ਪੜਚੋਲ ਕਰੋ

ਨਵਜੋਤ ਸਿੱਧੂ ਨੂੰ ਮਿਲਿਆ ਸੋਨੀਆ ਦਾ ਥਾਪੜਾ, ਹੁਣ ਕੈਪਟਨ ਦੀ ਲੈਣਗੇ ਥਾਂ?

ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਾਂਗਰਸ ਵਿੱਚ ਹੀ ਰਹਿਣਗੇ। ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਮਗਰੋਂ ਚਰਚਾ ਹੈ ਕਿ ਉਨ੍ਹਾਂ ਨੂੰ ਮੁੜ ਕੈਬਨਿਟ ਵਿੱਚ ਅਹਿਮ ਮੰਤਰਾਲਾ ਦਿੱਤਾ ਜਾ ਸਕਦਾ ਹੈ। ਦੂਜੇ ਪਾਸੇ ਇਹ ਵੀ ਚਰਚਾ ਹੈ ਕਿ ਉਨ੍ਹਾਂ ਪੰਜਾਬ ਕਾਂਗਰਸ ਅੰਦਰ ਅਹਿਮ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।

ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਾਂਗਰਸ ਵਿੱਚ ਹੀ ਰਹਿਣਗੇ। ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਮਗਰੋਂ ਚਰਚਾ ਹੈ ਕਿ ਉਨ੍ਹਾਂ ਨੂੰ ਮੁੜ ਕੈਬਨਿਟ ਵਿੱਚ ਅਹਿਮ ਮੰਤਰਾਲਾ ਦਿੱਤਾ ਜਾ ਸਕਦਾ ਹੈ। ਦੂਜੇ ਪਾਸੇ ਇਹ ਵੀ ਚਰਚਾ ਹੈ ਕਿ ਉਨ੍ਹਾਂ ਪੰਜਾਬ ਕਾਂਗਰਸ ਅੰਦਰ ਅਹਿਮ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਬੇਸ਼ੱਕ ਇਸ ਬਾਰੇ ਅਜੇ ਕੋਈ ਵੀ ਕਾਂਗਰਸੀ ਖੁੱਲ੍ਹ ਕੇ ਬੋਲਣ ਲਈ ਤਿਆਰ ਨਹੀਂ ਪਰ ਅੰਦਰੋ-ਅੰਦਰ ਚਰਚਾ ਹੈ ਕਿ ਨਵਜੋਤ ਸਿੱਧੂ ਨੂੰ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਸਰਗਰਮੀ ਵਿੱਢਣ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਅਜਿਹਾ ਹੋਣ ਦੀ ਸੂਰਤ ਵਿੱਚ ਉਹ 2022 ਵਿੱਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਵੀ ਸਾਹਮਣੇ ਆ ਸਕਦੇ ਹਨ। ਇਸ ਦਾ ਕਾਰਨ ਇਹ ਹੈ ਕਿ ਕੈਪਟਨ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ ਕਿ ਇਹ ਉਨ੍ਹਾਂ ਦੀ ਆਖਰੀ ਪਾਰੀ ਹੈ। ਬੇਸ਼ੱਕ ਇਸ ਤੋਂ ਬਾਅਦ ਕੈਪਟਨ ਨੇ ਪੰਜਾਬ ਦੀ ਅਜੇ ਹੋਰ ਸੇਵਾ ਦਾ ਇੱਛਾ ਜਾਹਿਰ ਕੀਤੀ ਹੈ ਪਰ ਹਾਈਕਮਾਨ ਕੋਲ ਪਹੁੰਚੀਆਂ ਰਿਪੋਰਟਾਂ ਮੁਤਾਬਕ ਕੈਪਟਨ ਦਾ ਗ੍ਰਾਫ ਪਹਿਲਾਂ ਨਾਲੋਂ ਡਿੱਗਿਆ ਹੈ। ਅਕਾਲੀ ਦਲ-ਬੀਜੇਪੀ ਦੇ 10 ਸਾਲਾ ਰਾਜ ਮਗਰੋਂ ਲੋਕਾਂ ਨੂੰ ਕੈਪਟਨ ਤੋਂ ਵੱਡੀਆਂ ਉਮੀਦਾਂ ਸੀ ਪਰ ਪਿਛਲੇ ਤਿੰਨ ਸਾਲਾਂ ਵਿੱਚ ਸਰਕਾਰ ਹਰ ਫਰੰਟ 'ਤੇ ਢਿੱਲੀ ਹੀ ਨਜ਼ਰ ਆਈ ਹੈ। ਇਸ ਦਾ ਲਾਹਾ ਸਿੱਧੂ ਨੂੰ ਮਿਲ ਸਕਦਾ ਹੈ। ਉਂਝ ਵੀ ਕਾਂਗਰਸ ਦੇ ਵੱਡੀ ਗਿਣਤੀ ਵਿਧਾਇਕ ਨਵੇਂ ਲੀਡਰ ਨੂੰ ਅੱਗੇ ਲਿਆਉਣ ਦੇ ਹੱਕ ਵਿੱਛ ਹਨ। ਦੱਸ ਦਈਏ ਕਿ ਪੰਜਾਬ ਦੀ ਸਿਆਸਤ ਤੋਂ ਕਈ ਮਹੀਨੇ ਗਾਇਬ ਰਹੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਦਿੱਲੀ ਵਿੱਚ ਦੋ ਦਿਨ ਮੁਲਾਕਾਤਾਂ ਕੀਤੀਆਂ। ਉਨ੍ਹਾਂ ਦੋਵੇਂ ਆਗੂਆਂ ਨਾਲ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਿੱਧੂ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਸੀ ਕਿ ਕਾਂਗਰਸ ਹਾਈ ਕਮਾਂਡ ਨੇ ਉਨ੍ਹਾਂ ਨੂੰ ਦਿੱਲੀ ਸੱਦ ਕੇ ਵੱਖ ਵੱਖ ਮੁੱਦਿਆਂ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਪ੍ਰਿਯੰਕਾ ਗਾਂਧੀ ਨਾਲ 25 ਫਰਵਰੀ ਨੂੰ 40 ਮਿੰਟ ਤੇ ਸੋਨੀਆ ਗਾਂਧੀ ਨਾਲ 26 ਫਰਵਰੀ ਨੂੰ ਇਕ ਘੰਟੇ ਤੋਂ ਵਧ ਸਮੇਂ ਤੱਕ ਬੈਠਕਾਂ ਕੀਤੀਆਂ। ਸਿੱਧੂ ਨੇ ਦੱਸਿਆ ਕਿ ਦੋਵੇਂ ਆਗੂਆਂ ਨੇ ਠਰ੍ਹੰਮੇ ਨਾਲ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਤੇ ਪੰਜਾਬ ’ਚ ਕਾਂਗਰਸ ਪਾਰਟੀ ਨੂੰ ਸੁਰਜੀਤ ਕਰਨ ਤੇ ਸੂਬੇ ਦੇ ਵਿਕਾਸ ਸਬੰਧੀ ‘ਰੋਡ ਮੈਪ’ ਬਾਰੇ ਗੱਲਬਾਤ ਕੀਤੀ।

ਟਾਪ ਹੈਡਲਾਈਨ

Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab News: ਪੰਜਾਬ ਤੋਂ ਵੱਡੀ ਖਬਰ, ਬਰਜਿੰਦਰ ਪਰਵਾਨਾ ਵੀਡੀਓ ਸ਼ੇਅਰ ਕਰ ਬੋਲਿਆ- ਸਰਕਾਰ ਕਰ ਸਕਦੀ ਐਨਕਾਊਂਟਰ, ਕਲੋਨੀ 'ਚ ਘੁੰਮ ਰਹੇ ਹਥਿਆਰਬੰਦ ਆਦਮੀ...
ਪੰਜਾਬ ਤੋਂ ਵੱਡੀ ਖਬਰ, ਬਰਜਿੰਦਰ ਪਰਵਾਨਾ ਵੀਡੀਓ ਸ਼ੇਅਰ ਕਰ ਬੋਲਿਆ- ਸਰਕਾਰ ਕਰ ਸਕਦੀ ਐਨਕਾਊਂਟਰ, ਕਲੋਨੀ 'ਚ ਘੁੰਮ ਰਹੇ ਹਥਿਆਰਬੰਦ ਆਦਮੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
Embed widget