ਪੜਚੋਲ ਕਰੋ

ਯੂਪੀ ਬਾਰਡਰ 'ਤੇ ਕਈ ਕਾਂਗਰਸੀ ਆਗੂਆਂ ਸਣੇ ਨਵਜੋਤ ਸਿੰਘ ਸਿੱਧੂ ਹਿਰਾਸਤ 'ਚ

ਨਵਜੋਤ ਸਿੰਘ ਸਿੱਧੂ ਦੇ ਕਾਫ਼ਲੇ ਨੂੰ ਸਹਾਰਨਪੁਰ ਹੀ ਰੋਕ ਦਿੱਤਾ ਗਿਆ ਹੈ। ਉਹ ਆਪਣੇ ਕਾਫ਼ਲੇ ਨੂੰ ਲੈ ਕੇ ਲਖੀਮਪੁਰ ਖੀਰੀ ਜਾ ਰਹੇ ਸੀ।

Lakhimpur Kheri Violence: ਨਵਜੋਤ ਸਿੱਧੂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਨਵਜੋਤ ਸਿੰਘ ਸਿੱਧੂ ਦੇ ਕਾਫ਼ਲੇ ਨੂੰ ਸਹਾਰਨਪੁਰ ਹੀ ਰੋਕ ਦਿੱਤਾ ਗਿਆ ਹੈ। ਉਹ ਆਪਣੇ ਕਾਫ਼ਲੇ ਨੂੰ ਲੈ ਕੇ ਲਖੀਮਪੁਰ ਖੀਰੀ ਜਾ ਰਹੇ ਸੀ।ਹਾਲਾਂਕਿ, ਪੰਜਾਬ ਕਾਂਗਰਸ ਦੇ ਵਰਕਰ ਬੈਰੀਕੇਡਿੰਗ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕਰ ਰਹੇ ਹਨ।ਪਰ, ਯੂਪੀ ਪੁਲਿਸ ਨੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲਾਂ ਹੀ ਰਾਹੁਲ ਗਾਂਧੀ ਨਾਲ ਲਖੀਮਪੁਰ ਗਏ ਹੋਏ ਹਨ। ਸਿੱਧੂ ਨੇ ਬੀਤੇ ਦਿਨ ਟਵੀਟ ਕਰਕੇ ਲਖੀਮਪੁਰ ਜਾਣ ਦੀ ਗੱਲ ਕਹੀ ਸੀ, ਉਨ੍ਹਾਂ ਕਿਹਾ ਸੀ ਕਿ ਜੇਕਰ ਕੇਂਦਰੀ ਮੰਤਰੀ ਦੇ ਲੜਕੇ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤੇ ਪ੍ਰਿਅੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਰਿਹਾਅ ਨਾ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਵੱਲ ਮਾਰਚ ਕਰੇਗੀ।

ਉਧਰ, ਸਿਆਸੀ ਸਰਗਰਮੀਆਂ ਵੇਖ ਬੀਜੇਪੀ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਯੂਪੀ ਸਰਕਾਰ ਨੇ ਜਾਂਚ ਲਈ ਇੱਕ ਮੈਂਬਰੀ ਕਮਿਸ਼ਨ ਬਣਾਇਆ ਹੈ। ਇਲਾਹਾਬਾਦ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਪ੍ਰਦੀਪ ਕੁਮਾਰ ਸ੍ਰੀਵਾਸਤਵ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਕਰਨਗੇ। ਰਾਜਪਾਲ ਆਨੰਦੀਬੇਨ ਪਟੇਲ ਨੇ ਜਾਂਚ ਲਈ ਪ੍ਰਦੀਪ ਕੁਮਾਰ ਸ੍ਰੀਵਾਸਤਵ ਨੂੰ ਨਿਯੁਕਤ ਕੀਤਾ ਹੈ। ਸਿਰਫ ਇਕੋ ਮੈਂਬਰੀ ਕਮਿਸ਼ਨ ਹੀ ਮਾਮਲੇ ਦੀ ਜਾਂਚ ਕਰੇਗਾ। ਜਾਂਚ ਕਮਿਸ਼ਨ ਦਾ ਮੁੱਖ ਦਫਤਰ ਲਖੀਮਪੁਰ ਵਿੱਚ ਬਣਾਇਆ ਜਾਵੇਗਾ। ਕਮਿਸ਼ਨ ਨੂੰ 2 ਮਹੀਨਿਆਂ ਦੇ ਅੰਦਰ ਆਪਣੀ ਜਾਂਚ ਪੂਰੀ ਕਰਨੀ ਹੋਵੇਗੀ।

ਦੱਸ ਦਈਏ ਕਿ ਲਖੀਮਪੁਰ ਖੀਰੀ ਦੇ ਮਾਮਲੇ ਵਿੱਚ ਬੀਜੇਪੀ ਕਸੂਤੀ ਘਿਰ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸੁਪਰੀਮ ਕੋਰਟ ਨੇ ਵੀ ਨੋਟਿਸ ਲਿਆ ਲਿਆ ਹੈ। ਸਰਬਉੱਚ ਅਦਾਲਤ ਨੇ ਮੀਡੀਆ ਰਿਪੋਰਟਾਂ ਦਾ ਖੁ਼ਦ ਨੋਟਿਸ ਲੈਂਦਿਆਂ ਵੀਰਵਾਰ ਨੂੰ ਇਸ ਕੇਸ ਦੀ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਦੇ ਚੀਫ਼ ਜਸਟਿਸ ਐਨਵੀ ਰਾਮੰਨਾ ਦੀ ਅਗਵਾਈ ਵਾਲਾ ਬੈਂਚ ਕੇਸ ਦੀ ਸੁਣਵਾਈ ਕਰੇਗਾ ਜਦੋਂਕਿ ਹੋਰਨਾਂ ਜੱਜਾਂ ਵਿੱਚ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਹਿਮਾ ਕੋਹਲੀ ਸ਼ਾਮਲ ਹੋਣਗੇ।

ਇਸ ਕੇਸ ਨੂੰ ‘ਲਖੀਮਪੁਰ ਖੀਰੀ (ਯੂਪੀ) ਵਿੱਚ ਹੋਈ ਹਿੰਸਾ ਕਰਕੇ ਹੋਈਆਂ ਮੌਤਾਂ’ ਵਜੋਂ ਸੂਚੀਬੱਧ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਇਕ ਸਮੂਹ ਨੂੰ ਤਿੰਨ ਕਾਰਾਂ ਹੇਠ ਦਰੜਨ ਮਗਰੋਂ ਭੜਕੀ ਹਿੰਸਾ

ਟਾਪ ਹੈਡਲਾਈਨ

Road Accident : ਦੀਵਾਲੀ 'ਤੇ ਨਵਾਂ ਮੋਟਰਸਾਈਕਲ ਲਿਆ, ਕੁਝ ਦਿਨਾਂ ਬਾਅਦ ਹੀ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਮੌਤ 
Road Accident : ਦੀਵਾਲੀ 'ਤੇ ਨਵਾਂ ਮੋਟਰਸਾਈਕਲ ਲਿਆ, ਕੁਝ ਦਿਨਾਂ ਬਾਅਦ ਹੀ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਮੌਤ 
Punjab Lottery : ਪੰਜਾਬ 'ਚ 10 ਲੱਖ ਦੀ ਲਾਟਰੀ ਨਿਕਲੀ , ਪਰ ਜੇਤੂ ਦਾ ਨਹੀਂ ਲੱਗਿਆ ਪਤਾ!  
Punjab Lottery : ਪੰਜਾਬ 'ਚ 10 ਲੱਖ ਦੀ ਲਾਟਰੀ ਨਿਕਲੀ , ਪਰ ਜੇਤੂ ਦਾ ਨਹੀਂ ਲੱਗਿਆ ਪਤਾ!  
Bibi Jagir Kaur ਦੀ ਅਕਾਲੀ ਦਲ 'ਚ ਵਾਪਸੀ , ਸੁਖਬੀਰ ਬਾਦਲ ਨੇ ਪਾਰਟੀ 'ਚ ਕਰਵਾਇਆ ਸ਼ਾਮਲ
Bibi Jagir Kaur ਦੀ ਅਕਾਲੀ ਦਲ 'ਚ ਵਾਪਸੀ , ਸੁਖਬੀਰ ਬਾਦਲ ਨੇ ਪਾਰਟੀ 'ਚ ਕਰਵਾਇਆ ਸ਼ਾਮਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Two Planes Collided on The Airport: ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 
Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Embed widget