ਚੰਡੀਗੜ੍ਹ: ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਕੈਪਟਨ ਸਰਕਾਰ ਦਾ ਵਿਰੋਧ ਕਰਦਿਆਂ ਹਮਲਾਵਰ ਰਵੱਈਆ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇੱਕ ਵਾਰ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਬੇਅਦਬੀ ਮਾਮਲੇ 'ਤੇ ਸਵਾਲ ਖੜੇ ਕੀਤੇ ਹਨ। ਸਿੱਧੂ ਨੇ ਹੁਣ ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਨਾਂ ਲੈਂਦਿਆਂ ਟਵੀਟ ਕੀਤਾ ਹੈ।
ਸਿੱਧੂ ਨੇ ਟਵੀਟ ਕੀਤਾ ਕਿ ਜੇਕਰ ਬੇਅਦਬੀ ਮਾਮਲੇ ਦੀ ਚਾਰਜਸ਼ੀਟ ਵਿਚ ਪ੍ਰਕਾਸ਼ ਸਿੰਘ ਅਤੇ ਸੁਖਬੀਰ ਬਾਦਲ ਦੇ ਨਾਂਅ ਆਉਣ ਤੋਂ 2 ਸਾਲ ਬੀਤ ਜਾਣ ਦੇ ਬਾਅਦ ਵੀ ਉਨ੍ਹਾਂ ਖਿਲਾਫ ਚਲਾਨ ਪੇਸ਼ ਨਹੀਂ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦੇ ਨਾਂ FIR 'ਚ ਪਾਏ ਗਏ ਤਾਂ ਸਾਨੂੰ ਇਨਸਾਫ ਕਿਵੇਂ ਮਿਲੇਗਾ? ਇਨ੍ਹਾਂ ਦੋਵਾਂ ਖ਼ਿਲਾਫ਼ ਸਬੂਤ ਅਦਾਲਤ ਵਿੱਚ ਪੇਸ਼ ਕਿਉਂ ਨਹੀਂ ਕੀਤੇ ਗਏ? ਇਸ ਕੇਸ ਨੂੰ ਠੰਢੇ ਬਸਤੇ 'ਚ ਪਾਉਣ ਅਤੇ ਰਾਹ ਤੋਂ ਲਾਹੁਣ ਲਈ ਕੌਣ ਜ਼ਿੰਮੇਵਾਰ ਹੈ?
ਇਹ ਕੋਈ ਪਹਿਲਾ ਮੌਕਾ ਨਹੀਂ ਹੈ, ਇਸ ਤੋਂ ਪਹਿਲਾਂ ਸਿੱਧੂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਬਾਰੀ ਦੇ ਕੇਸ 'ਚ SIT ਦੀ ਜਾਂਚ ਰੱਦ ਹੋਣ ਤੋਂ ਬਾਅਦ ਕੈਪਟਨ 'ਤੇ ਸਿਆਸੀ ਤੰਨਜ ਕੱਸਿਆ ਸੀ। ਸਿੱਧੂ ਨੇ ਆਪਣੇ ਟਵੀਟ 'ਚ ਲਿਖਿਆ, 'ਹਮ ਤੋਂ ਡੁੱਬਾਂਗੇ ਸਨਮ, ਤੁਮਹੇ ਭੀ ਲੈ ਡੁੱਬੇਂਗੇ।' ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਇਹ ਸਰਕਾਰ ਜਾਂ ਪਾਰਟੀ ਦੀ ਅਸਫਲਤਾ ਨਹੀਂ ਹੈ, ਬਲਕਿ ਇੱਕ ਆਦਮੀ ਨੇ ਦੋਸ਼ੀਆਂ ਨਾਲ ਹੱਥ ਮਿਲਾਇਆ ਹੈ।
ਇਨਸਾਫ ਲਈ ਜਲਦੀ ਹੀਗਠਿਤ ਕੀਤੀ ਜਾਵੇ 3 ਮੈਂਬਰਾਂ ਦੀ SIT: ਪ੍ਰਤਾਪ ਸਿੰਘ ਬਾਜਵਾ
ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਟਵਿੱਟਰ ਹੈਂਡਲ 'ਤੇ ਇੱਕ ਖੁੱਲਾ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਨੇ ਇੱਕ ਸੁਝਾਅ ਲਿਖਿਆ ਕਿ ਬੇਅਦਬੀ ਅਤੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿਚ ਜਲਦੀ ਤੋਂ ਜਲਦੀ ਨਿਆਂ ਨੂੰ ਯਕੀਨੀ ਬਣਾਉਣ ਲਈ 3 ਮੈਂਬਰੀ ਐਸਆਈਟੀ ਦਾ ਗਠਨ ਕੀਤਾ ਜਾਵੇ। ਟਵਿੱਟਰ ਹੈਂਡਲ 'ਤੇ ਚਿੱਠੀ ਜਾਰੀ ਕਰਦਿਆਂ, ਉਨ੍ਹਾਂ ਨੇ ਲਿਖਿਆ ਕਿ ਬੇਅਦਬੀ ਵਰਗੇ ਅਪਰਾਧਿਕ ਕੇਸ ਵਿਚ ਬਹੁਤ ਦੇਰੀ ਚੰਗੀ ਨਹੀਂ ਹੈ। ਇਸ ਮਾਮਲੇ ਵਿੱਚ ਪੀੜਤ ਇਨਸਾਫ ਦੀ ਆਸ ‘ਤੇ ਬੈਠੇ ਹਨ, ਜਿਸ ਦਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਜਲਦੀ ਇਨਸਾਫ ਦਿੱਤਾ ਜਾਵੇ।
ਇਹ ਵੀ ਪੜ੍ਹੋ: ਫਗਵਾੜਾ ਦੇ ਪਿੰਡ 'ਚ ਚਲਿਆਂ ਗੋਲੀਆਂ, ਇੱਕ ਨੌਜਵਾਨ ਦਾ ਕਲਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904