ਚੰਡੀਗੜ੍ਹ: ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੜ 'ਟਵਿੱਟਰ ਬੰਬ' ਸੁੱਟ ਕੇ ਧਮਾਕਾ ਕੀਤਾ ਹੈ। ਇਸ ਦਾ ਸੇਕ ਸਿੱਧਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚਿਆ ਹੈ। ਨਵਜੋਤ ਸਿੱਧੂ ਨੇ ਬਰਗਾੜੀ ਬੇਅਦਬੀ ਕਾਂਡ ਲਈ ਸਿੱਧੇ ਤੌਰ 'ਤੇ ਮੁੱਖ ਮੰਤਰੀ ਉੱਪਰ ਸਵਾਲ ਖੜ੍ਹੇ ਕੀਤੇ ਹਨ।


ਸਿੱਧੂ ਨੇ ਟਵੀਟ ਕਰਕੇ ਕੈਪਟਨ ਸਰਕਾਰ ਦਾ ਨਾਂ ਲਏ ਬਗੈਰ ਕਿਹਾ, "ਕੀ ਗ੍ਰਹਿ ਮੰਤਰੀ ਲਈ ਬੇਅਦਬੀ ਕੇਸ ਸਭ ਤੋਂ ਅਹਿਮ ਨਹੀਂ ਸੀ? ਆਪਣੀ ਜ਼ਿੰਮੇਵਾਰੀ ਕਿਸੇ ਸਿਰ ਮੜ੍ਹਣੀ ਤੇ ਕੇਵਲ ਐਡਵੋਕੇਟ ਜਨਰਲ ਨੂੰ ਹੀ ਬਲੀ ਦਾ ਬੱਕਰਾ ਬਣਾਉਣ ਦਾ ਮਤਲਬ ਹੈ, ਨਜ਼ਰਸਾਨੀ ਦਾ ਕੰਟਰੋਲ ਕਾਰਜਕਾਰੀ ਅਥਾਰਟੀ ਦੇ ਹੱਥਾਂ 'ਚ ਨਹੀਂ ਹੈ...ਫਿਰ AG ਦੀ ਲਗਾਮ ਕਿਸ ਦੇ ਹੱਥ ਹੈ ? ਜ਼ੁੰਮੇਵਾਰੀਆਂ ਤੋਂ ਭੱਜਣ ਦੀ ਇਸ ਖੇਡ ਵਿੱਚ ਲੀਗਲ ਟੀਮ ਦੇ ਮੈਂਬਰ ਤਾਂ ਮਹਿਜ਼ ਪਿਆਦੇ ਹਨ।"


ਵੇਖੋ ਨਵਜੋਤ ਸਿੰਘ ਸਿੱਧੂ ਦਾ ਟਵੀਟ:



ਦੱਸ ਦਈਏ ਕਿ ਇਹ ਕੋਈ ਪਹਿਲਾ ਮੌਕਾ ਨਹੀਂ ਜਦੋਂ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਸੇ ਮੁੱਦੇ 'ਤੇ ਘੇਰਿਆ ਹੈ। ਉਨ੍ਹਾਂ ਨੇ ਪਿਛਲੇ ਕਾਫੀ ਸਮੇਂ ਤੋਂ ਬੇਅਦਬੀ ਤੇ ਗੋਲੀ ਕਾਂਡ ਦੇ ਮੁੱਦੇ ਉੱਪਰ ਆਪਣੀ ਹੀ ਸਰਕਾਰ ਖਿਲਾਫ ਮੁਹਿੰਮ ਵਿੱਢ ਹੋਈ ਹੈ।


ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਹਟਾ ਦਿੱਤਾ ਹੈ। ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਲਿਖਿਆ ਹੈ,' ਹਮ ਤੋ ਡੂਬੇਂਗੇ ਸਨਮ, ਆਪ ਕੋ ਭੀ ਲੈ ਡੂਬੇਂਗੇ।" ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਇਹ ਸਰਕਾਰ ਜਾਂ ਪਾਰਟੀ ਦੀ ਅਸਫਲਤਾ ਨਹੀਂ ਹੈ, ਬਲਕਿ ਇੱਕ ਆਦਮੀ ਹੈ ਜਿਸ ਨੇ ਦੋਸ਼ੀਆਂ ਨਾਲ ਹੱਥ ਮਿਲਾਇਆ ਹੈ।


ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚਾ ਵੱਲੋਂ ਮੋਦੀ ਸਰਕਾਰ 'ਤੇ ਵੱਡਾ ਇਲਜ਼ਾਮ, ਬੀਜੇਪੀ ਲੀਡਰਾਂ ਖਿਲਾਫ ‘ਸੂਤਾਈ ਅਭਿਆਨ’ ਦਾ ਐਲਾਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904