ਰੌਬਟ ਦੀ ਰਿਪੋਰਟ


 


Navjot Sidhu tweets: ਕਾਂਗਰਸੀ ਲੀਡਰ ਨਵਜੋਤ ਸਿੱਧੂ ਨੇ ਲਖੀਮਪੁਰ ਦੀ ਘਟਨਾ ਨੂੰ ਲੈ ਕੇ ਚੇਤਾਵਨੀ ਦਿੱਤੀ ਹੈ।ਦਰਅਸਲ, ਲਖੀਮਪੁਰ ਖੀਰੀ ਦੇ ਕਾਂਡ ਨੂੰ ਲੈ ਕੇ ਪੂਰੇ ਦੇਸ਼ ਵਿੱਚ ਰੋਹ ਅਤੇ ਗੁੱਸਾ ਹੈ।ਇਸ ਘਟਨਾ ਵਿੱਚ ਕਿਸਾਨਾਂ ਸਣੇ ਕੁੱਲ 8 ਲੋਕਾਂ ਦੀ ਮੌਤ ਹੋਈ ਹੈ।ਇਸ ਘਟਨਾ ਮਗਰੋਂ ਜਦੋਂ ਕਾਂਗਰਸੀ ਲੀਡਰ ਯੂਪੀ ਜਾਣ ਦੀ ਕੋਸ਼ਿਸ਼ ਕਰਨ ਲਗੇ ਤਾਂ ਯੂਪੀ ਸਰਕਾਰ ਨੇ ਉਨ੍ਹਾਂ ਨੂੰ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ। ਕਾਂਗਰਸੀ ਆਗੂ ਪ੍ਰਿੰਯਕਾ ਗਾਂਧੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ਪੰਜਾਬ ਦੇ ਡਿਪਟੀ ਸੀਐੱਮ ਸੁੱਖਜਿੰਦਰ ਰੰਧਾਵਾ ਅਤੇ ਮੁੱਖ ਮੰਤਰੀ ਚੰਨੀ ਨੂੰ ਵੀ ਯੂਪੀ ਜਾਣ ਦੀ ਇਜਾਜ਼ਤ ਨਹੀਂ ਮਿਲੀ।


ਇਸ ਵਿਚਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਸਤੀਫ਼ੇ ਦੇ ਚੁੱਕੇ ਨਵਜੋਤ ਸਿੱਧੂ ਨੇ ਟਵੀਟ ਕਰਕੇ ਯੋਗੀ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ।ਸਿੱਧੂ ਨੇ ਕਿਹਾ, "ਜੇ, ਕੱਲ੍ਹ ਤੱਕ, ਕਿਸਾਨਾਂ ਦਾ ਬੇਰਹਿਮੀ ਨਾਲ ਕਤਲ ਦੇ ਪਿੱਛੇ ਕੇਂਦਰੀ ਮੰਤਰੀ ਦੇ ਬੇਟੇ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਅਤੇ ਗੈਰਕਾਨੂੰਨੀ ਢੰਗ ਨਾਲ ਗ੍ਰਿਫਤਾਰ ਸਾਡੇ ਨੇਤਾ ਪ੍ਰਿਯੰਕਾ ਗਾਂਧੀ, ਨੂੰ ਰਿਹਾਅ ਨਹੀਂ ਕੀਤਾ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਵੱਲ ਮਾਰਚ ਕਰੇਗੀ!"


 


 






ਅਮਨ ਸ਼ਾਂਤੀ ਭੰਗ ਕਰਨ ਦੇ ਆਰੋਪ 'ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਅਤੇ ਯੂਪੀ ਕਾਂਗਰਸ ਦੇ ਪ੍ਰਧਾਨ ਅਜੇ ਕੁਮਾਰ ਲੱਲੂ ਸਮੇਤ 11 ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਇਸ ਤੋਂ ਬਾਅਦ ਪ੍ਰਿਯੰਕਾ ਗਾਂਧੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੀਤਾਪੁਰ ਜ਼ਿਲ੍ਹੇ ਦੇ ਹਰਗਾਂਵ ਥਾਣੇ ਦੇ ਐਸਐਚਓ ਨੇ ਇਹ ਜਾਣਕਾਰੀ ਦਿੱਤੀ ਹੈ।


ਕਾਂਗਰਸ ਸਮਰਥਕਾਂ ਨੇ ਸੀਤਾਪੁਰ ਵਿੱਚ ਪੀਏਸੀ ਗੈਸਟ ਹਾਊਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ, ਜਿੱਥੇ ਪਾਰਟੀ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪ੍ਰਿਯੰਕਾ ਨੂੰ ਕੱਲ੍ਹ ਉਸ ਸਮੇਂ ਹਿਰਾਸਤ ਵਿੱਚ ਲਿਆ ਗਿਆ ਜਦੋਂ ਉਹ ਲਖੀਮਪੁਰ ਖੇੜੀ ਜਾ ਰਹੀ ਸੀ।



ਚੰਡੀਗੜ੍ਹ ਵਿੱਚ ਲਖੀਮਪੁਰ ਖੀਰੀ ਘਟਨਾ ਦੇ ਵਿਰੋਧ ਦੇ ਦੌਰਾਨ, ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕੀ, “ਜਿਹੜੇ ਲੋਕ (ਲਖੀਮਪੁਰ ਵਿੱਚ) ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਹਨ, ਉਨ੍ਹਾਂ ਉੱਤੇ ਗੱਡੀ ਚੜ੍ਹਾਉਣ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਹਰਿਆਣਾ ਦੇ ਮੁੱਖ ਮੰਤਰੀ ਐਮਐਲ ਖੱਟਰ ਦੇ ਬਿਆਨ 'ਤੇ ਉਸ ਦੇ ਵਿਰੁੱਧ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।"


ਮੁੱਖ ਮੰਤਰੀ ਮਨੋਹਰ ਲਾਲ ਖੱਟਰ ਚੰਡੀਗੜ੍ਹ ਵਿੱਚ ਕਿਸਾਨਾਂ ਦੇ ਇੱਕ ਪ੍ਰੋਗਰਾਮ ਵਿੱਚ ਪਹੁੰਚੇ ਸੀ, ਜਿੱਥੇ ਉਨ੍ਹਾਂ ਨੇ ਕਿਹਾ ਕਿ ਆਪਣੇ-ਆਪਣੇ ਖੇਤਰਾਂ ਦੇ ਇੱਕ ਹਜ਼ਾਰ ਲੋਕ ਡਾਂਗਾਂ ਲੈ ਕੇ ਨਿਕਲਣ ਅਤੇ ਅੰਦੋਲਨਕਾਰੀ ਕਿਸਾਨਾਂ ਦਾ ਇਲਾਜ ਕਰਨ। ਮੁੱਖ ਮੰਤਰੀ ਖੱਟਰ ਇੱਥੇ ਹੀ ਨਹੀਂ ਰੁਕੇ, ਉਨ੍ਹਾਂ ਕਿਹਾ, ਗੁੱਸੇ ਵਿੱਚ ਆਏ ਕਿਸਾਨਾਂ ਨੂੰ ਜਵਾਬ ਦਿਓ। ਜੇ ਤੁਸੀਂ ਦੋ ਤੋਂ ਚਾਰ ਮਹੀਨਿਆਂ ਲਈ ਜੇਲ੍ਹ ਵਿੱਚ ਰਹੇ, ਤਾਂ ਤੁਸੀਂ ਇੱਕ ਵੱਡੇ ਨੇਤਾ ਬਣ ਜਾਵੋਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜ਼ਮਾਨਤ ਦੀ ਚਿੰਤਾ ਨਾ ਕਰੋ।


ਸਿੱਧੂ ਨੇ ਮਨੋਹਰ ਲਾਲ ਖੱਟਰ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਉਨ੍ਹਾਂ ਦੇ ਖਿਲਾਫ ਦੇਸ਼ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਬਿਆਨ ਲਈ ਉਨ੍ਹਾਂ ਵਿਰੁੱਧ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।