Navjot Singh Sidhu ਖੰਨਾ 'ਚ ਸੜਕ 'ਤੇ ਤੜਫ਼ਦੇ ਨੌਜਵਾਨ ਦੀ ਨਵਜੋਤ ਸਿੱਧੂ ਨੇ ਬਚਾਈ ਜਾਨ, ਆਪਣੀ ਜਿਪਸੀ 'ਚ ਜ਼ਖਮੀ ਨੂੰ ਪਹੁੰਚਾਇਆ ਹਸਪਤਾਲ
Navjot Sidhu: ਖੰਨਾ 'ਚ ਨੈਸ਼ਨਲ ਹਾਈਵੇ 'ਤੇ ਪਿੰਡ ਕੌੜੀ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਨੌਜਵਾਨ ਮੋਟਰਸਾਈਕਲ ਦੇ ਹੇਠ ਫਸਿਆ ਤੜਫ਼ ਰਿਹਾ ਸੀ। ਕੋਈ ਰਾਹਗੀਰ ਮਦਦ ਲਈ ਨਹੀਂ ਰੁਕ ਰਿਹਾ ਸੀ। ਇਸ ਦੌਰਾਨ ਪੰਜਾਬ ਨਵਜੋਤ ਸਿੰਘ ਸਿੱਧੂ ਦਾ ਕਾਫਲਾ ਇੱਥੋਂ ਗੁਜ਼ਰ ਰਿਹਾ ਸੀ।
Punjab News : ਖੰਨਾ 'ਚ ਨੈਸ਼ਨਲ ਹਾਈਵੇ 'ਤੇ ਪਿੰਡ ਕੌੜੀ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਨੌਜਵਾਨ ਮੋਟਰਸਾਈਕਲ ਦੇ ਹੇਠ ਫਸਿਆ ਤੜਫ਼ ਰਿਹਾ ਸੀ। ਕੋਈ ਰਾਹਗੀਰ ਮਦਦ ਲਈ ਨਹੀਂ ਰੁਕ ਰਿਹਾ ਸੀ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਾਫਲਾ ਇੱਥੋਂ ਗੁਜ਼ਰ ਰਿਹਾ ਸੀ। ਨੌਜਵਾਨ ਨੂੰ ਵੇਖ ਕੇ ਸਿੱਧੂ ਨੇ ਗੱਡੀਆਂ ਰੋਕ ਲਈਆਂ ਤੇ ਉਹਨਾਂ ਨੇ ਜ਼ਖ਼ਮੀ ਨੌਜਵਾਨ ਨੂੰ ਆਪਣੀ ਜਿਪਸੀ ਵਿੱਚ ਸਿਵਲ ਹਸਪਤਾਲ ਪਹੁੰਚਾਇਆ।
ਸਿੱਧੂ ਦੇ ਸੁਰੱਖਿਆ ਮੁਲਾਜ਼ਮ ਉੱਥੋਂ ਜ਼ਖ਼ਮੀ ਨੂੰ ਹਸਪਤਾਲ ਦਾਖ਼ਲ ਕਰਵਾ ਕੇ ਆਏ। ਸਿੱਧੂ ਦੀ ਇਸ ਕੋਸ਼ਿਸ਼ ਨਾਲ ਨੌਜਵਾਨ ਦੀ ਜਾਨ ਬਚ ਗਈ ਤੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਲੁਧਿਆਣਾ 'ਚ ਕਾਂਗਰਸ ਦੇ ਸੱਤਿਆਗ੍ਰਹਿ ਅੰਦੋਲਨ ਤੋਂ ਬਾਅਦ ਪਟਿਆਲਾ ਵਾਪਸ ਪਰਤ ਰਹੇ ਸਨ। ਖੰਨਾ ਵਿਖੇ ਪਿੰਡ ਕੌੜੀ ਸਥਿਤ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਫੈਕਟਰੀ ਵਿੱਚ ਸਿੱਧੂ ਰੁਕੇ। ਦੂਲੋ ਨੂੰ ਮਿਲਣ ਮਗਰੋਂ ਉਹ ਜਿਵੇਂ ਹੀ ਪਟਿਆਲਾ ਲਈ ਨਿਕਲੇ ਤਾਂ ਬਾਹਰ ਜੀਟੀ ਰੋਡ ਉੱਤੇ ਮੋਟਰਸਾਈਕਲ ਸਵਾਰ ਨੌਜਵਾਨ ਖੂਨ ਨਾਲ ਲੱਥਪੱਥ ਵੇਖਿਆ।
ਸਿੱਧੂ ਨੇ ਤੁਰੰਤ ਉਸ ਦੀ ਮਦਦ ਕੀਤੀ। ਜ਼ਖਮੀ ਦੀ ਪਛਾਣ ਰਾਜਵਿੰਦਰ ਸਿੰਘ (25) ਵਾਸੀ ਪਿੰਡ ਰੋਹਟੇ ਨਾਭਾ ਵਜੋਂ ਹੋਈ। ਜਿਸ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ ਸੀ। ਦੂਜੇ ਪਾਸੇ ਸਿੱਧੂ ਦੇ ਸੁਰੱਖਿਆ ਕਰਮੀਆਂ ਵੱਲੋਂ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਉਣ ਤੋਂ ਬਾਅਦ ਸ਼ਮਸ਼ੇਰ ਸਿੰਘ ਦੂਲੋ ਨੌਜਵਾਨ ਦਾ ਹਾਲ-ਚਾਲ ਜਾਣਨ ਗਏ। ਉੱਥੇ ਹੀ ਨਵਜੋਤ ਸਿੱਧੂ ਦੇ ਸੁਰੱਖਿਆ ਕਰਮੀ ਨੇ ਏਐਸਆਈ ਸਾਂਝਾ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੌਜਵਾਨ ਜਦੋਂ ਸੜਕ ਉੱਤੇ ਤੜਫ ਰਿਹਾ ਸੀ ਤਾਂ ਉਸ ਕੋਲ 10-12 ਲੋਕ ਖੜ੍ਹੇ ਸੀ ਪਰ ਕੋਈ ਮਦਦ ਨਹੀਂ ਕਰ ਰਿਹਾ ਸੀ। ਇਸੇ ਦੌਰਾਨ ਨਵਜੋਤ ਸਿੱਧੂ ਨੇ ਗੱਡੀਆਂ ਰੁਕਵਾਈਆਂ ਅਤੇ ਜਿਪਸੀ 'ਚ ਨੌਜਵਾਨ ਨੂੰ ਹਸਪਤਾਲ ਲੈ ਕੇ ਗਏ ਤੇ ਉਸ ਨੂੰ ਉੱਥੇ ਦਾਖਲ ਕਰਵਾਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ