ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਨਵਜੋਤ ਸਿੱਧੂ ਦਾ ਕਾਫ਼ਲਾ ਲਖੀਮਪੁਰ ਲਈ ਰਵਾਨਾ, ਪੁਲਿਸ ਨੇ ਦਿੱਤੀ ਇਜਾਜ਼ਤ

ਨਵਜੋਤ ਸਿੰਘ ਸਿੱਧੂ ਦੇ ਕਾਫ਼ਲੇ ਨੂੰ ਯੂਪੀ ਪੁਲਿਸ ਨੇ ਲਖੀਮਪੁਰ ਖੀਰੀ ਜਾਣਦੀ ਇਜਾਜ਼ਤ ਦੇ ਦਿੱਤੀ ਹੈ।ਨਵਜੋਤ ਸਿੱਧ ਵਿਧਾਇਕਾਂ ਅਤੇ ਮੰਤਰੀਆਂ ਸਣੇ ਲਖੀਮਪੁਰ ਖੀਰੀ ਲਈ ਰਵਾਨਾ ਹੋ ਗਏ ਹਨ।

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੇ ਕਾਫ਼ਲੇ ਨੂੰ ਯੂਪੀ ਪੁਲਿਸ ਨੇ ਲਖੀਮਪੁਰ ਖੀਰੀ ਜਾਣਦੀ ਇਜਾਜ਼ਤ ਦੇ ਦਿੱਤੀ ਹੈ।ਨਵਜੋਤ ਸਿੱਧ ਵਿਧਾਇਕਾਂ ਅਤੇ ਮੰਤਰੀਆਂ ਸਣੇ ਲਖੀਮਪੁਰ ਖੀਰੀ ਲਈ ਰਵਾਨਾ ਹੋ ਗਏ ਹਨ।

ਪੁਲਿਸ ਵੱਲੋਂ 25 ਲੋਕਾਂ ਦੇ ਵਫ਼ਦ ਨੂੰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।ਬਾਅਦ ਦੁਪਿਹਰ ਯੂਪੀ ਪੁਲਿਸ ਨੇ ਇਸ ਕਾਫ਼ਲੇ ਨੂੰ ਰੋਕ ਲਿਆ ਸੀ ਅਤੇ ਸਾਰੇ ਕਾਂਗਰਸੀ ਲੀਡਰਾਂ ਨੂੰ ਸਰਸਾਵਾ ਥਾਣੇ 'ਚ ਹਿਰਾਸਤ ਅੰਦਰ ਰੱਖਿਆ ਗਿਆ ਸੀ।

ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲਾਂ ਹੀ ਰਾਹੁਲ ਗਾਂਧੀ ਨਾਲ ਲਖੀਮਪੁਰ ਗਏ ਹੋਏ ਹਨ। ਸਿੱਧੂ ਨੇ ਬੀਤੇ ਦਿਨ ਟਵੀਟ ਕਰਕੇ ਲਖੀਮਪੁਰ ਜਾਣ ਦੀ ਗੱਲ ਕਹੀ ਸੀ, ਉਨ੍ਹਾਂ ਕਿਹਾ ਸੀ ਕਿ ਜੇਕਰ ਕੇਂਦਰੀ ਮੰਤਰੀ ਦੇ ਲੜਕੇ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤੇ ਪ੍ਰਿਅੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਰਿਹਾਅ ਨਾ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਵੱਲ ਮਾਰਚ ਕਰੇਗੀ।

ਉਧਰ, ਸਿਆਸੀ ਸਰਗਰਮੀਆਂ ਵੇਖ ਬੀਜੇਪੀ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਯੂਪੀ ਸਰਕਾਰ ਨੇ ਜਾਂਚ ਲਈ ਇੱਕ ਮੈਂਬਰੀ ਕਮਿਸ਼ਨ ਬਣਾਇਆ ਹੈ। ਇਲਾਹਾਬਾਦ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਪ੍ਰਦੀਪ ਕੁਮਾਰ ਸ੍ਰੀਵਾਸਤਵ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਕਰਨਗੇ। ਰਾਜਪਾਲ ਆਨੰਦੀਬੇਨ ਪਟੇਲ ਨੇ ਜਾਂਚ ਲਈ ਪ੍ਰਦੀਪ ਕੁਮਾਰ ਸ੍ਰੀਵਾਸਤਵ ਨੂੰ ਨਿਯੁਕਤ ਕੀਤਾ ਹੈ। ਸਿਰਫ ਇਕੋ ਮੈਂਬਰੀ ਕਮਿਸ਼ਨ ਹੀ ਮਾਮਲੇ ਦੀ ਜਾਂਚ ਕਰੇਗਾ। ਜਾਂਚ ਕਮਿਸ਼ਨ ਦਾ ਮੁੱਖ ਦਫਤਰ ਲਖੀਮਪੁਰ ਵਿੱਚ ਬਣਾਇਆ ਜਾਵੇਗਾ। ਕਮਿਸ਼ਨ ਨੂੰ 2 ਮਹੀਨਿਆਂ ਦੇ ਅੰਦਰ ਆਪਣੀ ਜਾਂਚ ਪੂਰੀ ਕਰਨੀ ਹੋਵੇਗੀ।

ਦੱਸ ਦਈਏ ਕਿ ਲਖੀਮਪੁਰ ਖੀਰੀ ਦੇ ਮਾਮਲੇ ਵਿੱਚ ਬੀਜੇਪੀ ਕਸੂਤੀ ਘਿਰ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸੁਪਰੀਮ ਕੋਰਟ ਨੇ ਵੀ ਨੋਟਿਸ ਲਿਆ ਲਿਆ ਹੈ। ਸਰਬਉੱਚ ਅਦਾਲਤ ਨੇ ਮੀਡੀਆ ਰਿਪੋਰਟਾਂ ਦਾ ਖੁ਼ਦ ਨੋਟਿਸ ਲੈਂਦਿਆਂ ਵੀਰਵਾਰ ਨੂੰ ਇਸ ਕੇਸ ਦੀ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਦੇ ਚੀਫ਼ ਜਸਟਿਸ ਐਨਵੀ ਰਾਮੰਨਾ ਦੀ ਅਗਵਾਈ ਵਾਲਾ ਬੈਂਚ ਕੇਸ ਦੀ ਸੁਣਵਾਈ ਕਰੇਗਾ ਜਦੋਂਕਿ ਹੋਰਨਾਂ ਜੱਜਾਂ ਵਿੱਚ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਹਿਮਾ ਕੋਹਲੀ ਸ਼ਾਮਲ ਹੋਣਗੇ।

ਇਸ ਕੇਸ ਨੂੰ ‘ਲਖੀਮਪੁਰ ਖੀਰੀ (ਯੂਪੀ) ਵਿੱਚ ਹੋਈ ਹਿੰਸਾ ਕਰਕੇ ਹੋਈਆਂ ਮੌਤਾਂ’ ਵਜੋਂ ਸੂਚੀਬੱਧ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਇਕ ਸਮੂਹ ਨੂੰ ਤਿੰਨ ਕਾਰਾਂ ਹੇਠ ਦਰੜਨ ਮਗਰੋਂ ਭੜਕੀ ਹਿੰਸਾ ਵਿੱਚ 4 ਕਿਸਾਨਾਂ ਤੇ ਇੱਕ ਪੱਤਰਕਾਰ ਸਮੇਤ ਅੱਠ ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget