ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇੱਕ ਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਟਵੀਟ ਦਾਗ ਕੇ ਹਮਲਾ ਕੀਤਾ ਹੈ। ਸਿੱਧੂ ਨੇ ਕੈਪਟਨ ਨੂੰ ਖੇਤੀ ਕਾਨੂੰਨਾਂ ਦਾ ਨਿਰਮਾਤਾ ਕਰਾਰ ਦਿੱਤਾ ਹੈ। ਸਿੱਧੂ ਨੇ ਇੱਕ ਵੀਡੀਓ ਟਵੀਟ ਕੀਤੀ ਹੈ ਜਿਸ ਦੇ ਕੈਪਸ਼ਨ 'ਚ ਕਿਹਾ ਹੈ, "3 ਕਾਲੇ ਕਾਨੂੰਨਾਂ ਦਾ ਨਿਰਮਾਤਾ...ਜੋ ਅੰਬਾਨੀ ਨੂੰ ਪੰਜਾਬ ਦੀ ਕਿਸਾਨੀ ਵਿੱਚ ਲੈ ਕੇ ਆਇਆ... ਜਿਸ ਨੇ 1-2 ਵੱਡੇ ਕਾਰਪੋਰੇਟਾਂ ਨੂੰ ਲਾਭ ਪਹੁੰਚਾਉਣ ਲਈ ਪੰਜਾਬ ਦੇ ਕਿਸਾਨਾਂ, ਛੋਟੇ ਵਪਾਰੀਆਂ ਤੇ ਮਜ਼ਦੂਰਾਂ ਨੂੰ ਤਬਾਹ ਕਰ ਦਿੱਤਾ!!"

 

ਵੀਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀਆਂ 'ਤੇ ਤਿੱਖਾ ਜਵਾਬੀ ਹਮਲਾ ਕੀਤਾ। ਉਨ੍ਹਾਂ ਨੇ ਹਰੀਸ਼ ਰਾਵਤ ਨੂੰ ਨਵਜੋਤ ਸਿੱਧੂ ਅਤੇ ਪ੍ਰਗਟ ਸਿੰਘ ਨੂੰ ਵੀ ਨਹੀਂ ਬਖਸ਼ਿਆਉਨ੍ਹਾਂ ਨੇ ਰਾਵਤ ਨੂੰ ਕਿਹਾ ਕਿ ਉਹ ਮੈਨੂੰ ਧਰਮ ਨਿਰਪੱਖਤਾ ਦਾ ਪਾਠ ਨਾ ਪੜ੍ਹਾਉਣ। ਇਸ ਦੇ ਨਾਲ ਹੀ ਪਰਗਟ ਸਿੰਘ ਦੇ ਅਕਾਲੀ ਦਲ ਤੋਂ ਅਤੇ ਨਵਜਤੋ ਸਿੱਧੂ ਦੇ ਭਾਜਪਾ ਤੋਂ ਆਉਣ ‘ਤੇ  ਰਾਵਤ ਨੂੰ  ਘੇਰਿਆ।ਸਿੱਧੂ ਵੱਲੋਂ ਉਨ੍ਹਾਂ ਨੂੰ ਖੇਤੀਬਾੜੀ ਕਾਨੂੰਨ ਨਿਰਮਾਤਾ ਕਹਿਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਾਂਗਰਸੀਆਂ 'ਤੇ ਨਿਸ਼ਾਨਾ ਸਾਧਿਆ ਹੈ

 

ਅਮਰਿੰਦਰ ਨੇ ਸਿੱਧੂ ਨੂੰ ਜਵਾਬ ਦਿੰਦੇ ਹੋਏ ਉਨ੍ਹਾਂ ਨੂੰ ਫਰੋਡ ਅਤੇ ਧੋਖੇਬਾਜ਼ ਕਿਹਾਰਾਵਤ ਨੇ ਕਿਹਾ ਸੀ ਕਿ ਜੇਕਰ ਅਮਰਿੰਦਰ ਭਾਜਪਾ ਨਾਲ ਜਾ ਰਹੇ ਹਨ ਤਾਂ ਉਹ ਧਰਮ ਨਿਰਪੱਖ ਨਹੀਂ ਹਨ ਇਸ ਦੇ ਜਵਾਬ ਵਿੱਚ ਅਮਰਿੰਦਰ ਨੇ ਕਿਹਾ ਕਿ ਧਰਮ ਨਿਰਪੱਖਤਾ ਦੀ ਗੱਲ ਕਰਨੀ ਬੰਦ ਕਰੋ। ਇਹ ਨਾ ਭੁੱਲੋ ਕਿ ਸਿੱਧੂ 14 ਸਾਲਾਂ ਤੋਂ ਭਾਜਪਾ ਵਿੱਚ ਸਨ ਅਤੇ ਉਸ ਤੋਂ ਬਾਅਦ ਕਾਂਗਰਸ ਵਿੱਚ ਸ਼ਾਮਲ ਹੋਏਇਸ ਦੇ ਨਾਲ ਹੀ ਨਾਨਾ ਪਟੋਲੇ ਅਤੇ ਰੇਵਨਾਥ ਰੈਡੀ ਜੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸਤੋਂ ਨਹੀਂ ਤਾਂ ਕਿੱਥੋਂ ਆਏਮੌਜੂਦਾ ਪੰਜਾਬ ਸਰਕਾਰ ਵਿੱਚ ਮੰਤਰੀ ਪਰਗਟ ਸਿੰਘ ਵੀ 4 ਸਾਲ ਅਕਾਲੀ ਦਲ ਵਿੱਚ ਰਹੇ

 

ਅਮਰਿੰਦਰ ਨੇ ਪੁੱਛਿਆ ਕਿ ਮਹਾਰਾਸ਼ਟਰ ਵਿੱਚ ਕਾਂਗਰਸ ਸ਼ਿਵ ਸੈਨਾ ਨਾਲ ਕੀ ਕਰ ਰਹੀ ਹੈ ਕੀ ਤੁਸੀਂ ਇਹ ਕਹਿਣਾ ਚਾਹੁੰਦੇ ਹੋ ਕਿ ਕਾਂਗਰਸ ਦਾ ਕਥਿਤ ਫਿਰਕੂ ਤਾਕਤਾਂ ਨਾਲ ਗਠਜੋੜ ਕਰਨਾ ਠੀਕ ਹੈ ਜਦੋਂ ਤੱਕ ਉਸਨੂੰ ਠੀਕ ਲਗਦਾ ਹੈਜੇ ਇਹ ਬਿਲਕੁਲ ਸਿਆਸੀ ਮੌਕਾਪ੍ਰਸਤੀ ਨਹੀਂ ਹੈਤਾਂ ਫਿਰ ਕੀ ਹੈ?

 

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇੱਕ ਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਟਵੀਟ ਦਾਗ ਕੇ ਹਮਲਾ ਕੀਤਾ ਹੈ। ਸਿੱਧੂ ਨੇ ਕੈਪਟਨ ਨੂੰ ਖੇਤੀ ਕਾਨੂੰਨਾਂ ਦਾ ਨਿਰਮਾਤਾ ਕਰਾਰ ਦਿੱਤਾ ਹੈ। ਸਿੱਧੂ ਨੇ ਇੱਕ ਵੀਡੀਓ ਟਵੀਟ ਕੀਤੀ ਹੈ ਜਿਸ ਦੇ ਕੈਪਸ਼ਨ 'ਚ ਕਿਹਾ ਹੈ, "3 ਕਾਲੇ ਕਾਨੂੰਨਾਂ ਦਾ ਨਿਰਮਾਤਾ...ਜੋ ਅੰਬਾਨੀ ਨੂੰ ਪੰਜਾਬ ਦੀ ਕਿਸਾਨੀ ਵਿੱਚ ਲੈ ਕੇ ਆਇਆ... ਜਿਸ ਨੇ 1-2 ਵੱਡੇ ਕਾਰਪੋਰੇਟਾਂ ਨੂੰ ਲਾਭ ਪਹੁੰਚਾਉਣ ਲਈ ਪੰਜਾਬ ਦੇ ਕਿਸਾਨਾਂ, ਛੋਟੇ ਵਪਾਰੀਆਂ ਤੇ ਮਜ਼ਦੂਰਾਂ ਨੂੰ ਤਬਾਹ ਕਰ ਦਿੱਤਾ!!"

 

 

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ