ਚੰਡੀਗੜ੍ਹ: ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਚਿੱਠੀ ਲਿਖ ਕੇ ਕੇਂਦਰ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਪਾਕਿਸਤਾਨ ਜਾਣ ਦੀ ਇਜਾਜ਼ਤ ਬਾਰੇ ਦੋ ਚਿੱਠੀਆਂ ਦਾ ਜਵਾਬ ਨਾ ਮਿਲਣ ਮਗਰੋਂ ਅੱਜ ਤਲਖੀ ਭਰੀ ਤੀਜੀ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਹੈ ਕਿ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਦੋ ਚਿੱਠੀਆਂ ਦਾ ਜਵਾਬ ਨਹੀਂ ਦਿੱਤਾ ਗਿਆ। ਇਸ ਕਰਕੇ ਉਨ੍ਹਾਂ ਦੇ ਅਗਲੇ ਫੈਸਲੇ ਵਿੱਚ ਅੜਿੱਕਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਪਾਕਿਸਤਾਨ ਨਹੀਂ ਜਾਣ ਦੇਣਾ ਚਾਹੁੰਦੀ ਤਾਂ ਉਹ ਨਹੀਂ ਜਾਣਗੇ।
ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਹੈ ਕਿ ਜੇਕਰ ਇਸ ਚਿੱਠੀ ਦਾ ਵੀ ਜਵਾਬ ਨਾ ਆਇਆ ਤਾਂ ਉਹ ਸੱਚੇ ਸਿੱਖ ਵਾਂਗ ਵੀਜ਼ਾ ਲੈ ਕੇ ਪਾਕਿਸਤਾਨ ਜਾਣਗੇ ਜਿਵੇਂ ਸ਼ਰਧਾਲੂ ਜਥੇ ਰਾਹੀਂ ਜਾਂਦੇ ਹਨ। ਦਰਅਸਲ ਭਾਰਤ ਸਿੱਧੂ ਦੀਆਂ ਚਿੱਠੀਆਂ 'ਤੇ ਖਾਮੋਸ਼ ਹੈ ਪਰ ਪਾਕਿਸਤਾਨ ਸਰਕਾਰ ਉਨ੍ਹਾਂ ਦਾ ਸਵਾਗਤ ਕਰਨ ਲਈ ਕਾਹਲੀ ਹੈ। ਸਿੱਧੂ ਨੂੰ ਬੜੇ ਅਦਬ ਨਾਲ ਸੱਦਾ ਪੱਤਰ ਭੇਜਣ ਤੋਂ ਬਾਅਦ ਵੀਜ਼ਾ ਵੀ ਦੇ ਦਿੱਤਾ ਹੈ। ਹੁਣ ਸਿਰਫ ਭਾਰਤ ਸਰਕਾਰ ਦੀ ਪ੍ਰਵਾਨਗੀ ਦੀ ਉਡੀਕ ਹੈ।
ਸਿੱਧੂ ਸ਼੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿੱਚ ਹੋਣ ਵਾਲੇ ਸਮਾਗਮ ਵਿੱਚ ਸ਼ਿਰਕਤ ਕਰਨਾ ਚਾਹੁੰਦੇ ਹਨ। ਇਸ ਲਈ ਭਾਰਤ ਸਰਕਾਰ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਸਿੱਧੂ ਨੇ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਕੋਲੋਂ ਪ੍ਰਵਾਨਗੀ ਮੰਗੀ ਸੀ। ਕੋਈ ਜਵਾਬ ਨਾ ਮਿਲਣ ਮਗਰੋਂ ਸਿੱਧੂ ਨੇ ਬੁੱਧਵਾਰ ਨੂੰ ਮੁੜ ਪੱਤਰ ਭੇਜ ਕੇ ਅਪੀਲ ਕੀਤੀ ਸੀ। ਇਸ ਦਾ ਵੀ ਜਵਾਬ ਨਾ ਆਉਣ ਮਗਰੋਂ ਸਿੱਧੂ ਨੇ ਅੱਜ ਤਲਖੀ ਭਰੀ ਤੀਜੀ ਚਿੱਠੀ ਲਿਖੀ ਹੈ।
ਨਵਜੋਤ ਸਿੱਧੂ ਦੇ ਪਾਕਿਸਤਾਨ ਜਾਣ 'ਤੇ ਭਾਰਤ ਖਾਮੋਸ਼, ਸਿੱਧੂ ਨੇ ਸੁਣਾਈਆਂ ਖਰੀਆਂ-ਖਰੀਆਂ
ਏਬੀਪੀ ਸਾਂਝਾ
Updated at:
07 Nov 2019 04:07 PM (IST)
ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਚਿੱਠੀ ਲਿਖ ਕੇ ਕੇਂਦਰ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਪਾਕਿਸਤਾਨ ਜਾਣ ਦੀ ਇਜਾਜ਼ਤ ਬਾਰੇ ਦੋ ਚਿੱਠੀਆਂ ਦਾ ਜਵਾਬ ਨਾ ਮਿਲਣ ਮਗਰੋਂ ਅੱਜ ਤਲਖੀ ਭਰੀ ਤੀਜੀ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਹੈ ਕਿ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਦੋ ਚਿੱਠੀਆਂ ਦਾ ਜਵਾਬ ਨਹੀਂ ਦਿੱਤਾ ਗਿਆ। ਇਸ ਕਰਕੇ ਉਨ੍ਹਾਂ ਦੇ ਅਗਲੇ ਫੈਸਲੇ ਵਿੱਚ ਅੜਿੱਕਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਪਾਕਿਸਤਾਨ ਨਹੀਂ ਜਾਣ ਦੇਣਾ ਚਾਹੁੰਦੀ ਤਾਂ ਉਹ ਨਹੀਂ ਜਾਣਗੇ।
- - - - - - - - - Advertisement - - - - - - - - -