ਪੜਚੋਲ ਕਰੋ

ਨਵਜੋਤ ਸਿੰਘ ਮੰਡੇਰ ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Punjab News: ਨਵਜੋਤ ਸਿੰਘ ਮੰਡੇਰ ਨੇ ਅੱਜ ਇੱਥੇ ਸੈਕਟਰ-33 ਡੀ ਸਥਿਤ ਪੇਡਾ ਕੰਪਲੈਕਸ ਵਿਖੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਚੀਮਾ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।

Punjab News: ਨਵਜੋਤ ਸਿੰਘ ਮੰਡੇਰ (ਜਰਗ) ਨੇ ਅੱਜ ਇੱਥੇ ਸੈਕਟਰ-33 ਡੀ ਸਥਿਤ ਪੇਡਾ ਕੰਪਲੈਕਸ ਵਿਖੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਚੀਮਾ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਨਵਜੋਤ ਸਿੰਘ ਆਪਣੀ ਮਾਤਾ ਪ੍ਰਿੰਸੀਪਲ ਪਰਮਜੀਤ ਕੌਰ, ਪਤਨੀ ਪ੍ਰਿੰਸੀਪਲ ਜਸਵੀਰ ਕੌਰ, ਪੁੱਤਰ ਜਸਕੰਵਰ ਸਿੰਘ ਮੰਡੇਰ ਅਤੇ ਨਵਕੰਵਰ ਸਿੰਘ ਮੰਡੇਰ ਨਾਲ ਪੇਡਾ ਕੰਪਲੈਕਸ ਵਿਖੇ ਪੁੱਜੇ। ਇਹ ਜ਼ਿੰਮੇਵਾਰੀ ਸੌਂਪਣ ਅਤੇ ਉਨ੍ਹਾਂ ਵਿੱਚ ਵਿਸ਼ਵਾਸ ਪ੍ਰਗਟਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ  ਨਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।


ਅਮਨ ਅਰੋੜਾ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਨਵਿਆਉਣਯੋਗ ਊਰਜਾ ਸਾਡਾ ਭਵਿੱਖ ਹੈ ਅਤੇ ਕੁਦਰਤੀ ਊਰਜਾ ਦੀ ਸੁਚੱਜੀ ਅਤੇ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਨਵਿਆਉਣਯੋਗ ਊਰਜਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।


ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ  ਨਵਜੋਤ ਦੀ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਨਿਯੁਕਤੀ ਨਾਲ ਸਾਡੀ ਟੀਮ ਮੁਕੰਮਲ ਹੋ ਗਈ ਹੈ ਅਤੇ ਹੁਣ ਅਸੀਂ ਨਵਿਆਉਣਯੋਗ ਊਰਜਾ ਖੇਤਰ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਵਿਕਾਸ ਲਈ ਹੋਰ ਠੋਸ ਯਤਨ ਕਰਾਂਗੇ।
ਇਸ ਮੌਕੇ ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ‘ਆਪ’ ਦੇ ਚੀਫ ਵ੍ਹਿਪ ਬਲਜਿੰਦਰ ਕੌਰ, ਪੇਡਾ ਦੇ ਚੇਅਰਮੈਨ ਐਚ.ਐਸ.ਹੰਸਪਾਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ: ਸੁਖਪਾਲ ਸਿੰਘ ਅਤੇ ਪੰਜਾਬ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਵੀ ਪੇਡਾ ਕੰਪਲੈਕਸ ਪਹੁੰਚ ਕੇ ਨਵਜੋਤ ਸਿੰਘ ਨੂੰ ਵਧਾਈ ਦਿੱਤੀ।


ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਵਿਧਾਇਕ ਲਖਬੀਰ ਸਿੰਘ ਰਾਏ, ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਹਾਕਮ ਸਿੰਘ ਅਤੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਮੁੱਖ ਮੰਤਰੀ ਦੇ ਓ.ਐਸ.ਡੀ. ਮਨਜੀਤ ਸਿੰਘ ਸਿੱਧੂ, ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ, ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ, ਪੰਜਾਬੀ ਦੇ ਪ੍ਰਸਿੱਧ ਖੇਡ ਲੇਖਕ ਪ੍ਰਿੰਸੀਪਲ ਸਰਵਣ ਸਿੰਘ, ਡਾ. ਭੀਮ ਇੰਦਰ ਸਿੰਘ, ਪ੍ਰੀਤਮ ਰੁਪਾਲ, ਗੁਰਜੀਤ ਸਿੰਘ ਪੁਰੇਵਾਲ, ਗੁਰਚਰਨ ਸਿੰਘ ਸ਼ੇਰਗਿੱਲ, ਡਾ. ਜੇ.ਐਸ. ਸੰਘੇੜਾ, ਹਰਦਿਆਲ ਸਿੰਘ ਥੂਹੀ, ਜਸਵੀਰ ਝੱਜ, ਡਾ. ਗੁਲਜ਼ਾਰ ਪੰਧੇਰ ਅਤੇ ਪਾਲਾ ਰਾਜੇਵਾਲੀਆ ਸ਼ਾਮਲ ਸਨ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget