ਪੜਚੋਲ ਕਰੋ

ਨਵਜੋਤ ਸਿੱਧੂ ਦਾ ਪਾਕਿਸਤਾਨ ਜਾਣ ਦਾ ਪ੍ਰੋਗਰਾਮ ਹੋਇਆ ਕੈਂਸਲ, ਸ੍ਰੀ ਕਰਤਾਰਪੁਰ ਸਾਹਿਬ ਟੇਕਣਾ ਸੀ ਮੱਥਾ

Punjab News: ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ (ਸ਼ਨੀਵਾਰ) ਆਪਣੇ ਪਰਿਵਾਰ ਸਮੇਤ ਪਾਕਿਸਤਾਨ ਜਾਣਾ ਚਾਹੁੰਦੇ ਸਨ। ਉਹ ਸਰਹੱਦ ਪਾਰੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਦੇ ਚਾਹਵਾਨ ਸਨ।

Punjab News: ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ (ਸ਼ਨੀਵਾਰ) ਆਪਣੇ ਪਰਿਵਾਰ ਸਮੇਤ ਪਾਕਿਸਤਾਨ ਜਾਣਾ ਚਾਹੁੰਦੇ ਸਨ। ਉਹ ਸਰਹੱਦ ਪਾਰੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਦੇ ਚਾਹਵਾਨ ਸਨ। ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਦੌਰੇ ਦੀ ਪੋਸਟ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਸੀ ਪਰ ਹੁਣ ਉਨ੍ਹਾਂ ਨੇ ਇਸ ਨੂੰ Postpone ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਇਸ ਯਾਤਰਾ 'ਤੇ ਸਿੱਧੂ ਦੀ ਪਤਨੀ ਡਾ: ਨਵਜੋਤ ਕੌਰ, ਬੇਟੀ ਰਾਬੀਆ ਅਤੇ ਦੋਸਤ ਵੀ ਉਨ੍ਹਾਂ ਦੇ ਨਾਲ ਆਉਣ ਵਾਲੇ ਸਨ, ਪਰ ਅੱਜ ਸਵੇਰੇ ਕਰੀਬ 8.15 ਵਜੇ ਨਵਜੋਤ ਸਿੰਘ ਸਿੱਧੂ ਨੇ ਹੀ ਪ੍ਰੋਗਰਾਮ ਮੁਲਤਵੀ ਹੋਣ ਦੀ ਜਾਣਕਾਰੀ ਸਾਂਝੀ ਕੀਤੀ।

ਇਹ ਉਨ੍ਹਾਂ ਦੀ ਸ੍ਰੀ ਕਰਤਾਰਪੁਰ ਸਾਹਿਬ ਦੀ ਦੂਜੀ ਫੇਰੀ ਸੀ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਨਵੰਬਰ 2021 ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਸਨ। ਫਿਰ ਕਰੋਨਾ ਦੇ ਸਮੇਂ ਦੇ ਲਾਕਡਾਊਨ ਤੋਂ ਬਾਅਦ ਕਰਤਾਰਪੁਰ ਸਾਹਿਬ ਨੂੰ ਫਿਰ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਸੀ ਪਰ ਉਸ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ ਅਤੇ ਉਹ ਖੁਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਨ।

ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਦੇ ਪਰਿਵਾਰ ਨੇ ਲੰਬੇ ਸਮੇਂ ਤੋਂ ਕਾਂਗਰਸ ਤੋਂ ਦੂਰੀ ਬਣਾਈ ਰੱਖੀ ਹੈ। ਨਵਜੋਤ ਸਿੰਘ ਸਿੱਧੂ ਸਿਆਸਤ ਛੱਡ ਕੇ ਕ੍ਰਿਕਟ ਵਿੱਚ ਰੁੱਝੇ ਹੋਏ ਹਨ। ਹਾਲ ਹੀ 'ਚ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨੂੰ ਮਿਲਣ ਪਹੁੰਚੀ ਸੀ। ਜਿਸ ਤੋਂ ਬਾਅਦ ਪੰਜਾਬ ਕਾਂਗਰਸ 'ਚ ਹਲਚਲ ਮਚ ਗਈ ਸੀ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget