Punjab Election 2022: ਕਾਂਗਰਸ ਨੇਤਾ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਸੁਰਖੀਆਂ 'ਚ ਹਨ। ਅਕਸਰ ਉਨ੍ਹਾਂ ਦੀਆਂ ਅਜਿਹੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀਆਂ ਹਨ, ਜਿਸ ਨੂੰ ਦੇਖ ਕੇ ਯੂਜ਼ਰਸ ਲੋਟਪੋਟ ਹੋ ਜਾਂਦੇ ਹਨ। ਅਜਿਹਾ ਹੀ ਇੱਕ ਵੀਡੀਓ ਇਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ।ਜਿਸ 'ਚ ਉਹ ਤਾਂਤਰਿਕ ਦੀ ਭੂਮਿਕਾ 'ਚ ਨਜ਼ਰ ਆ ਰਹੇ ਹਨ।ਇਸ ਵੀਡੀਓ 'ਚ ਸਿੱਧੂ ਇੱਕ ਚੋਣ ਸਭਾ ਦੇ ਸਟੇਜ 'ਤੇ ਬੈਠ ਕੇ ਅੱਖਾਂ ਬੰਦ ਕਰ
ਦਰਅਸਲ, ਇਹ ਵਾਇਰਲ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਇਹ ਵੀਡੀਓ ਮੰਗਲਵਾਰ ਦੀ ਹੈ ਜਦੋਂ ਉਹ ਚੋਣ ਪ੍ਰਚਾਰ ਲਈ ਜੌੜਾ ਫਾਟਕ ਨੇੜੇ ਦਸਮੇਸ਼ ਨਗਰ ਗਏ ਸਨ। ਇਸ ਦੌਰਾਨ ਉਨ੍ਹਾਂ ਰਾਜਵਿੰਦਰ ਮੋਹਕਮਪੁਰਾ ਦੇ ਗ੍ਰਹਿ ਵਿਖੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਇਹ ਵੀਡੀਓ ਵਾਇਰਲ ਹੋ ਗਿਆ।
ਰਿਪੋਰਟ ਮੁਤਾਬਕ ਇਸ ਮੀਟਿੰਗ ਵਿੱਚ ਰਾਜਵਿੰਦਰ ਮੋਹਕਮਪੁਰਾ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ ਤੇ ਉਨ੍ਹਾਂ ਦੇ ਬਿਲਕੁਲ ਨਾਲ ਨਵਜੋਤ ਸਿੰਘ ਸਿੱਧੂ ਬੈਠੇ ਸਨ। ਇਸ ਦੌਰਾਨ ਅਚਾਨਕ ਨਵਜੋਤ ਸਿੰਘ ਸਿੱਧੂ ਨੇ ਮੰਤਰ ਦਾ ਜਾਪ ਕਰਨਾ ਸ਼ੁਰੂ ਕਰ ਦਿੱਤਾ। ਇੰਨਾ ਹੀ ਨਹੀਂ, ਇਸ ਦੌਰਾਨ ਉਹ ਆਪਣੇ ਹੱਥਾਂ ਦੀਆਂ ਉਂਗਲਾਂ ਦੀ ਮਦਦ ਨਾਲ ਅੱਖਾਂ ਬੰਦ ਕਰ ਕੁਝ ਬੁੜਬੁੜਾਉਂਦਾ ਦੇਖਿਆ ਗਿਆ। ਇਸ ਵੀਡੀਓ ਨੂੰ ਕਿਸੇ ਨੇ ਆਪਣੇ ਮੋਬਾਈਲ ਕੈਮਰੇ ਵਿੱਚ ਕੈਦ ਕਰ ਲਿਆ ਅਤੇ ਵਾਇਰਲ ਕਰ ਦਿੱਤਾ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ