ਜੰਗਲੀ ਜੀਵ ਸੁਰੱਖਿਆ ਐਕਟ ਤਹਿਤ ਕਾਲੇ ਤਿੱਤਰ ਨੂੰ ਮਾਰਨਾ ਅਪਰਾਧ ਹੈ। ਜੰਗਲੀ ਜੀਵ ਅਪਰਾਧ ਕੰਟਰੋਲ ਬਿਊਰੋ, ਭਾਰਤ ਸਰਕਾਰ ਵੱਲੋਂ ਵਣ ਤੇ ਵਾਤਾਵਰਨ ਮੰਤਰਾਲੇ ਅਧੀਨ ਸਥਾਪਤ ਸੰਸਥਾ ਹੈ। ਇਹ ਸੰਸਥਾ ਮੁਲਕ ਵਿੱਚ ਜੰਗਲੀ ਜੀਵ ਅਪਰਾਧਾਂ ਨੂੰ ਰੋਕਦੀ ਹੈ।
ਜ਼ਿਕਰਯੋਗ ਹੈ ਕਿ ਕੱਲ੍ਹ ਸ੍ਰੀ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੀ ਮੀਟਿੰਗ ਦੌਰਾਨ ਉਨ੍ਹਾਂ ਨੂੰ ਕਾਲੇ ਤਿੱਤਰ ਦਾ ਮਾਡਲ ਭੇਟ ਕੀਤਾ ਸੀ। ਸਿੱਧੂ ਨੇ ਇਸ ਨਾਲ ਕਿਸੇ ਤਰ੍ਹਾਂ ਦਾ ਵਿਵਾਦ ਹੋਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਨੂੰ ਮਾਡਲ ਭੇਟ ਕੀਤਾ ਸੀ ਤੇ ਉਹ ਹੀ ਇਸ ਬਾਰੇ ਕੁਝ ਬੋਲ ਸਕਦੇ ਹਨ।
ਹਰਿਆਣਾ ਦੇ ਵਾਲੰਟੀਅਰ ਨਰੇਸ਼ ਕਾਦਿਆਨ ਨੇ ਬਿਊਰੋ ਵਿੱਚ ਸ਼ਿਕਾਇਤ ਦੇ ਕੇ ਮੰਤਰੀ ਖ਼ਿਲਾਫ਼ ਜੰਗਲੀ ਜੀਵ ਸੁਰੱਖਿਆ ਐਕਟ ਦੀ ਧਾਰਾ 39 ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।