ਪੜਚੋਲ ਕਰੋ

ਨਵਜੋਤ ਸਿੱਧੂ ਨੂੰ ਮਿਲੇਗਾ ਵੱਡਾ ਅਹੁਦਾ? ਕੈਪਟਨ ਨਾਲ ਲੰਚ 'ਤੇ ਹੋਏਗਾ ਤੈਅ

ਕਾਂਗਰਸ 'ਚ ਕਾਫੀ ਸਮੇਂ ਤੋਂ ਬਾਗੀ ਚੱਲ ਰਹੇ ਸਾਬਕਾ ਮੰਤਰੀ ਨਵਜੋਤ ਸਿੱਧੂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਲੰਚ ਕਰ ਰਹੇ ਹਨ।

ਚੰਡੀਗੜ੍ਹ: ਕਾਂਗਰਸ 'ਚ ਕਾਫੀ ਸਮੇਂ ਤੋਂ ਬਾਗੀ ਚੱਲ ਰਹੇ ਸਾਬਕਾ ਮੰਤਰੀ ਨਵਜੋਤ ਸਿੱਧੂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਲੰਚ ਕਰ ਰਹੇ ਹਨ। ਇਸ ਲੰਚ ਡਿਪਲੋਮੇਸੀ ਨੇ ਵਿਰੋਧੀ ਧਿਰਾਂ ਦੇ ਨਾਲ-ਨਾਲ ਕਾਂਗਰਸ ਵਿੱਚ ਵੀ ਹੱਲਚੱਲ ਪੈਦਾ ਕਰ ਦਿੱਤੀ ਹੈ। ਕਾਂਗਰਸ ਅੰਦਰ ਚਰਚਾ ਹੈ ਕਿ ਕੈਪਟਨ ਤੇ ਸਿੱਧੂ ਦੀ ਮਿਲਣੀ ਮਗਰੋਂ ਮੰਤਰੀ ਮੰਡਲ ਅੰਦਰ ਫੇਰ-ਬਦਲ ਯਕੀਨੀ ਹੈ। ਇਹ ਵੀ ਚਰਚਾ ਹੈ ਕਿ ਕੈਪਟਨ ਨੇ ਹਾਈਕਮਾਨ ਦੇ ਦਬਾਅ ਮਗਰੋਂ ਹੀ ਸਿੱਧੂ ਨਾਲ ਹੱਥ ਮਿਲਾਉਣ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਕੈਪਟਨ ਨੇ ਸਿੱਧੂ ਨੂੰ ਅੱਜ ਦੁਪਹਿਰ ਦੇ ਖਾਣਾ ’ਤੇ ਸੱਦਿਆ ਹੈ। ਲੰਮੇ ਅਰਸੇ ਮਗਰੋਂ ਇਹ ਪਹਿਲਾ ਮੌਕਾ ਹੋਵੇਗਾ ਕਿ ਕੈਪਟਨ ਤੇ ਸਿੱਧੂ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਲਈ ਮਿਲਣਗੇ। ਉਂਝ ਦੋਵੇਂ ਲੀਡਰ ਪਿਛਲੇ ਸਮੇਂ ਤੋਂ ਇੱਕ-ਦੂਜੇ ਪ੍ਰਤੀ ਨਰਮ ਨਜ਼ਰ ਆ ਰਹੇ ਹਨ। ਇਸ ਕੰਮ ਲਈ ਹਾਈਕਮਾਨ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀ ਡਿਊਟੀ ਲਾਈ ਸੀ। ਮੰਨਿਆ ਜਾ ਰਿਹਾ ਹੈ ਕਿ ਰਾਵਤ ਇਸ ਵਿੱਚ ਸਫਲ ਨਜ਼ਰ ਆ ਰਹੇ ਹਨ। ਇਹ ਵੀ ਚਰਚਾ ਹੈ ਕਿ ਬਿਹਾਰ ਚੋਣਾਂ ਮਗਰੋਂ ਕਾਂਗਰਸ ਹਾਈਕਮਾਂਡ ਨੇ ਪੰਜਾਬ ਦੇ ਦੋਵੇਂ ਲੀਡਰਾਂ ਨੂੰ ਸੁਰ ਮਿਲਾਉਣ ਲਈ ਕਿਹਾ ਹੈ। ਬਿਹਾਰ ਵਿੱਚ ਹਾਰ ਮਗਰੋਂ ਕਾਂਗਰਸ ਹੋਰ ਹਾਸ਼ੀਏ 'ਤੇ ਚਲੀ ਗਈ ਹੈ। ਕੌਮੀ ਲੀਡਰਸ਼ਿਪ ਵਿੱਚ ਬਗਾਵਤ ਨਜ਼ਰ ਆ ਰਹੀ ਹੈ। ਅਜਿਹੇ ਵਿੱਚ ਹਾਈਕਮਾਨ ਨੇ ਅੰਦਰੂਨੀ ਕਲੇਸ਼ ਨਿਬੇੜਨ ਦੀ ਕਵਾਇਦ ਵਿੱਢੀ ਹੈ। ਇਸ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਆਉਂਦਿਆਂ ਹੀ ਦੋਵਾਂ ਲੀਡਰਾਂ ਨੂੰ ਨੇੜੇ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਮੰਗਲਵਾਰ ਨੂੰ ਟਵੀਟ ਕਰਕੇ ਦੱਸਿਆ ਸੀ ਕਿ ਮੁੱਖ ਮੰਤਰੀ ਵੱਲੋਂ ਨਵਜੋਤ ਸਿੱਧੂ ਨੂੰ ਦੁਪਹਿਰ ਦੇ ਖਾਣੇ ’ਤੇ ਸੱਦਿਆ ਗਿਆ ਹੈ ਤੇ ਇਸ ਮੌਕੇ ਸੂਬਾਈ ਤੇ ਕੇਂਦਰੀ ਸਿਆਸਤ ਬਾਰੇ ਵਿਚਾਰ-ਚਰਚਾ ਹੋਵੇਗੀ। ਬੇਸ਼ੱਕ ਕੈਪਟਨ ਨੇ ਇਹ ਇਕਦਮ ਫੈਸਲਾ ਕੀਤਾ ਹੈ ਪਰ ਇਸ ਦੇ ਆਸਾਰ ਪਿਛਲੇ ਸਮੇਂ ਵਿੱਚ ਨਜ਼ਰ ਆ ਰਹੇ ਸੀ। ਯਾਦ ਰਹੇ ਜੁਲਾਈ 2019 ਵਿੱਚ ਨਵਜੋਤ ਸਿੱਧੂ ਨੇ ਵਜ਼ਾਰਤ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਉਸ ਮਗਰੋਂ ਮੁੱਖ ਮੰਤਰੀ ਤੇ ਨਵਜੋਤ ਸਿੱਧੂ ਨੇ ਸਟੇਜ ਸਾਂਝੀ ਨਹੀਂ ਕੀਤੀ ਸੀ। ਕੁਝ ਸਮੇਂ ਤੋਂ ਇਹ ਸਬੰਧ ਸੁਧਰਨ ਲੱਗੇ ਹਨ। ਮੁੱਖ ਮੰਤਰੀ ਨੇ ਜਦੋਂ 4 ਨਵੰਬਰ ਨੂੰ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦਿੱਤਾ ਸੀ ਤਾਂ ਉਦੋਂ ਨਵਜੋਤ ਸਿੱਧੂ ਵੀ ਹਾਜ਼ਰ ਸਨ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget