ਚੰਡੀਗੜ੍ਹ: ਕਿਸਾਨ ਅੰਦੋਲਨ ਮੁੜ ਤੇਜ਼ ਹੋਣ ਲੱਗਾ ਹੈ। ਕਿਸਾਨ 26 ਮਈ ਨੂੰ ਦੇਸ਼ ਭਰ ਵਿੱਚ ‘ਕਾਲਾ ਦਿਵਸ’ ਮਨਾ ਰਹੇ ਹਨ। ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਤੋਂ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਹੱਦਾਂ ਵੱਲ ਕੂਚ ਕਰ ਰਹੇ ਹਨ। ਇਸ ਦੌਰਾਨ ਕਾਂਗਰਸ ਪਾਰਟੀ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਕਿਸਾਨਾਂ ਦੇ ਸਮਰਥਨ ਵਿੱਚ ਪਟਿਆਲਾ ਸਥਿਤ ਰਿਹਾਇਸ਼ 'ਤੇ ਕਾਲੇ ਝੰਡੇ ਲਗਾਉਂਦੇ ਦਿਖਾਈ ਦਿੱਤੇ।
ਇਹ ਵੀ ਪੜ੍ਹੋ:ਖੁਸ਼ਖ਼ਬਰੀ! ਹੁਣ ਭਾਰਤੀ ਨੌਜਵਾਨ ਅਸਾਨੀ ਨਾਲ ਜਾ ਸਕਣਗੇ ਬ੍ਰਿਟੇਨ, ਦੋਵਾਂ ਦੇਸ਼ਾਂ ਵਿਚਾਲੇ ਅਹਿਮ ਸਮਝੌਤਾ
ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ ਜਿਸ ਵਿੱਚ ਉਹ ਆਪਣੀ ਪਤਨੀ ਸਾਬਕਾ ਐਮਐਲਏ ਨਵਜੋਤ ਕੌਰ ਸਿੱਧੂ ਦੇ ਨਾਲ ਆਪਣੇ ਘਰ ਦੀ ਛੱਤ ਤੇ ਕਾਲੇ ਝੰਡੇ ਲਗਾ ਰਹੇ ਹਨ।
ਦੱਸ ਦਈਏ ਕਿ 26 ਮਈ ਨੂੰ ਕਿਸਾਨ ਯੂਨੀਅਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਦੀਆਂ ਬਰੂਹਾਂ ’ਤੇ ਵਿੱਢੇ ਸੰਘਰਸ਼ ਨੂੰ 6 ਮਹੀਨੇ ਪੂਰੇ ਹੋ ਜਾਣਗੇ ਤੇ ਇਸੇ ਦਿਨ ਕੇਂਦਰ ਦੀ ਮੋਦੀ ਸਰਕਾਰ ਦੇ ਕਾਰਜਕਾਲ ਦੇ ਸੱਤ ਸਾਲ ਵੀ ਪੂਰੇ ਹੋ ਰਹੇ ਹਨ।
ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਲੋਕ ਆਪੋ ਆਪਣੇ ਘਰਾਂ ਜਦੋਂਕਿ ਕਿਸਾਨ ਆਪਣੇ ਖੇਤੀ ਸੰਦਾਂ ’ਤੇ ਕਾਲੇ ਝੰਡੇ ਲਾਉਣਗੇ। ਪਿੰਡਾਂ ਵਿੱਚ ਧਰਨੇ ਪ੍ਰਦਰਸ਼ਨ ਤੋਂ ਇਲਾਵਾ ਮੋਦੀ ਸਰਕਾਰ ਦੇ ਪੁਤਲੇ ਵੀ ਫੂਕੇ ਜਾਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ