ਪੜਚੋਲ ਕਰੋ

ਇੱਕ ਪਾਸੇ ਸਿੱਧੂ ਦਾ ਹਮਲਾਵਰ ਰੁਖ਼, ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਦਾ ਸਰਕਾਰ ਨੂੰ ਸੁਝਾਅ, ਵੇਖੋਂ ਦੋਵਾਂ ਲੀਡਰਾਂ ਨੇ ਕੀ ਕਿਹਾ

ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਕੈਪਟਨ ਸਰਕਾਰ ਦਾ ਵਿਰੋਧ ਕਰਦਿਆਂ ਹਮਲਾਵਰ ਰਵੱਈਆ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।

ਚੰਡੀਗੜ੍ਹ: ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਕੈਪਟਨ ਸਰਕਾਰ ਦਾ ਵਿਰੋਧ ਕਰਦਿਆਂ ਹਮਲਾਵਰ ਰਵੱਈਆ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇੱਕ ਵਾਰ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਬੇਅਦਬੀ ਮਾਮਲੇ 'ਤੇ ਸਵਾਲ ਖੜੇ ਕੀਤੇ ਹਨ। ਸਿੱਧੂ ਨੇ ਹੁਣ ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਨਾਂ ਲੈਂਦਿਆਂ ਟਵੀਟ ਕੀਤਾ ਹੈ।

ਸਿੱਧੂ ਨੇ ਟਵੀਟ ਕੀਤਾ ਕਿ ਜੇਕਰ ਬੇਅਦਬੀ ਮਾਮਲੇ ਦੀ ਚਾਰਜਸ਼ੀਟ ਵਿਚ ਪ੍ਰਕਾਸ਼ ਸਿੰਘ ਅਤੇ ਸੁਖਬੀਰ ਬਾਦਲ ਦੇ ਨਾਂਅ ਆਉਣ ਤੋਂ 2 ਸਾਲ ਬੀਤ ਜਾਣ ਦੇ ਬਾਅਦ ਵੀ ਉਨ੍ਹਾਂ ਖਿਲਾਫ ਚਲਾਨ ਪੇਸ਼ ਨਹੀਂ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦੇ ਨਾਂ FIR 'ਚ ਪਾਏ ਗਏ ਤਾਂ ਸਾਨੂੰ ਇਨਸਾਫ ਕਿਵੇਂ ਮਿਲੇਗਾ? ਇਨ੍ਹਾਂ ਦੋਵਾਂ ਖ਼ਿਲਾਫ਼ ਸਬੂਤ ਅਦਾਲਤ ਵਿੱਚ ਪੇਸ਼ ਕਿਉਂ ਨਹੀਂ ਕੀਤੇ ਗਏ? ਇਸ ਕੇਸ ਨੂੰ ਠੰਢੇ ਬਸਤੇ 'ਚ ਪਾਉਣ ਅਤੇ ਰਾਹ ਤੋਂ ਲਾਹੁਣ ਲਈ ਕੌਣ ਜ਼ਿੰਮੇਵਾਰ ਹੈ?

ਇਹ ਕੋਈ ਪਹਿਲਾ ਮੌਕਾ ਨਹੀਂ ਹੈ, ਇਸ ਤੋਂ ਪਹਿਲਾਂ ਸਿੱਧੂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਬਾਰੀ ਦੇ ਕੇਸ 'SIT ਦੀ ਜਾਂਚ ਰੱਦ ਹੋਣ ਤੋਂ ਬਾਅਦ ਕੈਪਟਨ 'ਤੇ ਸਿਆਸੀ ਤੰਨਜ ਕੱਸਿਆ ਸੀ। ਸਿੱਧੂ ਨੇ ਆਪਣੇ ਟਵੀਟ 'ਚ ਲਿਖਿਆ, 'ਹਮ ਤੋਂ ਡੁੱਬਾਂਗੇ ਸਨਮ, ਤੁਮਹੇ ਭੀ ਲੈ ਡੁੱਬੇਂਗੇ।' ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਇਹ ਸਰਕਾਰ ਜਾਂ ਪਾਰਟੀ ਦੀ ਅਸਫਲਤਾ ਨਹੀਂ ਹੈ, ਬਲਕਿ ਇੱਕ ਆਦਮੀ ਨੇ ਦੋਸ਼ੀਆਂ ਨਾਲ ਹੱਥ ਮਿਲਾਇਆ ਹੈ।

ਇਨਸਾਫ ਲਈ ਜਲਦੀ ਹੀਗਠਿਤ ਕੀਤੀ ਜਾਵੇ 3 ਮੈਂਬਰਾਂ ਦੀ SIT: ਪ੍ਰਤਾਪ ਸਿੰਘ ਬਾਜਵਾ

ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਟਵਿੱਟਰ ਹੈਂਡਲ 'ਤੇ ਇੱਕ ਖੁੱਲਾ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਨੇ ਇੱਕ ਸੁਝਾਅ ਲਿਖਿਆ ਕਿ ਬੇਅਦਬੀ ਅਤੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿਚ ਜਲਦੀ ਤੋਂ ਜਲਦੀ ਨਿਆਂ ਨੂੰ ਯਕੀਨੀ ਬਣਾਉਣ ਲਈ 3 ਮੈਂਬਰੀ ਐਸਆਈਟੀ ਦਾ ਗਠਨ ਕੀਤਾ ਜਾਵੇ। ਟਵਿੱਟਰ ਹੈਂਡਲ 'ਤੇ ਚਿੱਠੀ ਜਾਰੀ ਕਰਦਿਆਂ, ਉਨ੍ਹਾਂ ਨੇ ਲਿਖਿਆ ਕਿ ਬੇਅਦਬੀ ਵਰਗੇ ਅਪਰਾਧਿਕ ਕੇਸ ਵਿਚ ਬਹੁਤ ਦੇਰੀ ਚੰਗੀ ਨਹੀਂ ਹੈ। ਇਸ ਮਾਮਲੇ ਵਿੱਚ ਪੀੜਤ ਇਨਸਾਫ ਦੀ ਆਸ ‘ਤੇ ਬੈਠੇ ਹਨ, ਜਿਸ ਦਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਜਲਦੀ ਇਨਸਾਫ ਦਿੱਤਾ ਜਾਵੇ।

ਇਹ ਵੀ ਪੜ੍ਹੋ: ਫਗਵਾੜਾ ਦੇ ਪਿੰਡ 'ਚ ਚਲਿਆਂ ਗੋਲੀਆਂ, ਇੱਕ ਨੌਜਵਾਨ ਦਾ ਕਲਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget