(Source: ECI/ABP News/ABP Majha)
Pargat Singh: ਨਵਜੋਤ ਸਿੱਧੂ ਦਾ ਅਹਿਮ ਫੈਸਲਾ, ਪਰਗਟ ਸਿੰਘ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Pargat Singh: ਨਵਜੋਤ ਸਿੱਧੂ ਦਾ ਅਹਿਮ ਫੈਸਲਾ, ਪਰਗਟ ਸਿੰਘ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ: ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਨੇ ਅੱਜ ਇੱਕ ਹੋਰ ਅਹਿਮ ਨਿਯੁਕਤੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸਾਥੀ ਪਰਗਟ ਸਿੰਘ (Pargat Singh) ਨੂੰ ਕਾਂਗਰਸ ਦਾ ਜਨਰਲ ਸਕੱਤਰ (ਆਰਗੇਨਾਈਜੇਸ਼ਨ) ਨਿਯੁਕਤ ਕੀਤਾ ਹੈ। ਸਿੱਧੂ ਨੇ ਅੱਜ ਇਸ ਬਾਰੇ ਪ੍ਰੈੱਸ ਰਿਲੀਜ਼ ਜਾਰੀ ਕੀਤਾ ਹੈ। ਪੰਜਾਬ ਕਾਂਗਰਸ ‘ਚ ਪਰਗਟ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਸੂਬਾ ਇਕਾਈ ਦਾ ਜਨਰਲ ਸਕੱਤਰ ਲਗਾਇਆ ਗਿਆ। ਇਹ ਜਿੰਮੇਵਾਰੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੌਂਪੀ ਹੈ।ਜਲੰਧਰ ਕੈਂਟ ਤੋਂ ਵਿਧਾਇਕ ਹਨ ਪਰਗਟ ਸਿੰਘ ਨਵਜੋਤ ਸਿੱਧੂ ਦੇ ਕਰੀਬੀ ਹਨ। ਟਵਿੱਟਰ ਉੱਤੇ ਜਾਣਕਾਰੀ ਦਿੰਦਿਆਂ ਨਵਜੋਤ ਸਿੱਧੂ ਨੇ ਪਰਗਟ ਦੇ ਨਾਂਅ ਦਾ ਐਲਾਨ ਕੀਤਾ।
ਪਾਰਟੀ ਹਾਈਕਮਾਂਡ ਵੱਲੋਂ ਨਿਯੁਕਤੀ ਨੂੰ ਮਨਜ਼ੂਰੀ ਸਿੱਧੂ ਅਤੇ ਉਨ੍ਹਾਂ ਦੇ 4 ਕਾਰਜਕਾਰੀ ਪ੍ਰਧਾਨਾਂ ਦੀ ਨਿਯੁਕਤੀ ਦੇ ਕੁਝ ਦਿਨਾਂ ਬਾਅਦ ਆਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੰ ਪ੍ਰਗਟ ਸਿੰਘ ਨੂੰ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।
ਨਵਜੋਤ ਸਿੰਘ ਸਿੱਧੂ ਦੁਆਰਾ ਜਾਰੀ ਸਰਕੂਲਰ ‘ਚ, ਲਿਖਿਆ: “ਮਾਨਯੋਗ ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ, ਏਆਈਸੀਸੀ ਦੇ ਜਨਰਲ ਸਕੱਤਰ (ਸੰਗਠਨ) ਸ਼੍ਰੀ ਕੇਸੀ ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਹਰੀਸ਼ ਰਾਵਤ ਦੀ ਪ੍ਰਵਾਨਗੀ ਨਾਲ, ਮੈਂ ਇਸ ਦੁਆਰਾ ਪਰਗਟ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ (ਸੰਗਠਨ) ਨਿਯੁਕਤ ਕਰੋ। ਪਰਗਟ ਸਿੰਘ ਵੀ ਉਨ੍ਹਾਂ ਲੋਕਾਂ ‘ਚੋਂ ਇੱਕ ਹਨ, ਜਿਹੜੇ ਆਪਣੀ ਹੀ ਸਰਕਾਰ ਦੇ ਕੰਮ ਕਾਜ ਉੱਤੇ ਸਵਾਲ ਚੁੱਕਣ ਕਾਰਨ ਚਰਚਾ ‘ਚ ਰਹਿੰਦੇ ਹਨ। ਉਹ ਮੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਨੂੰ ਵੀ ਨਿਸ਼ਾਨਾ ਬਣਾਉਣ ਤੋਂ ਸੰਕੋਚ ਨਹੀਂ ਕਰਦੇ।
ਇਹ ਵੀ ਪੜ੍ਹੋ: Earthquake In Haiti: ਜਬਰਦਸਤ ਭੂਚਾਲ ਕਾਰਨ 1200 ਤੋਂ ਵੱਧ ਲੋਕਾਂ ਦੀ ਮੌਤ, 5700 ਤੋਂ ਵੱਧ ਜ਼ਖਮੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin