ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਵਿਚ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਤਕਰਾਰ ਸਭ ਦੇ ਸਾਹਮਣੇ ਆ ਚੁੱਕੀ ਹੈ। ਜਦੋਂ ਸਿੱਧੂ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੀ ਸ਼ਲਾਘਾ ਕਰਦਿਆਂ ਟਵੀਟ ਕੀਤਾ ਤਾਂ ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਨੂੰ ਹੋਰ ਹਵਾ ਮਿਲ ਗਈ। ਅਜਿਹੇ 'ਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸਿੱਧੂ ਨੂੰ ਆਪਣੀ ਪਾਰਟੀ ਬਣਾਉਣ ਦੀ ਸਲਾਹ ਦਿੱਤੀ ਹੈ।
ਅਨਿਲ ਵਿਜ ਨੇ ਸਿੱਧੂ ਦੇ ਮਾਮਲੇ ਵਿਚ ਟਵੀਟ ਕੀਤਾ, 'ਨਵਜੋਤ ਸਿੰਘ ਸਿੱਧੂ ਵਾਰ-ਵਾਰ ਪਾਰਟੀਆਂ ਬਦਲ ਕੇ ਅਤੇ ਹੋਰ ਪਾਰਟੀਆਂ ਵਿਚ ਜਾ ਕੇ ਉਨ੍ਹਾਂ ਨੂੰ ਵਿਗਾੜਨ ਦੀ ਬਜਾਏ ਆਪਣੀ ਪਾਰਟੀ ਬਣਾ ਲੈਣ।'
ਇਸ ਮਾਮਲੇ 'ਤੇ ਗੱਲ ਕਰਦਿਆਂ ਅਨਿਲ ਵਿਜ ਨੇ ਅੱਗੇ ਕਿਹਾ ਕਿ ਸਿੱਧੂ ਕਿਸ ਪਾਰਟੀ 'ਚ ਜਾਣਗੇ ਅਤੇ ਕਿਹੜੀ ਪਾਰਟੀ 'ਚ ਨਹੀਂ ਜਾਣਗੇ, ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ। ਪਰ ਮੈਂ ਉਨ੍ਹਾਂ ਨੂੰ ਰਾਏ ਦਿੰਦਾ ਹਾਂ ਕਿ ਉਹ ਵਾਰ-ਵਾਰ ਵੱਖ-ਵੱਖ ਪਾਰਟੀਆਂ 'ਚ ਜਾ ਕੇ ਹੋਰ ਪਾਰਟੀਆਂ ਨੂੰ ਨਾਹ ਵਿਗਾੜਣ। ਇਹ ਬਿਹਤਰ ਹੈ ਕਿ ਉਹ ਆਪਣੀ ਵੱਖਰੇ ਤੌਰ 'ਤੇ ਪਾਰਟੀ ਬਣਾਉਣ।"
ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹ ਰਹੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੀ ਸ਼ਲਾਘਾ ਕੀਤੀ। ਲਗਾਤਾਕ ਟਵੀਟ ਦੀ ਕਰ ਉਨ੍ਹਾਂ ਕਿਹਾ, ‘ਆਮ ਆਦਮੀ ਪਾਰਟੀ ਨੇ ਪੰਜਾਬ ਲਈ ਹਮੇਸ਼ਾਂ ਮੇਰੇ ਕੰਮ ਅਤੇ ਦ੍ਰਿਸ਼ਟੀਕੋਣ ਨੂੰ ਮਾਨਤਾ ਦਿੱਤੀ ਹੈ, ਚਾਹੇ ਉਹ 2017 ਤੋਂ ਪਹਿਲਾਂ ਮੇਰੇ ਵੱਲੋਂ ਚੁੱਕੇ ਗਏ ਬੇਅਦਬੀ, ਨਸ਼ਿਆਂ ਅਤੇ ਬਿਜਲੀ ਸੰਕਟ ਦੇ ਮੁੱਦੇ ਜਿਨ੍ਹਾਂ ਦਾ ਸਾਹਮਣਾ ਕਰ ਪੰਜਾਬ ਨੂੰ ਕਰਨਾ ਪੈ ਰਿਹਾ ਸੀ।"
ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ 'ਚ ਚਲ ਰਹੇ ਘਮਾਸਾਨ ਦਰਮਿਆਨ ਸਿੱਧੂ ਦੇ ‘ਆਪ’ ਵਿੱਚ ਸ਼ਾਮਲ ਹੋਣ ਬਾਰੇ ਅਟਕਲਾਂ ਚੱਲ ਰਹੀਆਂ ਹਨ। ਮੰਗਲਵਾਰ ਦੁਪਹਿਰ ਨੂੰ ਉਨ੍ਹਾਂ ਦੇ ਇੱਕ ਟਵੀਟ ਤੋਂ ਬਾਅਦ ਇਹ ਅਟਕਲਾਂ ਇੱਕ ਵਾਰ ਫਿਰ ਤੇਜ਼ ਹੋ ਗਈਆਂ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਤੁਸੀਂ ਹਮੇਸ਼ਾਂ ਉਨ੍ਹਾਂ ਨੂੰ ਸਮਝਦੇ ਹਨ। ਇਸ ਤੋਂ ਬਾਅਦ ਅਚਾਨਕ ਪੰਜਾਬ ਦਾ ਰਾਜਨੀਤਿਕ ਪਾਰਾ ਵੱਧ ਗਿਆ।
ਇਹ ਵੀ ਪੜ੍ਹੋ: Punjab Covid19 Crisis: ਪੰਜਾਬ 'ਚ ਕੋਰੋਨਾ ਨਾਲ ਮੌਤਾਂ ਦੇ ਅੰਕੜੇ ਨੇ ਉਡਾਏ ਹੋਸ਼, ਮੌਤ ਦਰ 'ਚ ਪੰਜਾਬ ਦੇਸ਼ ਭਰ 'ਚ ਨੰਬਰ ਵਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904