Farmer Protets: ਸਿੱਧੂ ਨੇ ਭਗਵੰਤ ਮਾਨ ਤੋਂ ਹਰਿਆਣਾ ਦੀ ਕਾਰਵਾਈ ਖ਼ਿਲਾਫ਼ ਮੰਗਿਆ ਜਵਾਬ, ਕਿਹਾ- ਕਾਇਰਤਾ ਦੀ ਸਜ਼ਾ ਸਿਆਸੀ ਮੌਤ
ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਸ਼ੇਅਰ ਕਰਦਿਆਂ ਕਿਹਾ- ਕਾਇਰਤਾ ਦੀ ਸਜ਼ਾ ਸਿਆਸੀ ਮੌਤ ਹੈ। ਇਹ ਸਾਡੇ ਖੇਤਰੀ ਅਧਿਕਾਰ ਖੇਤਰ ਵਿੱਚ ਹੋ ਰਿਹਾ ਹੈ। ਰਿਮੋਟ ਕੰਟਰੋਲ ਮੁੱਖ ਮੰਤਰੀ/ਗ੍ਰਹਿ ਮੰਤਰੀ ਭਗਵੰਤ ਮਾਨ ਮੂਕ ਦਰਸ਼ਕ ਬਣੇ ਹੋਏ ਹਨ। ਇਹ ਬਹੁਤ ਸ਼ਰਮ ਦੀ ਗੱਲ ਹੈ।
Farmer Protest: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਇਹ ਦੂਜੀ ਵਾਰ ਹੈ ਜਦੋਂ ਸਿੱਧੂ ਨੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ 'ਤੇ ਹੋਈ ਗੋਲੀਬਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਇਸ ਵਾਰ ਉਸ ਵੱਲੋਂ ਕਾਰਵਾਈ ਨਾ ਕਰਨ ਨੂੰ ਕਾਇਰਤਾ ਕਰਾਰ ਦਿੱਤਾ ਗਿਆ ਹੈ।
ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਸ਼ੇਅਰ ਕਰਦਿਆਂ ਕਿਹਾ- ਕਾਇਰਤਾ ਦੀ ਸਜ਼ਾ ਸਿਆਸੀ ਮੌਤ ਹੈ। ਇਹ ਸਾਡੇ ਖੇਤਰੀ ਅਧਿਕਾਰ ਖੇਤਰ ਵਿੱਚ ਹੋ ਰਿਹਾ ਹੈ। ਰਿਮੋਟ ਕੰਟਰੋਲ ਮੁੱਖ ਮੰਤਰੀ/ਗ੍ਰਹਿ ਮੰਤਰੀ ਭਗਵੰਤ ਮਾਨ ਮੂਕ ਦਰਸ਼ਕ ਬਣੇ ਹੋਏ ਹਨ। ਇਹ ਬਹੁਤ ਸ਼ਰਮ ਦੀ ਗੱਲ ਹੈ।
बुज़दिली की सज़ा सियासी मौत है … This is happening on our territorial jurisdiction … remote control CM/Home minister @BhagwantMann a mute spectator - shameful ! pic.twitter.com/xrUMlyXI9P
— Navjot Singh Sidhu (@sherryontopp) February 16, 2024
ਭਾਵੇਂ ਨਵਜੋਤ ਸਿੰਘ ਸਿੱਧੂ ਕਾਰਨ ਕਾਂਗਰਸ 'ਚ ਫੁੱਟ ਪੈਂਦੀ ਨਜ਼ਰ ਆ ਰਹੀ ਹੈ ਪਰ ਸਿੱਧੂ ਲਗਾਤਾਰ ਵਿਰੋਧੀ ਧਿਰ ਦੇ ਨੇਤਾ ਵਾਂਗ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧ ਰਹੇ ਹਨ।
ਜ਼ਿਕਰ ਕਰ ਦਈਏ ਕਿ ਦੋ ਦਿਨ ਪਹਿਲਾਂ ਵੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿੱਚ ਹਰਿਆਣਾ ਪੁਲਿਸ ਅਤੇ ਰਿਜ਼ਰਵ ਫੋਰਸਾਂ ਵੱਲੋਂ ਸੁੱਟੇ ਜਾ ਰਹੇ ਗੋਲੀਬਾਰੀ ਅਤੇ ਅੱਥਰੂ ਗੈਸ ਦੇ ਗੋਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਉਠਾਈ ਸੀ। ਸਿੱਧੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੀਆਂ ਸਰਹੱਦਾਂ ਦੀ ਰਾਖੀ ਲਈ ਕਾਰਵਾਈ ਕਰਨ ਲਈ ਕਿਹਾ ਗਿਆ ਸੀ।
ਪੰਜਾਬ ਸਰਕਾਰ ਨੂੰ ਆਪਣੀ ਖੇਤਰੀ ਪ੍ਰਭੂਸੱਤਾ ਤੇ ਸੰਘੀ ਢਾਂਚੇ ਦੀ ਰੱਖਿਆ ਕਰਨੀ ਚਾਹੀਦੀ ਹੈ ਅਤੇ ਸਾਡੀ ਧਰਤੀ 'ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪੰਜਾਬੀਆਂ 'ਤੇ ਹਮਲਾ/ਜ਼ਖਮੀ ਕਰਨ ਦੀਆਂ ਹਰਿਆਣਾ ਦੀਆਂ ਕੋਸ਼ਿਸ਼ਾਂ ਨੂੰ ਅਸਫਲ ਕਰਨਾ ਚਾਹੀਦਾ ਹੈ - ਸਾਡੇ ਸੰਘੀ ਢਾਂਚੇ ਨੂੰ ਬਚਾਉਣਾ ਚਾਹੀਦਾ ਹੈ ਜਿਵੇਂ ਕਿ @MamataOfficial ਨੇ ਬੰਗਾਲ… pic.twitter.com/jkecCGUwT9
— Navjot Singh Sidhu (@sherryontopp) February 14, 2024
ਸਿੱਧੂ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੂੰ ਆਪਣੀ ਖੇਤਰੀ ਪ੍ਰਭੂਸੱਤਾ ਦੀ ਰਾਖੀ ਕਰਨੀ ਚਾਹੀਦੀ ਹੈ। ਸਾਡੀ ਧਰਤੀ 'ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪੰਜਾਬੀਆਂ 'ਤੇ ਹਮਲਾ/ਜ਼ਖਮੀ ਕਰਨ ਦੇ ਹਰਿਆਣਾ ਦੇ ਯਤਨਾਂ ਨੂੰ ਨਾਕਾਮ ਕੀਤਾ ਜਾਣਾ ਚਾਹੀਦਾ ਹੈ।
ਸਾਡੇ ਸੰਘੀ ਢਾਂਚੇ ਨੂੰ ਮਮਤਾ ਬੈਨਰਜੀ ਵਾਂਗ ਸੁਰੱਖਿਅਤ ਰੱਖਿਆ ਜਾਣਾ ਚਾਹੀਦਾ ਹੈ, ਜਦੋਂ ਬੰਗਾਲ 'ਤੇ ਹਮਲਾ ਕੀਤਾ ਸੀ, ਤਾਂ ਉਸਨੇ ਸੀ.ਬੀ.ਆਈ. ਦੇ ਅਧਿਕਾਰੀਆਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ।