਿੱਧੂ ਦੀ ਅਲੋਚਨਾ ਵੀ ਹੋ ਰਹੀ ਹੈ। ਇਸ ਲਈ ਹੀ ਅੱਜ ਉਨ੍ਹਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।Congress leader Navjot Singh Sidhu tweets copy of his resignation letter, states, "My letter to the Congress President Shri. Rahul Gandhi Ji, submitted on 10 June 2019." pic.twitter.com/ZImtxPrsXj
— ANI (@ANI) 14 July 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















