ਚੰਡੀਗੜ੍ਹ: ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੱਧੂ ਦਾ ਮੰਨਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਅਫੀਮ ਨੂੰ ਕਾਨੂੰਨੀ ਮਾਨਤੀ ਦਿੱਤੀ ਜਾਣੀ ਚਾਹੀਦੀ ਹੈ। ਸਿੱਧੂ ਨੇ ਕਿਹਾ ਕਿ ਅਫੀਮ ਹੈਰੋਇਨ ਨਾਲੋਂ ਬਿਹਤਰ ਹੁੰਦੀ ਹੈ। ਸਿੱਧੂ ਦਾ ਇਹ ਬਿਆਨ ਉਸ ਵੇਲੇ ਆਇਆ ਜਦੋਂ ਉੱਤਰੀ-ਭਾਰਤ ‘ਚ ਨਸ਼ੀਲੀਆਂ ਦਵਾਈਆਂ ਖਿਲਾਫ ਅੰਦੋਲਨ ਚੱਲ ਰਿਹਾ ਹੈ।ਸਿੱਧੂ ਨੇ ਕਿਹਾ ਪੰਜਾਬ ‘ਚ ਅਫੀਮ ਦੀ ਖੇਤੀ ਕੀਤੀ ਜਾਣੀ ਚਾਹੀਦੀ ਹੈ। ਜਿਸ ਵੇਲੇ ਸਿੱਧੂ ਨੇ ਬਿਆਨ ਦਿੱਤਾ ਉੱਥੇ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਵੀ ਮੌਜੂਦ ਸਨ।


ਦੂਜੇ ਪਾਸੇ ਪੰਜਾਬ ‘ਚ ਕੈਪਟਨ ਸਰਕਾਰ ਇਸ ਸਮੇਂ ਨਸ਼ਿਆਂ ਦੇ ਜਾਲ ਖਤਮ ਕਰਨਾ ਚਾਹੁੰਦੀ ਹੈ। ਇਸ ਲਈ ਕੋਸ਼ਿਸ਼ਾਂ ਵੀ ਜਾਰੀ ਹਨ। ਕੈਪਟਨ ਵੱਲੋਂ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ ਤੇ ਰਾਜਸਥਾਨ ਨੂੰ ਵੀ ਅਪੀਲ ਕੀਤੀ ਗਈ ਕਿ ਪੰਜਾਬ ਦੀ ਨਸ਼ਿਆਂ ਖਿਲਾਫ ਇਸ ਲੜਾਈ ‘ਚ ਮਦਦ ਕਰਨ।


ਕੈਪਟਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਵੀ ਬੇਨਤੀ ਕੀਤੀ ਗਈ ਸੀ ਕਿ ਨਸ਼ੇ ਦੇ ਤਸਕਰਾਂ ‘ਤੇ ਪੈਡਲਰਸ ਲਈ ਸੂਬੇ ‘ਚ ਕੋਈ ਵੀ ਸੁਰੱਖਿਅਤ ਸਥਾਨ ਨਾ ਹੋਵੇ। ਹਾਲ ਹੀ ‘ਚ ਸੂਬਾ ਸਰਕਾਰ ਨੇ ਨਸ਼ਾ ਤਸਕਰੀ ਦੇ ਦੋਸ਼ੀਆਂ ਲਈ ਮੌਤ ਦੀ ਸਜ਼ਾ ਦਾ ਪ੍ਰਸਤਾਵ ਵੀ ਲਿਆਦਾਂ ਹੈ। ਨਸ਼ੇ ਦੇ ਆਦੀ ਲੋਕਾਂ ਨੂੰ ਮੁਫਤ ਇਲਾਜ ਦਿੱਤਾ ਜਾ ਰਿਹਾ ਹੈ। ਇਸ ਲਈ ਨਸ਼ਾ ਮੁਕਤੀ ਕੇਂਦਰ ਵੀ ਖੋਲ੍ਹੇ ਗਏ ਹਨ।