ਪੜਚੋਲ ਕਰੋ

ਨਵਜੋਤ ਸਿੱਧੂ ਦਾ ਕਾਂਗਰਸ ਤੋਂ ਮੋਹ ਭੰਗ! ਆਖਰ ਕਿਉਂ ਵਿਚਾਲੇ ਹੀ ਛੱਡੀ ਰਾਹੁਲ ਦੀ ਟਰੈਕਟਰ ਰੈਲੀ?

ਲੰਬੇ ਸਮੇਂ ਬਾਅਦ ਪੰਜਾਬ ਕਾਂਗਰਸ ਦੇ ਮੰਚ 'ਤੇ ਨਜ਼ਰ ਆਏ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਟਰੈਕਟਰ ਯਾਤਰਾ ਦੇ ਦੂਜੇ ਦਿਨ ਕਿਤੇ ਨਜ਼ਰ ਨਹੀਂ ਆਏ। ਇਸ ਕਰਕੇ ਮੁੜ ਸਿਆਸੀ ਗਲਿਆਰਿਆਂ 'ਚ ਹਲਚਲ ਸ਼ੁਰੂ ਹੋ ਗਈ ਹੈ। 17 ਮਹੀਨਿਆਂ ਬਾਅਦ ਸਿੱਧੂ ਨੇ ਰਾਹੁਲ ਗਾਂਧੀ ਦੀ ਟਰੈਕਟਰ ਯਾਤਰਾ ਦੇ ਪਹਿਲੇ ਦਿਨ ਦੀ ਸ਼ੁਰੂਆਤ ਮੌਕੇ ਕਾਂਗਰਸ ਦੇ ਸਟੇਜ 'ਤੇ ਖੂਬ ਚੌਕੇ-ਛੱਕੇ ਮਾਰੇ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਦਾ ਉਨ੍ਹਾਂ ਦੀ ਪਾਰਟੀ ਤੋਂ ਇੱਕ ਦਿਨ ਬਾਅਦ ਹੀ ਮੋਹ ‘ਭੰਗ’ ਹੋ ਗਿਆ ਲੱਗਦਾ ਹੈ। ਲੰਬੇ ਸਮੇਂ ਬਾਅਦ ਸਿੱਧੂ ਕਾਂਗਰਸ ਦੇ ਮੰਚ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦੌਰਾਨ ਨਜ਼ਰ ਆਏ ਪਰ ਰੈਲੀ ਦੇ ਦੂਜੇ ਹੀ ਦਿਨ ਉਹ ਰੈਲੀ ਤੋਂ ਬਾਹਰ ਹੋ ਗਏ। ਸਿੱਧੂ ਦੀ ਗੈਰ ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਕਾਂਗਰਸ ਦੇ ਸੂਬਾ ਇੰਚਾਰਜ ਹਰੀਸ਼ ਰਾਵਤ ਅਜੇ ਵੀ ਸਿੱਧੂ ਦਾ ਬਚਾਅ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਜ਼ਰੂਰੀ ਕੰਮ ਕਰਕੇ ਗੈਰ ਹਾਜ਼ਰ ਹਨ। ਉਹ ਜਲਦ ਹੀ ਕਾਂਗਰਸ ਦੇ ਮੰਚ 'ਤੇ ਦਿਖਾਈ ਦੇਣਗੇ। ਮੀਡੀਆ ਵਿੱਚ ਛਿੜੀ ਚਰਚਾ ਮਗਰੋਂ ਪਾਰਟੀ ਦੇ ਸੀਨੀਅਰ ਨੇਤਾਵਾਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਸਿੱਧੂ ਨੂੰ ਕੁਝ ਜ਼ਰੂਰੀ ਕੰਮ ਸੀ। ਇਸ ਲਈ ਉਹ ਰੈਲੀ ਵਿੱਚ ਸ਼ਾਮਲ ਨਹੀਂ ਹੋਏ। ਸੂਤਰਾਂ ਦਾ ਕਹਿਣਾ ਹੈ ਕਿ ਸਿੱਧੂ ਦੇ ਰੈਲੀ ਵਿੱਚ ਨਾ ਆਉਣ ਦਾ ਕਾਰਨ ਇਹ ਹੈ ਕਿ ਪਹਿਲੇ ਦਿਨ ਦੀ ਰੈਲੀ ਵਿੱਚ ਵੀ ਉਨ੍ਹਾਂ ਨੂੰ ਕਾਫ਼ੀ ਸਮੇਂ ਲਈ ਬੈਠਾ ਕੇ ਰੱਖਿਆ ਗਿਆ। ਉਨ੍ਹਾਂ ਨੂੰ ਲੰਬੇ ਸਮੇਂ ਬਾਅਦ ਬੋਲਣ ਦਾ ਮੌਕਾ ਦਿੱਤਾ ਗਿਆ ਜਿਸ ਕਾਰਨ ਸਿੱਧੂ ਨਾਰਾਜ਼ ਹੋ ਗਏ। ਉਂਝ ਅਜੇ ਤੱਕ ਸਿੱਧੂ ਵੱਲੋਂ ਇਸ ਸਬੰਧੀ ਕੋਈ ਜਵਾਬ ਨਹੀਂ ਆਇਆ। ਦੱਸ ਦਈਏ ਕਿ ਪਹਿਲੇ ਦਿਨ ਰੈਲੀ ਦੌਰਾਨ ਇਹ ਸਾਫ ਜਾਪਦਾ ਸੀ ਕਿ ਸਿੱਧੂ ਲੰਬੇ ਸਮੇਂ ਤੋਂ ਇੱਕ ਪਾਸੇ ਰਹਿਣ ਤੋਂ ਨਾਰਾਜ਼ ਸੀ ਤੇ ਉਨ੍ਹਾਂ ਦੀ ਇੱਕ ਵੀਡੀਓ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ ਪਰ ਸਿੱਧੂ ਦੇ ਨਜ਼ਦੀਕੀ ਲੋਕ ਸਾਫ ਤੌਰ 'ਤੇ ਕਹਿੰਦੇ ਹਨ ਕਿ ਰੈਲੀ ਵਿੱਚ ਉਨ੍ਹਾਂ ਨਾਲ ਹੋਏ ਵਿਵਹਾਰ ਤੋਂ ਸਿੱਧੂ ਨਾਖੁਸ਼ ਹਨ। ਹਾਲਾਂਕਿ, ਸਿੱਧੂ ਰਾਹੁਲ ਗਾਂਧੀ ਦੇ ਬਹੁਤ ਨਜ਼ਦੀਕੀ ਮੰਨੇ ਜਾਂਦੇ ਹਨ। ਹੁਣ ਸਵਾਲ ਇਹ ਉੱਠ ਰਿਹਾ ਹੈ ਕਿ ਸਿੱਧੂ ਖ਼ੁਦ ਕਹਿੰਦੇ ਸੀ ਕਿ ਰਾਹੁਲ ਉਨ੍ਹਾਂ ਦੇ ਕਪਤਾਨ ਹਨ ਪਰ ਅਗਲੇ ਦਿਨ ਉਹ ਰੈਲੀ ਤੋਂ ਗਾਇਬ ਕਿਉਂ ਹੋਏ? ਰਾਹੁਲ ਦੀਆਂ ਰੈਲੀਆਂ ਨੇ ਕੈਪਟਨ ਨੂੰ ਕਸੂਤਾ ਫਸਾਇਆ, ਹਾਈਕੋਰਟ ਵੱਲੋਂ ਜਵਾਬ ਤਲਬ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Advertisement
ABP Premium

ਵੀਡੀਓਜ਼

Jagjit Singh Dhallewal| ਖਿਨੌਰੀ ਬਾਰਡਰ 'ਤੇ ਡੱਲੇਵਾਲ ਦੀ ਸਿਹਤ ਹੋ ਰਹੀ ਖਰਾਬAkali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Embed widget