ਦਰਅਸਲ ਇਸ ਸੈਸ਼ਨ 'ਚ ਨਵਜੋਤ ਸਿੱਧੂ ਦੀ ਹਾਜ਼ਰੀ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਸੀ। ਸਿੱਧੂ ਜਿਸ ਤਰ੍ਹਾਂ ਮੋਗਾ ਰੈਲੀ ਤੋਂ ਬਾਅਦ ਪੰਜਾਬ ਕਾਂਗਰਸ ਤੋਂ ਇੱਕ ਵਾਰ ਫਿਰ ਲਾਂਭੇ ਦਿਖਾਈ ਦੇ ਰਹੇ ਹਨ, ਉਸ ਤੋਂ ਇਹ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਸ਼ਾਇਦ ਉਹ ਸਦਨ 'ਚ ਹਾਜ਼ਰ ਨਾ ਹੋਣ।
ਦੱਸ ਦਈਏ ਕਿ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕੈਪਟਨ ਸਰਕਾਰ ਅੱਜ ਕੋਈ ਵੱਡਾ ਫੈਸਲਾ ਲਵੇਗੀ। ਕਾਂਗਰਸ ਦੇ ਸਾਰੇ ਵਿਧਾਇਕ ਕੈਪਟਨ ਨਾਲ ਡਟ ਗਏ ਹਨ ਤੇ ਕੋਈ ਵੀ ਸਖਤ ਫੈਸਲਾ ਲੈਣ ਦੇ ਅਧਿਕਾਰ ਮੁੱਖ ਮੰਤਰੀ ਨੂੰ ਦੇ ਦਿੱਤੇ ਹਨ। ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਨੇ ਹਾਮੀ ਭਰੀ ਕਿ ਕੈਪਟਨ ਕੋਈ ਵੀ ਫੈਸਲਾ ਲੈਣ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ। ਕੈਪਟਨ ਨੇ ਕਿਹਾ 'ਰਣਨੀਤੀ ਨੂੰ ਆਖਰੀ ਰੂਪ ਦੇਣ ਤੋਂ ਪਹਿਲਾਂ ਵਿਧਾਇਕਾਂ, ਕਾਨੂੰਨੀ ਮਾਹਿਰਾਂ, ਸੀਨੀਅਰ ਵਕੀਲਾਂ ਤੇ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਲੀਡਰ ਪੀ ਚਿਦੰਬਰਮ ਦੇ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।'