Punjab Election 2022: ਆਖਰ ਕਦੋਂ ਆਵੇਗੀ ਕਾਂਗਰਸ ਦੇ ਉਮੀਦਵਾਰਾਂ ਦੀ ਲਿਸਟ, ਡਿਜੀਟਲ ਪ੍ਰਚਾਰ ਕਰ ਰਹੇ ਸਿੱਧੂ ਨੇ ਕੀਤਾ ਇਹ ਦਾਅਵਾ
Punjab Congress: ਕਾਂਗਰਸ ਪਾਰਟੀ ਵੱਲੋਂ ਅਜੇ ਤੱਕ ਉਮੀਦਵਾਰਾਂ ਦੀ ਕੋਈ ਸੂਚੀ ਜਾਰੀ ਨਹੀਂ ਕੀਤੀ ਗਈ ਹੈ। ਕਾਂਗਰਸ ਪਾਰਟੀ ਕਈ ਵਿਧਾਇਕਾਂ ਦੀਆਂ ਟਿਕਟਾਂ ਕੱਟਣ 'ਤੇ ਵਿਚਾਰ ਕਰ ਰਹੀ ਹੈ।
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਵਿਧਾਨ ਸਭਾ ਚੋਣਾਂ ਲਈ ਆਨਲਾਈਨ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਲਈ ਡਿਜੀਟਲ ਤਰੀਕੇ ਨਾਲ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪਹਿਲਾਂ ਹੀ ਲੋਕਾਂ ਨਾਲ ਜੁੜਨ ਲਈ ਡਿਜੀਟਲ ਮਾਧਿਅਮ ਦੀ ਵਰਤੋਂ 'ਤੇ ਜ਼ੋਰ ਦਿੰਦੀ ਰਹੀ ਹੈ। ਇਸ ਦੇ ਨਾਲ ਹੀ ਸਿੱਧੂ ਨੇ ਦਾਅਵਾ ਕੀਤਾ ਕਿ ਜਲਦ ਹੀ ਕਾਂਗਰਸੀ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਡਿਜੀਟਲ ਪਹੁੰਚ ਸਿਆਸੀ ਪਾਰਟੀਆਂ ਵਿੱਚ ਸਭ ਤੋਂ ਵੱਧ ਹੈ। ਸਿੱਧੂ ਨੇ ਕਿਹਾ, “ਇਹ ਨਿਰਦੇਸ਼ ਬਹੁਤ ਸਪੱਸ਼ਟ ਹਨ ਕਿ 15 ਜਨਵਰੀ ਤੱਕ ਤੁਹਾਨੂੰ ਵ੍ਹੱਟਸਐਪ, ਫੇਸਬੁੱਕ ਅਤੇ ਟਵਿਟਰ ਵਰਗੇ ਡਿਜੀਟਲ ਮਾਧਿਅਮ ਰਾਹੀਂ ਪ੍ਰਚਾਰ ਕਰਨਾ ਹੋਵੇਗਾ। ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਅਸੀਂ 40-50 ਰੈਲੀਆਂ ਨੂੰ ਸੰਬੋਧਨ ਕਰ ਚੁੱਕੇ ਹਾਂ।"
ਸਿੱਧੂ ਨੇ ਉਮੀਦ ਜਤਾਈ ਹੈ ਕਿ 15 ਜਨਵਰੀ ਤੋਂ ਬਾਅਦ ਹਾਲਾਤ ਬਦਲ ਜਾਣਗੇ। ਉਨ੍ਹਾਂ ਕਿਹਾ, "ਸਾਨੂੰ ਉਮੀਦ ਹੈ ਕਿ 15 ਜਨਵਰੀ ਤੋਂ ਬਾਅਦ ਹਾਲਾਤ ਬਦਲ ਜਾਣਗੇ ਅਤੇ ਜੇਕਰ ਸਥਿਤੀ ਵਿਗੜਦੀ ਹੈ, ਤਾਂ ਜਿਸ ਨੂੰ ਠੀਕ ਨਹੀਂ ਕੀਤਾ ਜਾ ਸਕਦਾ ਹੈ, ਉਸ ਨੂੰ ਭੁਗਤਣਾ ਪਵੇਗਾ। ਸਾਨੂੰ ਇਹ ਇਮਤਿਹਾਨ ਪਾਸ ਕਰਨਾ ਪਵੇਗਾ। ਜ਼ਿੰਦਗੀ ਨੂੰ ਮਹੱਤਵ ਦੇਣਾ ਪੈਂਦਾ ਹੈ।"
ਸਕਰੀਨਿੰਗ ਕਮੇਟੀ ਦੀ ਹੋ ਰਹੀ ਹੈ ਮੀਟਿੰਗ
ਸਿੱਧੂ ਨੇ ਅੱਗੇ ਕਿਹਾ, “ਬੰਗਾਲ ਵਿੱਚ ਅਸੀਂ ਵੱਡੀਆਂ ਰੈਲੀਆਂ ਵੇਖੀਆਂ, ਅਸੀਂ ਪਛਤਾ ਰਹੇ ਸੀ ਅਤੇ ਬਚਾਅ ਕਰਨ ਅਤੇ ਤਿਆਰੀ ਕਰਨ ਦੀ ਬਜਾਏ, ਜੋ ਹੋਇਆ ਅਸੀਂ ਉਸ ਦੀ ਮੁਰੰਮਤ ਕਰ ਰਹੇ ਸੀ। ਮੈਨੂੰ ਲੱਗਦਾ ਹੈ ਕਿ ਕਾਂਗਰਸ ਪਾਰਟੀ ਨੇ ਤਿਆਰੀ ਦੀ ਪਹਿਲ ਕੀਤੀ ਹੈ ਅਤੇ ਇਸ ਨਾਲ ਅਸੀਂ ਬਚਾਅ ਕਰ ਸਕਾਂਗੇ।"
ਇਹ ਪੁੱਛੇ ਜਾਣ 'ਤੇ ਕਿ ਪਾਰਟੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਦੋਂ ਕਰੇਗੀ, ਸਿੱਧੂ ਨੇ ਕਿਹਾ ਕਿ ਇਸ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ, ''ਅਸੀਂ ਇਸ 'ਤੇ ਕੰਮ ਕਰ ਰਹੇ ਹਾਂ, ਸਕ੍ਰੀਨਿੰਗ ਕਮੇਟੀ ਦੀ ਮੀਟਿੰਗ ਹੋ ਰਹੀ ਹੈ। ਅਸੀਂ ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ ਇਸ 'ਤੇ ਫੈਸਲਾ ਲਵਾਂਗੇ।"
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ 78 ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀ ਸੀ। ਕਿਆਸ ਲਗਾਏ ਜਾ ਰਹੇ ਹਨ ਕਿ ਕਾਂਗਰਸ ਪਾਰਟੀ 15-17 ਵਿਧਾਇਕਾਂ ਦੀਆਂ ਟਿਕਟਾਂ ਕੱਟ ਸਕਦੀ ਹੈ।
ਇਹ ਵੀ ਪੜ੍ਹੋ: Haryana School-Colleges Closed: ਕੋਰੋਨਾ ਦੇ ਖ਼ਤਰੇ ਦੇ ਮੱਦੇਨਜ਼ਰ ਇਸ ਸੂਬੇ ਨੇ 26 ਜਨਵਰੀ ਤੱਕ ਬੰਦ ਕੀਤੇ ਸਕੂਲ ਕਾਲਜ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: