ਚੰਡੀਗੜ੍ਹ: ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ੴ ਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਆਪਣੇ ਉੱਪਰ ਲੈਣ ਦੇ ਮਾਮਲੇ 'ਚ ਸਿੱਖ ਜਗਤ ਕੋਲੋਂ ਮੁਆਫ਼ੀ ਮੰਗੀ ਹੈ। ਸਿੱਧੂ ਨੇ ਅੱਜ ਸਵੇਰੇ ਟਵੀਟ ਕੀਤਾ ਤੇ ਲਿਖਿਆ ਕਿ "ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉੱਚ ਹੈ ਤੇ ਜੇਕਰ ਮੈਂ ਅਣਜਾਣੇ 'ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ।"
ਕਾਂਗਰਸੀ ਲੀਡਰ ਨਵਜੋਤ ਸਿੱਧੂ ਉਸ ਵੇਲੇ ਨਵੇਂ ਵਿਵਾਦ ਵਿੱਚ ਘਿਰ ਗਏ ਸੀ ਜਦੋਂ ਸਿੱਖ ਯੂਥ ਪਾਵਰ ਆਫ ਪੰਜਾਬ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੱਤਰ ਦੇ ਕੇ ਸਿੱਧੂ ਖ਼ਿਲਾਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕਾਰਵਾਈ ਦੀ ਮੰਗ ਕੀਤੀ ਸੀ। ਜਥੇਬੰਦੀ ਨੇ ਇਸ ਸਬੰਧੀ ਪੱਤਰ ਪੁਲਿਸ ਨੂੰ ਵੀ ਸੌਂਪਿਆ ਸੀ।
ਜਥੇਬੰਦੀ ਦੇ ਆਗੂ ਪਰਮਜੀਤ ਸਿੰਘ ਅਕਾਲੀ ਨੇ ਆਖਿਆ ਸੀ ਕਿ ਕਾਂਗਰਸੀ ਵਿਧਾਇਕ ਨਵਜੋਤ ਸਿੱਧੂ ਦੀ ਫੋਟੋ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਵਿੱਚ ਉਸ ਨੇ ਸ਼ਾਲ ਜਾਂ ਲੋਈ ਲਈ ਹੋਈ ਹੈ। ਉਸ ਉਪਰ ਇਕ ਓਂਕਾਰ ਤੇ ਖੰਡੇ ਦੀ ਤਸਵੀਰ ਬਣੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਮੁਤਾਬਕ ਇਹ ਗੁਰਬਾਣੀ ਜਾਂ ਸਿੱਖ ਚਿੰਨ੍ਹਾਂ ਦੀ ਬੇਅਦਬੀ ਹੈ। ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਉਨ੍ਹਾਂ ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਕਾਂਗਰਸੀ ਆਗੂ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਇਸੇ ਤਰ੍ਹਾਂ ਇਕ ਮੰਗ ਪੱਤਰ ਪੁਲਿਸ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ ਸੀ ਤੇ ਉਸ ਵਿੱਚ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ।
Election Results 2024
(Source: ECI/ABP News/ABP Majha)
ੴ ਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਲੈਣ ਦੇ ਮਾਮਲੇ 'ਚ ਸਿੱਧੂ ਨੇ ਮੰਗੀ ਮੁਆਫੀ
ਏਬੀਪੀ ਸਾਂਝਾ
Updated at:
30 Dec 2020 11:42 AM (IST)
ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ੴ ਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਆਪਣੇ ਉੱਪਰ ਲੈਣ ਦੇ ਮਾਮਲੇ 'ਚ ਸਿੱਖ ਜਗਤ ਕੋਲੋਂ ਮੁਆਫ਼ੀ ਮੰਗੀ ਹੈ।
- - - - - - - - - Advertisement - - - - - - - - -