Punjab Election: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਮਜੀਠੀਆ ਵਿਚਕਾਰ ਛਿੜੀ ਜੰਗ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਬਿਕਰਮ ਮਜੀਠੀਆ ਨੂੰ ਨਵਜੋਤ ਸਿੰਘ ਸਿਧੂ (Navjot Singh Sidhu) ਖਿਲਾਫ਼ ਅੰਮ੍ਰਿਤਸਰ (ਈਸਟ) ਤੋਂ ਚੋਣ ਮੈਦਾਨ ਵਿੱਚ ਉਤਾਰ ਸਕਦਾ ਹੈ। ਸ਼ੋਮਣੀ ਅਕਾਲੀ ਦਲ ਆਗੂ ਸੁਖਬੀਰ ਸਿੰਘ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਖਿਲਾਫ ਬਿਕਰਮ ਮਜੀਠੀਆ ਨੂੰ ਟਿਕਟ ਦੇਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ।



ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੰਘ ਸਿੱਧੂ ਖਿਲਾਫ ਮਜ਼ਬੂਤ ਉਮੀਦਵਾਰ ਉਤਾਰਨ ਦਾ ਦਾਅਵਾ ਕੀਤਾ। ਉਹਨਾਂ ਨੇ ਕਿਹਾ ਕਿ ਪਾਰਟੀ ਸਹੀ ਸਮੇਂ 'ਤੇ ਫੈਸਲਾ ਲਵੇਗੀ ਪਾਰਟੀ ਨੇ ਅਜੇ ਬਾਕੀ ਬਚੀਆਂ ਚਾਰ ਸੀਟਾਂ 'ਤੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰਨਾ ਹੈ।

ਉੱਥੇ ਹੀ ਭਾਜਪਾ ਆਗੂ ਹਰਜੀਤ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜਨਾ ਚਾਹੀਦਾ ਹੈ। ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਨੇ ਹਾਲਾਂਕਿ ਅਜੇ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਹ ਪਟਿਆਲਾ ਤੋਂ ਹੀ ਚੋਣ ਲੜਨਗੇ।


ਇਹ ਵੀ ਪੜ੍ਹੋPunjab Election 2022: ਕੇਜਰੀਵਾਲ ਦਾ ਦਾਅਵਾ-ਸਾਡਾ ਸਰਵੇਖਣ ਦਿਖਾਉਂਦਾ CM ਚੰਨੀ ਚਮਕੌਰ ਸਾਹਿਬ ਤੋਂ ਹਾਰ ਰਹੇ


ਨਵਜੋਤ ਸਿੰਘ ਸਿੱਧੂ ਲਗਾਤਾਰ ਬਿਕਰਮ ਮਜੀਠੀਆ 'ਤੇ ਹਮਲੇ ਬੋਲ ਰਹੇ ਹਨ। ਬਿਕਰਮ ਮਜੀਠੀਆ ਦੇ ਖਿਲਾਫ ਡਰੱਗਸ ਕੇਸ ਵਿਚ ਦਰਜ ਕੀਤੀ ਗਈ ਐੱਫਆਈਆਰ 'ਚ ਸਿੱਧੂ ਅਹਿਮ ਭੂਮਿਕਾ ਨਿਭਾਅ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਦੀ ਸਰਕਾਰ 'ਤੇ ਬਿਕਰਮ ਮਜੀਠੀਆ ਖਿਲਾਫ ਕਾਰਵਾਈ ਕਰਨ ਲਈ ਦਬਾਅ ਬਣਾਇਆ।

ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ 2017 ਦੀਆਂ ਵਿਧਾਨ ਸਭਾ ਅੰਮ੍ਰਿਤਸਰ (ਈਸਟ) ਸੀਟ ਤੋਂ ਕਰੀਬ 42000 ਹਜ਼ਾਰ ਦੇ ਵੱਡੇ ਅੰਤਰ ਨਾਲ ਜਿੱਤਿਆ ਸੀ। ਸਿੱਧੂ ਨੇ ਪਿਛਲੇ ਵਿਧਾਨਸਭਾ ਚੋਣਾਂ 'ਚ ਕਰੀਬ 60 ਫੀਸਦੀ ਵੋਟ ਹਾਸਲ ਕੀਤੇ ਸਨ। 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904