ਨਵਜੋਤ ਸਿੱਧੂ ਨੇ ਕੇਜਰੀਵਾਲ 'ਤੇ ਸਾਧਿਆ ਹਮਲਾ, ਦਿੱਲੀ ਜ਼ਰੀਏ ਪੰਜਾਬ ਸਰਕਾਰ ਨੂੰ ਕੰਟਰੋਲ ਕਰਨ ਦਾ ਇਲਜ਼ਾਮ
ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਹੈ। ਨਵਜੋਤ ਸਿੰਘ ਸਿੱਧੂ ਨੇ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਬੋਲਿਆ ਹੈ।
ਸ਼ੰਕਰ ਦਾਸ ਦੀ ਰਿਪੋਰਟ
Punjab News: ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਬੋਲਿਆ ਹੈ। ਨਵਜੋਤ ਸਿੱਧੂ ਨੇ ਦੋਸ਼ ਲਾਇਆ ਹੈ ਕਿ ਰਾਜ ਸਭਾ ਉਮੀਦਵਾਰਾਂ ਰਾਹੀਂ ਦਿੱਲੀ ਵਿੱਚ ਬੈਠੇ ਲੋਕ ਪੰਜਾਬ ਸਰਕਾਰ ’ਤੇ ਕਾਬਜ਼ ਹੋਣਾ ਚਾਹੁੰਦੇ ਹਨ।
ਨਵਜੋਤ ਸਿੱਧੂ ਨੇ ਹਰਭਜਨ ਸਿੰਘ ਨੂੰ ਰਾਜ ਸਭਾ ਲਈ ਬਿਹਤਰ ਵਿਕਲਪ ਦੱਸਿਆ ਹੈ। ਸਿੱਧੂ ਨੇ ਟਵੀਟ ਕਰਕੇ ਕਿਹਾ, ''ਦਿੱਲੀ ਦੇ ਰਿਮੋਟ ਕੰਟਰੋਲ ਲਈ ਨਵੀਂ ਬੈਟਰੀ ਮਿਲ ਗਈ ਹੈ। ਹੁਣ ਇਹ ਟਿਮਟਿਮਾ ਰਹੀ ਹੈ। ਹਰਭਜਨ ਸਿੰਘ ਇੱਕ ਅਪਵਾਦ ਹੈ। ਬਾਕੀ ਸਭ ਕੁਝ ਦਿੱਲੀ ਦੇ ਰਿਮੋਟ ਕੰਟਰੋਲ ਲਈ ਬੈਟਰੀ ਹੈ। ਇਹ ਪੰਜਾਬ ਨਾਲ ਧੋਖਾ ਹੈ।
ਸਾਬਕਾ ਕ੍ਰਿਕਟਰ ਹਰਭਜਨ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਦਿੱਲੀ ਤੋਂ 'ਆਪ' ਵਿਧਾਇਕ ਰਾਘਵ ਚੱਢਾ ਤੇ ਸੰਦੀਪ ਪਾਠਕ ਨੂੰ ਰਾਜ ਸਭਾ 'ਚ ਭੇਜਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਦੋ ਵੱਡੇ ਕਾਰੋਬਾਰੀਆਂ ਅਸ਼ੋਕ ਮਿੱਤਲ ਤੇ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਆਪ ਦੇ ਖਾਤੇ ਜਾਣਗੀਆਂ ਪੰਜ ਸੀਟਾਂ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 92 ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀ ਹੈ। ਵਿਧਾਨ ਸਭਾ ਚੋਣਾਂ ਵਿੱਚ ਮਿਲੀ ਇਸ ਵੱਡੀ ਜਿੱਤ ਕਾਰਨ ਰਾਜ ਸਭਾ ਦੀਆਂ ਸਾਰੀਆਂ ਪੰਜ ਸੀਟਾਂ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਜਾਣਾ ਪੂਰੀ ਤਰ੍ਹਾਂ ਤੈਅ ਹੈ।
ਇਸ ਤੋਂ ਪਹਿਲਾਂ ਕਾਂਗਰਸੀ ਆਗੂ ਪਰਗਟ ਸਿੰਘ ਤੇ ਸੁਖਪਾਲ ਸਿੰਘ ਖਹਿਰਾ ਨੇ ਵੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਲਈ ਚੁਣੇ ਗਏ ਉਮੀਦਵਾਰਾਂ 'ਤੇ ਸਵਾਲ ਚੁੱਕੇ ਹਨ। ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਰਾਜ ਸਭਾ ਵਿੱਚ ਨਾ ਭੇਜ ਕੇ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਪਰਗਟ ਸਿੰਘ ਨੇ ਕੇਜਰੀਵਾਲ 'ਤੇ ਪੰਜਾਬੀਆਂ ਨਾਲ ਧੋਖਾ ਕਰਨ ਦਾ ਦੋਸ਼ ਵੀ ਲਾਇਆ। ਪੰਜਾਬ ਦੀਆਂ ਸਾਰੀਆਂ ਪੰਜ ਰਾਜ ਸਭਾ ਸੀਟਾਂ ਲਈ 31 ਮਾਰਚ ਨੂੰ ਵੋਟਾਂ ਪੈਣਗੀਆਂ।
ਇਹ ਵੀ ਪੜ੍ਹੋ : Punjab Weather Forecast : ਪੰਜਾਬ 'ਚ ਗਰਮੀ ਕਰੇਗੀ ਹੋਰ ਪ੍ਰੇਸ਼ਾਨ, ਜਾਣੋ ਕੱਲ੍ਹ ਮੌਸਮ 'ਚ ਕੀ ਹੋਣ ਵਾਲਾ ਵੱਡਾ ਬਦਲਾਅ ?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490