Navjot Kaur Sidhu Health: ਨਵਜੋਤ ਸਿੱਧੂ ਦੀ ਪਤਨੀ ਦੀ ਵਿਗੜੀ ਹਾਲਤ, ਪ੍ਰਾਈਵੇਟ ਹਸਪਤਾਲ 'ਚ ਦਾਖਲ
Punjab News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਦੀ ਬੀਤੀ ਰਾਤ ਸਿਹਤ ਵਿਗੜ ਗਈ। ਉਨ੍ਹਾਂ ਨੂੰ ਗੰਭੀਰ ਤੌਰ 'ਤੇ ਬਿਮਾਰ ਹੋਣ ਕਾਰਨ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਉਣਾ ਪਿਆ।
ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਦੀ ਬੀਤੀ ਰਾਤ ਸਿਹਤ ਵਿਗੜ ਗਈ। ਉਨ੍ਹਾਂ ਨੂੰ ਗੰਭੀਰ ਤੌਰ 'ਤੇ ਬਿਮਾਰ ਹੋਣ ਕਾਰਨ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਉਣਾ ਪਿਆ, ਜਿੱਥੇ ਅੱਜ ਉਨ੍ਹਾਂ ਦਾ ਆਪ੍ਰੇਸ਼ਨ ਹੋਵੇਗਾ। ਇਸ ਦੀ ਜਾਣਕਾਰੀ ਖੁਦ ਨਵਜੋਤ ਸਿੱਧੂ ਨੇ ਆਪਣੇ ਟਵਿੱਟਰ 'ਤੇ ਵੀ ਸਾਂਝੀ ਕੀਤੀ ਹੈ।
Wife was seriously ill for the last two days , was hospitalised yesterday ….. will be operated today at fortis Hospital … praying for a speedy recovery
— Navjot Singh Sidhu (@sherryontopp) April 12, 2022
ਹਾਸਲ ਜਾਣਕਾਰੀ ਮੁਤਾਬਕ ਨਵਜੋਤ ਕੌਰ ਸਿੱਧੂ, ਜੋ ਪੇਸ਼ੇ ਵਜੋਂ ਖੁਦ ਡਾਕਟਰ ਹਨ ਤੇ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਹਨ, ਨੂੰ ਬੀਤੀ ਰਾਤ ਅੰਮ੍ਰਿਤਸਰ ਦਾਖਲ ਕਰਵਾਉਣਾ ਪਿਆ ਜਿੱਥੇ ਉਨਾਂ ਦਾ ਇਲਾਜ ਚੱਲ ਰਿਹਾ ਹੈ। ਜਦਕਿ ਸਿੱਧੂ ਪਰਿਵਾਰ ਦੇ ਸਮਰਥਕ ਮੈਡਮ ਸਿੱਧੂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰ ਰਹੇ ਹਨ। ਮੈਡਮ ਸਿੱਧੂ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਵੀ ਰਹੇ ਹਨ।
ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਉੱਪਰ ਵੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ 'ਚਲਨੇ ਦੋ ਆਂਧੀਆਂ ਹਕੀਕਤ ਕੀ, ਨਾ ਜਾਨੇ ਕੌਨ ਸੇ ਝੌਂਕੇ ਸੇ ਬਹੁਰੂਪੀਓਂ ਕੇ ਮਖੌਟੇ ਉਡ ਜਾਏਂ...'
चलने दो आंधियाँ हकीकत की, न जाने कौन से झोंके से बहरूपियों के मुखौटे उड़ जाएं
— Navjot Singh Sidhu (@sherryontopp) April 12, 2022
Punjabs IAS officers summoned by @ArvindKejriwal in CM @BhagwantMann’s absence. This exposes the Defacto CM & Delhi remote control. Clear breach of federalism, insult to Punjabi pride. Both must clarify
ਉਨ੍ਹਾਂ ਲਿਖਿਆ ਹੈ ਕਿ ਪੰਜਾਬ ਦੇ ਆਈਏਐਸ ਅਫਸਰਾਂ ਨੂੰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰਹਾਜ਼ਰੀ ਵਿੱਚ ਦਿੱਲੀ ਤਲਬ ਕੀਤਾ। ਇਹ ਵਾਸਤਵਿਕ ਸੀਐਮ ਤੇ ਦਿੱਲੀ ਰਿਮੋਟ ਕੰਟਰੋਲ ਦਾ ਪਰਦਾਫਾਸ਼ ਕਰਦਾ ਹੈ। ਸੰਘਵਾਦ ਦੀ ਸ਼ਰੇਆਮ ਉਲੰਘਣਾ, ਪੰਜਾਬੀ ਸਵੈਮਾਣ ਦਾ ਅਪਮਾਨ। ਦੋਵਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ।