ਆਪ' ਵਰਕਰਾਂ ਵੱਲੋਂ ਸ਼ਰੇਆਮ ਕੁੱਟਮਾਰ ਕਰਨ 'ਤੇ ਨਵਜੋਤ ਸਿੱਧੂ ਨੇ ਆਪ ਸਰਕਾਰ 'ਤੇ ਸਾਧਿਆ ਨਿਸ਼ਾਨਾ
ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੱਧੂ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ 'ਆਪ' ਵਰਕਰਾਂ ਦੀਆਂ ਹਾਲ ਹੀ ਕਾਰਵਾਈਆਂ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਮੇਲ ਨਹੀਂ ਖਾਂਦੀਆਂ ਹਨ।
ਇਸ ਝਗੜੇ ਦੀ ਵੀਡੀਓ ਸ਼ੇਅਰ ਕਰਦੇ ਹੋਏ ਸਿੱਧੂ ਨੇ ਟਵੀਟ ਕੀਤਾ, “ਜ਼ਰੂਰੀ ਤੌਰ ‘ਤੇ ਬਦਲਾਅ ਤਰੱਕੀ ਨਹੀਂ ਹੁੰਦਾ। ਇਹ ਬਦਲਾਵ ਨਹੀਂ ਹੈ, ਜਿਸ ਲਈ ਪੰਜਾਬ ਨੇ ਦਸਤਖਤ ਕੀਤੇ ਹਨ
Change is not necessarily progress.
— Navjot Singh Sidhu (@sherryontopp) April 1, 2022
This is not badlaav that Punjab signed up for. Murders, Car thefts at Gunpoint, Snatching, Hooliganism & Kabza’s... Uncontrolled AAP workers fulfilling selfish motives… Poles apart from S. Bhagat Singh’s ideology of selflessness and sacrifice. pic.twitter.com/FuBmrPOAWr
ਯਾਦ ਰਹੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਹਾਸ਼ੀਏ 'ਤੇ ਚਲੇ ਗਏ ਨਵਜੋਤ ਸਿੱਧੂ ਮੁੜ ਮੈਦਾਨ 'ਚ ਉੱਤਰ ਗਏ ਹਨ। ਚੋਣ ਹਾਰ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਸਿੱਧੂ ਪਿਛਲੇ ਕਈ ਦਿਨਾਂ ਤੋਂ ਪਾਰਟੀ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੋ ਰਹੇ ਹਨ।
ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਦੇ ਰਿਸ਼ਤੇਦਾਰ 2015 ਵਿੱਚ ਬਹਿਬਲ ਕਲਾਂ ਵਿੱਚ ਪੁਲਿਸ ਗੋਲੀਬਾਰੀ ਵਿੱਚ ਮਾਰੇ ਗਏ ਸਨ। ਇਹ ਲੋਕ ਇਨਸਾਫ਼ ਦੀ ਮੰਗ ਕਰ ਰਹੇ ਹਨ। ਇਸ ਮੁਲਾਕਾਤ ਦੌਰਾਨ ਸਿੱਧੂ ਦੇ ਨਾਲ ਕਈ ਸਾਬਕਾ ਵਿਧਾਇਕ ਵੀ ਮੌਜੂਦ ਸਨ।
ਦੱਸ ਦਈਏ ਕਿ ਪੰਜਾਬ ਤੋਂ ਕਾਂਗਰਸ ਪਾਰਟੀ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਮੰਗਲਵਾਰ ਨੂੰ ਮਹਿੰਗਾਈ ਨੂੰ ਲੈ ਕੇ ਦਿੱਤੇ ਧਰਨੇ ਦੌਰਾਨ ਪੰਜਾਬ ਕਾਂਗਰਸ ਦੇ ਆਗੂ ਕਾਫੀ ਸਮੇਂ ਬਾਅਦ ਇਕਜੁੱਟ ਦਿਖਾਈ ਦਿੱਤੇ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਤੇ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ ਦੀ ਅਗਵਾਈ ਕੀਤੀ। ਨਵਜੋਤ ਸਿੰਘ ਸਿੱਧੂ ਨੇ ਕੇਂਦਰ ਅਤੇ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਅਸੀਂ ਸਿਰਫ ਚੋਣਾਂ ਹਾਰੇ ਹਾਂ, ਮਰੇ ਨਹੀਂ।