Illegal Mining In Punjab: ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ (ਆਪ) 'ਤੇ ਨਿਸ਼ਾਨਾ ਸਾਧਿਆ ਹੈ। ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਹੁਸ਼ਿਆਰਪੁਰ ਦੇ ਪਿੰਡ ਮਹਿਰਾ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਨਾਲ ਸਬੰਧਤ 4 ਵੀਡੀਓਜ਼ ਸ਼ੇਅਰ ਕੀਤੀਆਂ ਹਨ।


 ਸਿੱਧੂ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ 'ਚ ਉਨ੍ਹਾਂ ਥਾਵਾਂ ਦੀ ਲੋਕੇਸ਼ਨ ਅਤੇ ਸਮਾਂ ਲਿਖਿਆ ਗਿਆ ਹੈ। ਨਾਲ ਹੀ, ਜਿਸ ਵਿਅਕਤੀ ਨੇ ਵੀਡੀਓ ਬਣਾਈ ਹੈ, ਉਸ ਨੇ ਉੱਥੇ ਦੀ ਸਾਰੀ ਸਥਿਤੀ ਦਾ ਜ਼ਿਕਰ ਕੀਤਾ ਹੈ। ਅਜਿਹੇ 'ਚ ਉਨ੍ਹਾਂ ਨੇ ਸਰਕਾਰ ਤੋਂ ਲੈ ਕੇ ਪੁਲਸ ਤੱਕ ਸਾਰਿਆਂ ਨੂੰ ਘੇਰ ਲਿਆ ਹੈ।


ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ  ਸੀਐਮ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ ਕਿ ਕੀ ਇਹ ਚੋਰ ਸਿਸਟਮ ਹੈ ਜਾਂ ਲੋਕਤੰਤਰ। ਉਨ੍ਹਾਂ ਨੇ ਆਪਣੀ ਪੋਸਟ 'ਚ ਲਿਖਿਆ ਹੈ, ''ਪਾਬੰਦੀਸ਼ੁਦਾ ਜੰਗਲਾਤ ਜ਼ਮੀਨ 'ਚ ਨਾਜਾਇਜ਼ ਮਾਈਨਿੰਗ... 'ਆਪ' ਦਾ ਲਾਲਚ ਪ੍ਰਸ਼ਾਸਨ ਦੇ ਸਾਰੇ ਮਾਪਦੰਡਾਂ ਨੂੰ ਪਛਾੜਦਾ ਹੈ... ਪੀ.ਐੱਲ.ਪੀ.ਏ. ਐਕਟ 1900 ਦੀ ਧਾਰਾ 4 ਅਤੇ 5 ਤਹਿਤ ਪਿੰਡ ਮਹਿਰਾ 'ਚ ਜੰਗਲਾਤ ਦੀ ਜ਼ਮੀਨ 'ਤੇ ਅਜਿਹੇ ਕਰੱਸ਼ਰ ਚੱਲ ਰਹੇ ਹਨ। ਕਿਸੇ ਵੀ ਵਪਾਰਕ ਗਤੀਵਿਧੀ ਦੀ ਇਜਾਜ਼ਤ ਨਹੀਂ ਹੈ..ਚੋਰ ਸਿਸਟਮ ਜਾਂ ਲੋਕਤੰਤਰ"


 
ਨਵਜੋਤ ਸਿੰਘ ਸਿੱਧੂ ਪਿਛਲੇ ਕੁਝ ਦਿਨਾਂ ਤੋਂ ਨਾਜਾਇਜ਼ ਮਾਈਨਿੰਗ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਰੋਪੜ ਵਿੱਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਦੋਂਕਿ ਹੁਣ ਸਿੱਧੂ ਹਰ ਰੋਜ਼ ਕਿਸੇ ਨਾ ਕਿਸੇ ਜ਼ਿਲ੍ਹੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਉਠਾ ਰਿਹਾ ਹੈ।


 



 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial  


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin 


Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904