ਅੰਮ੍ਰਿਤਸਰ: ਕਾਂਗਰਸ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਹੁਣ ਸਿੱਧੇ ਤੇ ਸਪਸ਼ਟ ਤੌਰ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  'ਤੇ ਵਰ੍ਹਨ ਲੱਗੇ ਹਨ। ਸਿੱਧੂ ਨੇ ਤਾਜ਼ਾ ਟਵੀਟ ਵਿੱਚ ਇੱਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਤੇ ਹਮਲਾ ਬੋਲਿਆ ਹੈ।


ਸਿੱਧੂ ਨੇ ਟਵੀਟ 'ਚ ਲਿਖਿਆ ਅੱਜ ਤੇ ਕੱਲ੍ਹ ਹਰ ਵੇਲੇ ਮੇਰੀ ਆਤਮਾ ਗੁਰੂ ਸਾਹਿਬ ਲਈ ਨਿਆਂ ਦੀ ਮੰਗ ਕਰਦੀ ਹੈ। ਪੰਜਾਬ ਦੇ ਹਿੱਤ ਪਾਰਟੀ ਤੋਂ ਉਪਰ ਹਨ, ਪਾਰਟੀ ਸਾਥੀਆਂ ਦੇ ਮੋਢਿਆਂ ਤੇ ਰੱਖ ਕੇ ਚਲਾਉਣੀ ਛੱਡੋ। ਤੁਸੀਂ ਸਿੱਧੇ ਤੌਰ 'ਤੇ ਜ਼ਿੰਮੇਵਾਰ ਅਤੇ ਜਵਾਬਦੇਹ ਹੋ - ਮਹਾਨ ਗੁਰੂ ਦੇ ਦਰਬਾਰ ਵਿੱਚ ਕੌਣ ਤੁਹਾਡੀ ਰੱਖਿਆ ਕਰੇਗਾ?


<blockquote class="twitter-tweet"><p lang="en" dir="ltr">Yesterday &amp; Today, My soul’s demand is Justice for Guru Sahib, will reiterate it tomorrow as well ! Punjab’s Conscience is above party lines, Stop firing from party colleagues shoulders. You are directly Responsible &amp; Answerable - Who will protect you in court of the Great Guru ?</p>&mdash; Navjot Singh Sidhu (@sherryontopp) <a rel='nofollow'>May 13, 2021</a></blockquote> <script async src="https://platform.twitter.com/widgets.js" charset="utf-8"></script>


ਸਿੱਧੂ ਬੇਬਾਕੀ ਨਾਲ ਲਗਾਤਾਰ ਪੰਜਾਬ ਸਰਕਾਰ ਤੇ ਨਿਸ਼ਾਨੇ ਵਿੰਨ੍ਹ ਰਹੇ ਹਨ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਲਗਾਤਾਰ ਚੌਕੇ-ਛੱਕੇ ਲਾ ਰਹੇ ਸਾਬਕਾ ਮੰਤਰੀ ਨਵਜੋਤ ਸਿੱਧੂ ਜਲਦ ਆਊਟ ਹੋ ਸਕਦੇ ਹਨ ਕਿਉਂਕਿ ਕੈਪਟਨ ਦੀ ਟੀਮ ਨੇ ਫੀਲਡਿੰਗ ਬੇਹੱਦ ਸਖਤ ਕਰ ਦਿੱਤੀ ਹੈ। ਸਿੱਧੂ ਦੀ ਧੂੰਆਂਧਾਰ ਬੈਟਿੰਗ ਨੂੰ ਵੇਖਦਿਆਂ ਕੈਪਟਨ ਮੈਦਾਨ ਵਿੱਚ ਆਪਣੇ ਮੰਤਰੀ ਉਤਾਰ ਰਹੇ ਹਨ।


ਬੁੱਧਵਾਰ ਨੂੰ ਚਾਰ ਮੰਤਰੀਆਂ ਨੇ ਮੁੱਖ ਮੰਤਰੀ ਦੇ ਪੱਖ ’ਚ ਨਿੱਤਰਦਿਆਂ ਸਿੱਧੂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ। ਇਨ੍ਹਾਂ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਸ਼ਾਮਲ ਹਨ।


ਦੱਸ ਦਈਏ ਕਕਿ ਕੁਝ ਦਿਨ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਵੀ ਜਾਰੀ ਬਿਆਨ ਰਾਹੀਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ। ਇਸ ਤਰ੍ਹਾਂ ਨਾਲ ਸਿੱਧੂ ਖ਼ਿਲਾਫ਼ ਤੇ ਮੁੱਖ ਮੰਤਰੀ ਦੇ ਪੱਖ ’ਚ ਖੜ੍ਹਨ ਵਾਲੇ ਮੰਤਰੀਆਂ ਦੀ ਗਿਣਤੀ ਸੱਤ ਹੋ ਗਈ ਹੈ।


ਮੰਤਰੀਆਂ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਕੈਪਟਨ ’ਤੇ ਨਿਸ਼ਾਨਾ ਸੇਧ ਕੇ ਕੀਤੇ ਜਾ ਰਹੇ ਹਮਲੇ ਕਾਂਗਰਸ ਲਈ ਤਬਾਹੀ ਦਾ ਸੱਦਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਤੇ ਸੂਬੇ ਦੀਆਂ ਵਿਰੋਧੀ ਪਾਰਟੀਆਂ ਜਿਵੇਂ ਆਮ ਆਦਮੀ ਪਾਰਟੀ ਜਾਂ ਬੀਜੇਪੀ ਵਿਚਾਲੇ ਆਪਸੀ ਮਿਲੀਭੁਗਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।


ਉਨ੍ਹਾਂ ਕਿਹਾ ਕਿ ਇਹ ਸੰਭਵ ਹੈ ਕਿ ਸਿੱਧੂ ਵੱਲੋਂ ਮੁੱਖ ਮੰਤਰੀ ’ਤੇ ਨਿਸ਼ਾਨਾ ਸੇਧ ਕੇ ਕੀਤੇ ਜਾ ਰਹੇ ਹਮਲੇ ਸੂਬੇ ਵਿੱਚ ਆਪਣੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਲਈ ਪੰਜਾਬ ਕਾਂਗਰਸ ਵਿੱਚ ਸਮੱਸਿਆ ਪੈਦਾ ਕਰਨ ਲਈ ‘ਆਪ’ ਜਾਂ ਭਾਜਪਾ ਆਗੂਆਂ ਵੱਲੋਂ ਉਕਸਾ ਕੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ,‘‘ਜਿਸ ਤਰੀਕੇ ਨਾਲ ਸਿੱਧੂ ਵੱਲੋਂ ਸੂਬਾ ਸਰਕਾਰ ਖ਼ਾਸ ਕਰਕੇ ਕੈਪਟਨ ਖ਼ਿਲਾਫ਼ ਹਮਲਾਵਰ ਢੰਗ ਨਾਲ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਤੋਂ ਤਾਂ ਮੁੱਖ ਮੰਤਰੀ ਖਿਲਾਫ਼ ਸਾਜ਼ਿਸ਼ ਦਾ ਹੀ ਅਨੁਮਾਨ ਲੱਗਦਾ ਹੈ।’’


ਚਾਰਾਂ ਮੰਤਰੀਆਂ ਨੇ ਕਿਹਾ ਕਿ ਕਾਂਗਰਸ ਵਿਧਾਇਕ ਦੇ ਬੇਅਦਬੀ ਤੇ ਹੋਰ ਮੁੱਦਿਆਂ ’ਤੇ ਕੈਪਟਨ ’ਤੇ ਜ਼ੁਬਾਨੀ ਹਮਲੇ ਪਾਰਟੀ ਖ਼ਿਲਾਫ਼ ਸ਼ਰ੍ਹੇਆਮ ਬਗ਼ਾਵਤ ਹੈ। ਸਿੱਧੂ ਦੀ ਹੁਕਮ ਅਦੂਲੀ ਨੂੰ ਪੂਰੀ ਤਰ੍ਹਾਂ ਅਨੁਸ਼ਾਸਨਹੀਣ ਕਰਾਰ ਦਿੰਦਿਆਂ ਮੰਤਰੀਆਂ ਨੇ ਕਿਹਾ ਕਿ ਅਜਿਹੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਿਸੇ ਵੀ ਰਾਜਨੀਤਕ ਪਾਰਟੀ ਵੱਲੋਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਤੇ ਉਹ ਵੀ ਉਸ ਸਮੇਂ ਜਦੋਂ ਸੂਬੇ ਵਿੱਚ ਚੋਣਾਂ ਹੋਣ ਵਾਲੀਆਂ ਹੋਣ।


ਉਨ੍ਹਾਂ ਕਿਹਾ, ‘‘ਉਸ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਜਾਣਾ ਚਾਹੀਦਾ ਹੈ, ਜੇਕਰ ਉਹ ਕੱਢਿਆ ਨਹੀਂ ਗਿਆ ਤਾਂ ਪੰਜਾਬ ਕਾਂਗਰਸ ਵਿੱਚ ਉਸ ਦੀ ਲਗਾਤਾਰ ਮੌਜੂਦਗੀ ਪਾਰਟੀ ਦੀ ਸੂਬਾ ਇਕਾਈ ਵਿੱਚ ਗੜਬੜ ਪੈਦਾ ਕਰ ਰਹੀ ਹੈ ਤੇ ਚੋਣਾਂ ਦੀ ਤਿਆਰੀ ਦੇ ਮਹੱਤਵਪੂਰਨ ਕੰਮ ਤੋਂ ਧਿਆਨ ਭਟਕਾ ਰਹੀ ਹੈ।’’