Punjab News: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਭਲਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਇਹ ਜਾਣਕਾਰੀ ਸਿੱਧੂ ਦੇ ਟਵਿੱਟਰ ਹੈਂਡਲ ਤੋਂ ਸਾਂਝੀ ਕੀਤੀ ਗਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਇਸ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ ਹੈ। ਫਿਲਹਾਲ ਕੈਦੀਆਂ ਦੀ ਰਿਹਾਈ ਲਈ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਜ਼ਿਕਰ ਕਰ  ਦੇਈਏ ਕਿ 1990 ਦੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਹੋਣ ਤੋਂ ਬਾਅਦ ਉਹ 20 ਮਈ 2022 ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ।