
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਡਾਕਟਰ ਕੁਲਦੀਪ ਸੋਲੰਕੀ ਨੇ ਨਵਜੋਤ ਕੌਰ ਨੂੰ ਪੱਤਰ ਲਿਖ ਕੇ ਜਾਣਕਾਰੀ ਮੰਗੀ ਹੈ ਕਿ ਉਸ ਦੇ ਪਤੀ ਨੇ ਖੁਰਾਕ ਰਾਹੀਂ ਕੈਂਸਰ ਨੂੰ ਠੀਕ ਕਰਨ ਦਾ ਦਾਅਵਾ ਕੀਤਾ ਹੈ। ਕੀ ਤੁਸੀਂ ਉਸਦੇ ਬਿਆਨ ਦਾ ਪੂਰਾ ਸਮਰਥਨ ਕਰਦੇ ਹੋ?

Punjab News: ਪੰਜਾਬ ਕਾਂਗਰਸ ਨੇਤਾ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ (navjot Singh Sidhu) ਦੀ ਪਤਨੀ ਦੇ ਦਾਅਵੇ 'ਤੇ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ ਪੱਤਰ ਲਿਖ ਕੇ ਨਵਜੋਤ ਕੌਰ ਨੂੰ 850 ਕਰੋੜ ਰੁਪਏ ਦਾ ਨੋਟਿਸ ਭੇਜਿਆ ਹੈ ਕਿ ਨਿੰਬੂ ਪਾਣੀ, ਕੱਚੀ ਹਲਦੀ ਅਤੇ ਨਿੰਮ ਕੈਂਸਰ ਨੂੰ ਠੀਕ ਕਰ ਸਕਦੇ ਹਨ।
ਛੱਤੀਸਗੜ੍ਹ ਸਿਵਲ ਸੁਸਾਇਟੀ ਦੇ ਕਨਵੀਨਰ ਡਾ: ਕੁਲਦੀਪ ਸੋਲੰਕੀ ਨੇ ਕਿਹਾ ਕਿ ਤੁਹਾਡੀ ਖੁਰਾਕ ਬਾਰੇ ਸੁਣ ਕੇ ਦੇਸ਼-ਵਿਦੇਸ਼ ਵਿੱਚ ਕੈਂਸਰ ਦੇ ਮਰੀਜ਼ਾਂ ਵਿੱਚ ਐਲੋਪੈਥੀ ਦਵਾਈ ਪ੍ਰਤੀ ਭੰਬਲਭੂਸਾ ਤੇ ਵਿਰੋਧ ਦੀ ਸਥਿਤੀ ਪੈਦਾ ਹੋ ਰਹੀ ਹੈ। ਇਲਾਜ ਦੇ ਦਸਤਾਵੇਜ਼ 7 ਦਿਨਾਂ ਦੇ ਅੰਦਰ ਪੇਸ਼ ਕਰੋ। ਉਨ੍ਹਾਂ ਕਿਹਾ ਕਿ ਜੇਕਰ 7 ਦਿਨਾਂ ਅੰਦਰ ਮੁਆਫ਼ੀ ਜਾਂ ਸਬੂਤ ਨਾ ਮਿਲੇ ਤਾਂ ਉਹ ਆਪਣੇ ਵਕੀਲ ਰਾਹੀਂ ਅਦਾਲਤ 'ਚ ਜਾਣਗੇ |
ਡਾਕਟਰ ਕੁਲਦੀਪ ਸੋਲੰਕੀ ਨੇ ਨਵਜੋਤ ਕੌਰ ਨੂੰ ਪੱਤਰ ਲਿਖ ਕੇ ਜਾਣਕਾਰੀ ਮੰਗੀ ਹੈ ਕਿ ਉਸ ਦੇ ਪਤੀ ਨੇ ਖੁਰਾਕ ਰਾਹੀਂ ਕੈਂਸਰ ਨੂੰ ਠੀਕ ਕਰਨ ਦਾ ਦਾਅਵਾ ਕੀਤਾ ਹੈ। ਕੀ ਤੁਸੀਂ ਉਸਦੇ ਬਿਆਨ ਦਾ ਪੂਰਾ ਸਮਰਥਨ ਕਰਦੇ ਹੋ?
ਕੀ ਤੁਸੀਂ ਮਹਿਸੂਸ ਕਰਦੇ ਹੋ ਕਿ ਐਲੋਪੈਥੀ ਦਵਾਈ ਦੇ ਇਲਾਜ ਦਾ ਜੋ ਤੁਸੀਂ ਕਈ ਹਸਪਤਾਲਾਂ ਵਿੱਚ ਕਰਵਾਇਆ ਹੈ, ਉਸ ਦਾ ਤੁਹਾਨੂੰ ਕੋਈ ਲਾਭ ਨਹੀਂ ਹੋਇਆ ?
ਕੀ ਤੁਸੀਂ ਕੈਂਸਰ ਮੁਕਤ ਹੋਣ ਲਈ ਆਪਣੀ ਖੁਰਾਕ ਵਿੱਚ ਨਿੰਮ ਦੇ ਪੱਤੇ, ਨਿੰਬੂ ਪਾਣੀ, ਤੁਲਸੀ ਦੇ ਪੱਤੇ, ਹਲਦੀ ਦਾ ਸੇਵਨ ਕੀਤਾ ਹੈ ? ਕੋਈ ਐਲੋਪੈਥੀ ਦਵਾਈ ਨਹੀਂ ਵਰਤੀ ?
ਜੇ ਤੁਸੀਂ ਆਪਣੇ ਪਤੀ ਦੇ ਦਾਅਵੇ ਦਾ ਸਮਰਥਨ ਕਰਦੇ ਹੋ, ਤਾਂ ਸਾਨੂੰ 7 ਦਿਨਾਂ ਦੇ ਅੰਦਰ ਸਾਰੇ ਪ੍ਰਮਾਣਿਤ ਦਸਤਾਵੇਜ਼ ਪ੍ਰਦਾਨ ਕਰੋ, ਜੋ ਇਹ ਸਾਬਤ ਕਰ ਸਕਦੇ ਹਨ ਕਿ ਤੁਸੀਂ ਬਿਨਾਂ ਕਿਸੇ ਦਵਾਈ ਦੇ ਜਾਂ ਬਿਨਾਂ ਕਿਸੇ ਡਾਕਟਰੀ ਸਹਾਇਤਾ ਦੇ ਆਪਣੀ ਖੁਰਾਕ ਵਿੱਚ ਤਬਦੀਲੀ ਕਰਕੇ 40 ਦਿਨਾਂ ਵਿੱਚ ਸਟੇਜ 4 ਦੇ ਕੈਂਸਰ ਨੂੰ ਠੀਕ ਕਰ ਲਿਆ ਹੈ ਤੁਸੀਂ ਕੈਂਸਰ ਮੁਕਤ ਹੋ ਗਏ ਹੋ।
ਡਾਕਟਰ ਕੁਲਦੀਪ ਸੋਲੰਕੀ ਨੇ ਆਪਣੇ ਪੱਤਰ ਵਿੱਚ ਨਵਜੋਤ ਕੌਰ ਨੂੰ ਕਿਹਾ ਹੈ ਕਿ ਜੇ ਉਨ੍ਹਾਂ ਕੋਲ ਆਪਣੇ ਪਤੀ ਨਵਜੋਤ ਸਿੱਧੂ ਦੇ ਦਾਅਵਿਆਂ ਦੇ ਸਮਰਥਨ ਲਈ ਕੋਈ ਪ੍ਰਮਾਣਿਤ ਦਸਤਾਵੇਜ਼ ਅਤੇ ਮੈਡੀਕਲ ਸਬੂਤ ਨਹੀਂ ਹਨ, ਤਾਂ ਉਹ ਪ੍ਰੈਸ ਕਾਨਫਰੰਸ ਕਰਕੇ ਸਪੱਸ਼ਟੀਕਰਨ ਦੇਣ।
ਸੋਲੰਕੀ ਨੇ ਕਿਹਾ ਕਿ ਉਨ੍ਹਾਂ ਦਾ ਬਿਆਨ ਕੈਂਸਰ ਦੇ ਦੂਜੇ ਮਰੀਜ਼ਾਂ ਨੂੰ ਭੰਬਲਭੂਸੇ ਵਿੱਚ ਪਾ ਰਿਹਾ ਹੈ। ਉਹ ਆਪਣੀਆਂ ਦਵਾਈਆਂ, ਇਲਾਜ ਅਤੇ ਡਾਕਟਰੀ ਇਲਾਜਾਂ ਨੂੰ ਛੱਡ ਕੇ ਅਤੇ ਤੁਹਾਡੇ ਅਤੇ ਤੁਹਾਡੇ ਪਤੀ ਦੇ ਕਹਿਣ 'ਤੇ ਭਰੋਸਾ ਕਰਕੇ ਆਪਣੀ ਜ਼ਿੰਦਗੀ ਨਾਲ ਜੂਆ ਖੇਡ ਰਹੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
