ਪੜਚੋਲ ਕਰੋ
Advertisement
ਪੁਲਵਾਮਾ ਹਮਲੇ: ਸਿੱਧੂ ਆਪਣੇ ਸਟੈਂਡ 'ਤੇ ਕਾਇਮ, ਕਈ ਕੁਝ ਬੋਲ ਗਏ 'ਗੁਰੂ'
ਚੰਡੀਗੜ੍ਹ: ਪੁਲਵਾਮਾ ਹਮਲੇ ਮਗਰੋਂ ਚਰਚਾ ਵਿੱਚ ਆਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਸਟੈਂਡ 'ਤੇ ਬਰਕਾਰ ਰਹਿੰਦਿਆਂ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕਿਹਾ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦਾ ਕੋਈ ਧਰਮ ਜਾਂ ਦੇਸ਼ ਨਹੀਂ ਹੁੰਦਾ। ਮੁੱਠੀ ਭਰ ਲੋਕ ਕਿਸੇ ਦੇਸ਼ ਦੀ ਸ਼ਾਂਤੀ ਭੰਗ ਨਹੀਂ ਕਰ ਸਕਦੇ। ਅਜਿਹੇ ਲੋਕਾਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ।
— Navjot Singh Sidhu (@sherryontopp) February 17, 2019ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਪੁਲਵਾਮਾ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਸੀ ਪਰ ਉਨ੍ਹਾਂ ਦੀ ਗੱਲ਼ ਨੂੰ ਕਿਸੇ ਹੋਰ ਹੀ ਪਾਸੇ ਘੁੰਮਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਆਪਣੇ ਪਾਰਟੀ ਦੇ ਸਟੈਂਡ ਨਾਲ ਡਟ ਕੇ ਖੜ੍ਹੇ ਹਨ। ਸਿੱਧੂ ਨੇ ਗੋਲਮੋਲ ਜਵਾਬ ਦਿੰਦਿਆਂ ਕਿਹਾ ਕਿ ਕਰਦਾ ਕੋਈ ਹੈ ਤੇ ਭਰਦਾ ਕੋਈ ਹੈ। ਉਨ੍ਹਾਂ ਕਿਹਾ ਕਿ ਚੰਦ ਲੋਕ ਸ਼ਾਂਤੀ ਨੂੰ ਭੰਗ ਨਹੀਂ ਕਰ ਸਕਦੇ। ਮਸ਼ਹੂਰ ਕਾਮੇਡੀ ਪ੍ਰੋਗਰਾਮ ‘ਦ ਕਪਿਲ ਸ਼ਰਮਾ ਸ਼ੋਅ’ ਵਿੱਚੋਂ ਕੱਢਣ ਬਾਰੇ ਉਨ੍ਹਾਂ ਕਿਹਾ ਕਿ ਅਜੇ ਕੋਈ ਨੋਟਿਸ ਨਹੀਂ ਮਿਲਿਆ। ਉਨ੍ਹਾਂ ਦੀ ਜਗ੍ਹਾ ਹੁਣ ਅਰਚਨਾ ਪੂਰਨ ਸਿੰਘ ਦੀ ਸ਼ੋਅ ਵਿੱਚ ਐਂਟਰੀ ਬਾਰੇ ਸਿੱਧੂ ਨੇ ਕਿਹਾ ਕਿ ਉਨ੍ਹਾਂ ਕੋਲ ਰੁਝੇਵਿਆਂ ਕਰਕੇ ਟਾਈਮ ਨਹੀਂ, ਇਸ ਲਈ ਇਹ ਤਬਦੀਲੀ ਹੋਈ ਹੈ। ਕਾਬਲੇਗੌਰ ਹੈ ਕਿ ਪੁਲਵਾਮਾ ਹਮਲੇ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਸੀ ਕਿ ਅਤਿਵਾਦੀਆਂ ਦੇ ਇਸ ਘਿਨੌਣੇ ਕਾਰੇ ਲਈ ਕਿਸੇ ਪੂਰੇ ਦੇਸ਼ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਤਰਕ ਦਿੱਤਾ ਸੀ ਕਿ ਅਤਿਵਾਦੀਆਂ ਦਾ ਕੋਈ ਦੀਨ-ਮਜ਼ਹਬ ਨਹੀਂ ਹੁੰਦਾ ਤੇ ਇਸ ਲਈ ਨਿੱਜੀ ਤੌਰ ’ਤੇ ਕਿਸੇ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਦੇਸ਼
ਜਨਰਲ ਨੌਲਜ
Advertisement