Punjab News: ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਸੂਬੇ 'ਚ ਆਪਣੀ ਹੀ ਪਾਰਟੀ ਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਨਵਜੋਤ ਸਿੱਧੂ ਨੇ ਦੋਸ਼ ਲਾਇਆ ਹੈ ਕਿ ਮੌਜੂਦਾ ਸਿਸਟਮ ਕਾਰਨ ਨਸ਼ਿਆਂ ਦੇ ਮਾਮਲੇ ਦੇ ਵੱਡੇ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਹੋ ਰਹੀ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਦਾਅਵਾ ਕੀਤਾ ਕਿ "ਜਾਂ ਤਾਂ ਮੌਜੂਦਾ ਸਿਸਟਮ ਨਹੀਂ ਰਹੇਗਾ ਜਾਂ ਸਿੱਧੂ ਨਹੀਂ ਰਹੇਗਾ"।
ਅਜਿਹੀ ਅਟਕਲਾਂ ਸਨ ਕਿ ਨਵਜੋਤ ਸਿੱਧੂ ਮੌਜੂਦਾ ਸਰਕਾਰ 'ਤੇ ਹਮਲਾ ਕਰਦਿਆਂ ਮੁੱਖ ਮੰਤਰੀ ਉਮੀਦਵਾਰ ਲਈ ਆਪਣਾ ਦਾਅਵਾ ਕਰ ਰਹੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਕਿਸੇ ਅਹੁਦੇ ਦੀ ਇੱਛਾ ਨਹੀਂ ਰੱਖਦੇ। ਸਿੱਧੂ ਨੇ ਹਾਲਾਂਕਿ ਕਿਹਾ ਕਿ "ਉਹ ਸਿਸਟਮ ਨੂੰ ਤਬਾਹ ਕਰਨ ਲਈ ਕੰਮ ਕਰ ਰਹੇ ਹਨ ਜੋ ਸਾਡੇ ਗੁਰੂ ਨੂੰ ਇਨਸਾਫ ਨਹੀਂ ਦੇ ਸਕੇ ਤੇ ਡਰੱਗ ਗੈਂਗ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਜ਼ਾ ਨਹੀਂ ਦੇ ਸਕੇ"।
ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਾਈ ਪੰਜਾਬ ਨੂੰ ਕਮਜ਼ੋਰ ਕਰਨ ਵਾਲੇ ਸਿਸਟਮ ਨੂੰ ਬਦਲਣ ਦੀ ਹੈ। ਸਿੱਧੂ ਨੇ ਕਿਹਾ ਕਿ ਅਜਿਹਾ ਸਿਸਟਮ ਜੋ ਸਾਡੇ ਗੁਰੂ ਨੂੰ ਇਨਸਾਫ਼ ਨਹੀਂ ਦੇ ਸਕੇ ਤੇ ਡਰੱਗ ਗੈਂਗ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਜ਼ਾ ਨਹੀਂ ਦੇ ਸਕੇ, ਨੂੰ ਢਾਹੁਣ ਦੀ ਲੋੜ ਹੈ। ਮੈਂ ਸਪੱਸ਼ਟ ਤੌਰ 'ਤੇ ਕਹਿੰਦਾ ਹਾਂ ਕਿ ਮੈਂ ਕਿਸੇ ਅਹੁਦੇ ਦੇ ਪਿੱਛੇ ਨਹੀਂ ਦੌੜ ਰਿਹਾ ਹਾਂ। ਇਹ ਪ੍ਰਬੰਧ ਹੋਵੇਗਾ ਜਾਂ ਨਵਜੋਤ ਸਿੰਘ ਸਿੱਧੂ।
ਸਿੱਧੂ ਨੇ ਫਿਰ ਚੁੱਕਿਆ ਡਰੱਗਜ਼ ਮਾਮਲੇ ਦਾ ਮੁੱਦਾ
ਉਹ 2015 ਵਿੱਚ ਫਰੀਦਕੋਟ ਵਿੱਚ ਵਾਪਰੀ ਬੇਅਦਬੀ ਕਾਂਡ ਦਾ ਸਿੱਧਾ ਜ਼ਿਕਰ ਕਰ ਰਹੇ ਸਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਿਸਟਮ ਨੂੰ ਬਦਲਣਾ ਹੋਵੇਗਾ, ਜਿਸ ਨੂੰ ਪੰਜਾਬ ਵਿੱਚ ਦੀਮੀਆਂ ਨੇ ਤਬਾਹ ਕਰ ਦਿੱਤਾ ਹੈ ਤੇ ਮਾਫੀਆ ਦੁਆਰਾ ਚਲਾਇਆ ਜਾ ਰਿਹਾ ਹੈ।
ਦਰਅਸਲ, ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਬਿਕਰਮ ਮਜੀਠੀਆ ਦੀ ਜ਼ਮਾਨਤ ਨਵਜੋਤ ਸਿੱਧੂ ਲਈ ਕਿਸੇ ਵੱਡੇ ਝਟਕੇ ਤੋਂ ਘੱਟ ਨਹੀਂ ਹੈ ਕਿਉਂਕਿ ਉਹ ਲਗਾਤਾਰ ਇਸ ਮੁੱਦੇ ਨੂੰ ਉਠਾਉਂਦੇ ਆ ਰਹੇ ਹਨ ਤੇ ਡਰੱਗਜ਼ ਮਾਮਲੇ 'ਚ ਕਾਰਵਾਈ ਕਰਨ ਲਈ ਅਸਤੀਫੇ ਦੀ ਪੇਸ਼ਕਸ਼ ਵੀ ਕਰ ਚੁੱਕੇ ਹਨ।
ਇਹ ਵੀ ਪੜ੍ਹੋ: ਬੀਜੇਪੀ ਸਾਹਮਣੇ ਵੱਡੀ ਮੁਸੀਬਤ, 10 ਹੋਰ ਮੰਤਰੀ ਦੇਣਗੇ ਅਸਤੀਫ਼ੇ, ਸੰਜੇ ਰਾਊਤ ਦਾ ਵੱਡਾ ਦਾਅਵਾ, ਹੁਣ ਤੱਕ 14 ਵਿਧਾਇਕਾਂ ਨੇ ਛੱਡੀ ਪਾਰਟੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin