Navjot Singh Sidhu Security: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਆਪਣੀ ਸੁਰੱਖਿਆ ਵਧਾਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਪਹੁੰਚੇ ਹਨ। ਨਵਜੋਤ ਸਿੱਧੂ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਵਾਈ ਤੋਂ ਵਧਾ ਕੇ ਜ਼ੈੱਡ ਪਲੱਸ (z plus security) ਕੀਤਾ ਜਾਵੇ, ਕਿਉਂਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।
ਸਿੱਧੂ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਕਾਰਨ ਕੇਂਦਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਸੀ। ਰੋਡ ਰੇਜ ਕੇਸ ਵਿੱਚ ਜਦੋਂ ਉਹ ਜੇਲ੍ਹ ਗਏ ਤਾਂ ਸੁਰੱਖਿਆ ਵਾਪਸ ਲੈ ਲਈ ਗਈ। ਉਦੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਜੇਲ੍ਹ ਤੋਂ ਬਾਹਰ ਆਉਣ 'ਤੇ ਸੁਰੱਖਿਆ ਵਾਪਸ ਕਰ ਦਿੱਤੀ ਜਾਵੇਗੀ।
ਨਵਜੋਤ ਸਿੱਧੂ ਮੁਤਾਬਕ ਹੁਣ ਜਦੋਂ ਉਹ ਜੇਲ੍ਹ ਤੋਂ ਰਿਹਾਅ ਹੋ ਚੁੱਕੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਨੂੰ ਘਟਾ ਕੇ ਵਾਈ ਕੈਟਾਗਰੀ ਕਰ ਦਿੱਤਾ ਗਿਆ ਹੈ। ਸਿੱਧੂ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਕਰੀਬ 4 ਦਿਨ ਪਹਿਲਾਂ ਉਨ੍ਹਾਂ ਦੇ ਘਰ ਦੀ ਛੱਤ 'ਤੇ ਇੱਕ ਅਣਪਛਾਤਾ ਵਿਅਕਤੀ ਵੀ ਦੇਖਿਆ ਗਿਆ। ਪਟਿਆਲਾ ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਵੀ ਦਰਜ ਕੀਤਾ ਹੈ।
ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਅਜਿਹੇ 'ਚ ਉਨ੍ਹਾਂ ਨੂੰ ਦਿੱਤੀ ਗਈ ਸੁਰੱਖਿਆ ਬਹੁਤ ਘੱਟ ਹੈ। ਇਸ ਲਈ ਉਨ੍ਹਾਂ ਨੂੰ ਪਹਿਲਾਂ ਵਾਂਗ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਜਾਵੇ। ਹਾਈਕੋਰਟ ਸਿੱਧੂ ਦੀ ਇਸ ਪਟੀਸ਼ਨ 'ਤੇ ਭਲਕੇ ਸੁਣਵਾਈ ਕਰੇਗਾ।
ਹੋਰ ਪੜ੍ਹੋ : Parkash Singh Badal Death: ਬਾਦਲ ਦੀ ਮ੍ਰਿਤਕ ਦੇਹ ਮੁਹਾਲੀ ਤੋਂ ਚੰਡੀਗੜ੍ਹ ਲਿਆਂਦੀ, 12 ਵਜੇ ਪਿੰਡ ਬਾਦਲ ਰਵਾਨਾ ਹੋਏਗਾ ਕਾਫਲਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।